ਸਪੋਰਟਸ ਫੈਕਟਰੀ ''ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

Friday, Nov 01, 2024 - 06:23 PM (IST)

ਸਪੋਰਟਸ ਫੈਕਟਰੀ ''ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਜਲੰਧਰ (ਵੈੱਬ ਡੈਸਕ)- ਜਲੰਧਰ ਵਿਖੇ ਇਕ ਸਪੋਰਟਸ ਫੈਕਟਰੀ ਵਿਚ ਅੱਗ ਲੱਗਣ ਦੀ ਘਟਨਾ ਵਾਪਰੀ।  ਜਿਸ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਇਹ ਫੈਕਟਰੀ ਪੱਛਮੀ ਵੈਸਟ ਹਲਕੇ ਵਿਚ ਰਿਹਾਇਸ਼ੀ ਇਲਾਕੇ ਵਿਚ ਬਣੀ ਹੋਈ ਹੈ। ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਅਧਿਕਾਰੀਆਂ ਨੂੰ ਦਿੱਤੀ ਗਈ। ਮੌਕੇ ਉਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ।

ਇਹ ਵੀ ਪੜ੍ਹੋ- ਬੰਦੀ ਛੋੜ ਦਿਵਸ ਮੌਕੇ ਜਥੇਦਾਰ ਰਘਬੀਰ ਸਿੰਘ ਨੇ ਸਿੱਖ ਕੌਮ ਦੇ ਨਾਂ ਦਾ ਦਿੱਤਾ ਸੰਦੇਸ਼

ਜਾਣਕਾਰੀ ਅਨੁਸਾਰ ਫੈਕਟਰੀ ਅੰਦਰ ਥਿਨਰ ਸਮੇਤ ਕਈ ਜਲਣਸ਼ੀਲ ਪਦਾਰਥ ਪਏ ਸਨ ਪਰ ਸਮੇਂ ਸਿਰ ਅੱਗ ‘ਤੇ ਕਾਬੂ ਪਾ ਲਿਆ ਗਿਆ। ਫਾਇਰ ਬ੍ਰਿਗੇਡ ਅਧਿਕਾਰੀ ਰਜਿੰਦਰ ਸਹੋਤਾ ਨੇ ਦੱਸਿਆ ਕਿ ਫੈਕਟਰੀ ਰਿਹਾਇਸ਼ੀ ਇਲਾਕੇ ਵਿਚ ਬਣੀ ਸੀ, ਜਿਸ ਕਾਰਨ ਅੱਗ ‘ਤੇ ਕਾਬੂ ਪਾਉਣ ‘ਚ ਕਾਫ਼ੀ ਮੁਸ਼ਕਿਲ ਆਈ। ਜੇਕਰ ਥਿਨਰ ਨੂੰ ਅੱਗ ਲੱਗ ਜਾਂਦੀ ਤਾਂ ਹਾਦਸਾ ਵੱਡਾ ਹੋ ਸਕਦਾ ਸੀ ਪਰ ਸਮੇਂ ਸਿਰ ਅੱਗ ‘ਤੇ ਕਾਬੂ ਪਾ ਲਿਆ ਗਿਆ। ਸਹੋਤਾ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਇਹ ਜਾਣਕਾਰੀ ਰਾਤ ਕਰੀਬ ਸਾਢੇ 10 ਵਜੇ ਕੰਟਰੋਲ ਰੂਮ ਵਿਚ ਦਿੱਤੀ ਗਈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕਰਕੇ ਰਿਪੋਰਟ ਤਿਆਰ ਕਰਕੇ ਪੁਲਸ ਅਤੇ ਨਗਰ ਨਿਗਮ ਨੂੰ ਭੇਜੀ ਜਾਵੇਗੀ ਕਿ ਫੈਕਟਰੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਕਿਉਂਕਿ ਫੈਕਟਰੀ ਰਿਹਾਇਸ਼ੀ ਇਲਾਕੇ ਵਿਚ ਸੀ। 
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ ਦਾ AQI ਹੋਇਆ 300 ਪਾਰ, ਇਨ੍ਹਾਂ ਮਰੀਜ਼ਾਂ ਲਈ ਮੰਡਰਾਉਣ ਲੱਗਾ ਖ਼ਤਰਾ
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News