ਭਿਆਨਕ ਸੜਕ ਹਾਦਸੇ ''ਚ ਬਜ਼ੁਰਗ ਦੀ ਮੌਤ

Tuesday, Dec 09, 2025 - 04:00 PM (IST)

ਭਿਆਨਕ ਸੜਕ ਹਾਦਸੇ ''ਚ ਬਜ਼ੁਰਗ ਦੀ ਮੌਤ

ਟਾਂਡਾ ਉੜਮੁੜ(ਪੰਡਿਤ, ਮੋਮੀ)- ਹਾਈਵੇਅ ’ਤੇ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ, ਜਦਕਿ ਇਕ ਹੋਰ ਵਿਅਕਤੀ ਜ਼ਖਮੀ ਹੋ ਗਿਆ। ਪਹਿਲਾ ਹਾਦਸਾ ਪਿੰਡ ਕੁਰਾਲਾ ਨੇੜੇ ਦੁਪਹਿਰ ਉਸ ਵੇਲੇ ਵਾਪਰਿਆ ਜਦੋਂ ਮੋਟਰਸਾਈਕਲ ਸਵਾਰ ਨਿਰਮਲ ਸਿੰਘ ਪੁੱਤਰ ਬਿਸ਼ਨ ਦਾਸ ਵਾਸੀ ਸੋਹੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਸ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ DC ਨੇ ਪਟਵਾਰੀਆਂ ਦੇ ਕੀਤੇ ਤਬਾਦਲੇ, ਹਾਈਕੋਰਟ ਪਹੁੰਚਿਆ ਮਾਮਲਾ

ਇਸੇ ਤਰ੍ਹਾਂ ਹਾਈਵੇਅ ’ਤੇ ਹੀ 3.30 ਵਜੇ ਦੇ ਕਰੀਬ ਗੁਰਦੁਆਰਾ ਨਾਨਕ ਦਰਬਾਰ ਕੁਰਾਲਾ ਨੇੜੇ ਕਾਰ ਦੀ ਲਪੇਟ ਵਿਚ ਆਉਣ ਕਾਰਨ ਮੋਟਰਸਾਈਕਲ ਸਵਾਰ ਯੂਸਫ ਮਸੀਹ ਪੁੱਤਰ ਬਲਬੀਰ ਮਸੀਹ ਨਡਾਲਾ ਮਾਡਲ ਟਾਊਨ ਕਪੂਰਥਲਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ । ਜ਼ਖਮੀ ਵਿਅਕਤੀ ਨੂੰ ਸੜਕ ਸੁਰੱਖਿਆ ਬਲ ਅਤੇ ਸਰਬੱਤ ਦਾ ਭਲਾ ਸੋਸਾਇਟੀ ਦੇ ਸੇਵਾਦਾਰ ਦਵਿੰਦਰ ਸਿੰਘ ਮੂਨਕ ਨੇ ਮਦਦ ਕਰ ਕੇ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਲਿਆਂਦਾ । ਜਿੱਥੋਂ ਮੁੱਢਲੀ ਮਦਦ ਤੋਂ ਬਾਅਦ ਉਸਨੂੰ ਹੁਸ਼ਿਆਰਪੁਰ ਰੈਫਰ ਕੀਤਾ ਗਿਆ ਹੈ। ਪੁਲਸ ਦੀ ਟੀਮ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਫਿਰ ਤੋਂ ਫੜੇ ਗਏ ਟਰੱਕ ! ਲੱਗਾ ਭਾਰੀ ਜੁਰਮਾਨਾ


author

Shivani Bassan

Content Editor

Related News