ਜਲੰਧਰ-ਫਗਵਾੜਾ ਹਾਈਵੇ ’ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਇਕ ਦੀ ਮੌਤ

07/22/2022 4:24:39 PM

ਫਗਵਾੜਾ (ਸੋਨੂੰ) : ਫਗਵਾੜਾ-ਜਲੰਧਰ ਹਾਈਵੇ ’ਤੇ ਵਾਪਰੇ ਭਿਆਨਕ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ’ਚੋਂ ਇਕ ਦੀ ਮੌਤ ਹੋਣ ਦੀ ਖ਼ਬਰ ਹੈ। ਮੌਕੇ ’ਤੇ ਪਹੁੰਚੇ ਏ. ਐੱਸ. ਆਈ. ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਫਗਵਾੜਾ ਹਾਈਵੇ ’ਤੇ ਇਕ ਵਿਅਕਤੀ ਟਰੱਕ ਹੇਠਾਂ ਆ ਗਿਆ ਹੈ ਤੇ ਉਸ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਦੋ ਵਿਅਕਤੀ ਮੋਟਰਸਾਈਕਲ ’ਤੇ ਬਰਨਾਲਾ ਤੋਂ ਜਲੰਧਰ ਵੱਲ ਨੂੰ ਜਾ ਰਹੇ ਸਨ। ਇਸ ਦੌਰਾਨ ਜਦੋਂ ਉਹ ਫਗਵਾੜਾ ਹਾਈਵੇ ’ਤੇ ਪੁੱਜੇ ਤਾਂ ਅੱਗੋਂ ਆਟੋ ਆਉਣ ਕਾਰਨ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਹੇਠਾਂ ਡਿਗ ਗਏ, ਜਿਸ ਦੌਰਾਨ ਸਾਹਮਣਿਓਂ ਆ ਰਹੇ ਇਕ ਟਰੱਕ ਹੇਠਾਂ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ।

ਇਹ ਖ਼ਬਰ ਵੀ ਪੜ੍ਹੋ : ਗੈਂਗਸਟਰਾਂ ਨੂੰ ਮੁੱਖ ਧਾਰਾ ’ਚ ਵਾਪਸ ਆਉਣ ਦੀ CM ਮਾਨ ਵੱਲੋਂ ਅਪੀਲ, ਦਿੱਤੀ ਇਹ ਚਿਤਾਵਨੀ

ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਬਰਨਾਲਾ ਵਜੋਂ ਹੋਈ ਹੈ ਅਤੇ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਏ. ਐੱਸ. ਆਈ. ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮਾਮਲਾ ਦਰਜ ਕਰ ਦਿੱਤਾ ਗਿਆ ਹੈ ਤੇ ਮ੍ਰਿਤਕ ਦੇਹ ਨੂੰ ਮੁਰਦਾਘਰ ਵਿਖੇ ਰਖਵਾ ਦਿੱਤਾ ਹੈ। ਉਨ੍ਹਾਂ ਟਰੱਕ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਤੇ ਜਲਦ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਕਤਲਕਾਂਡ : ਰੂਪਾ ਤੇ ਕੁੱਸਾ ਦੇ ਐਨਕਾਊਂਟਰ ਨੂੰ ਲੈ ਕੇ FIR ’ਚ ਹੋਇਆ ਅਹਿਮ ਖ਼ੁਲਾਸਾ
 


Manoj

Content Editor

Related News