ਜੈਕਰਿਆਂ ਦੀ ਗੂੰਜ ''ਚ ਮਨਾਇਆ ਗਿਆ ਸ੍ਰੀ ਅਨੰਦਪੁਰ ਸਾਹਿਬ ਦਾ 358ਵਾਂ ਸਥਾਪਨਾ ਦਿਵਸ

06/19/2023 4:13:10 PM

ਸ੍ਰੀ ਅਨੰਦਪੁਰ ਸਾਹਿਬ (ਚੋਵੇਸ਼)- ਸ੍ਰੀ ਅਨੰਦਪੁਰ ਸਾਹਿਬ ਦਾ 358 ਵਾਂ ਸਥਾਪਨਾ ਦਿਵਸ ਅੱਜ ਗੁਰੂ ਕੇ ਮਹਿਲ ਗੁ. ਭੋਰਾ ਸਾਹਿਬ ਵਿਖੇ ਮਨਾਇਆ ਗਿਆ। ਹਰ ਸਾਲ ਦੀ ਤਰਾਂ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿਤਸਰ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛੱਤਰ ਛਾਇਆ ਹੇਠ ਸ੍ਰੀ ਅਨੰਦਪੁਰ ਸਾਹਿਬ ਦਾ 358ਵਾਂ ਸਥਾਪਨਾ ਦਿਵਸ ਅੱਜ ਗੁਰੂ ਕੇ ਮਹਿਲ ਗੁ. ਭੋਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਮਹਾਨ ਗੁਰਮਤਿ ਸਮਾਗਮ ਸਜਾਏ ਜਾਣਗੇ। ਸਿੱਖ ਪੰਥ ਦੀਆਂ ਮਹਾਨ ਸਖ਼ਸੀਅਤਾਂ, ਰਾਗੀ, ਢਾਡੀ, ਕਵੀਸ਼ਰ ਗੁਰ ਇਤਿਹਾਸ ਨਾਲ ਜੋੜਨਗੇ। ਸਮੂਹ ਸੰਗਤਾਂ ਨੇ ਗੁਰੂ ਕੇ ਮਹਿਲ ਗੁ. ਭੋਰਾ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਰਿਵਾਰਾਂ ਸਮੇਤ ਹਾਜਰੀਆ ਭਰ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ ਹਨ।

ਸਭ ਤੋਂ ਪਹਿਲਾਂ ਤਿੰਨ ਦਿਨਾਂ ਤੋਂ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਸੰਪੂਰਨਤਾ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਜੀ ਵੱਲੋਂ ਕੀਤੀ ਗਈ। ਇਸ ਮੌਕੇ ਅਕਾਲ ਤਖ਼ਤ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੇ ਵੀ ਸ੍ਰੀ ਅਨੰਦਪੁਰ ਸਾਹਿਬ ਦੇ ਸਥਾਪਨਾ ਦਿਵਸ ਦੀ ਇਤਿਹਾਸਕ ਜਾਣਕਾਰੀ ਸੰਗਤਾਂ ਨਾਲ ਸਾਂਝੀ ਕੀਤੀ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ।   ਸੰਗਤਾਂ ਨੂੰ ਸੰਦੇਸ਼ ਦਿੰਦੇ ਹੋਏ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੇ ਆਪਣੇ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਦੀ ਗੱਲ ਕੀਤੀ, ਉਥੇ ਹੀ ਘਰਾਂ ਦੇ ਵਿੱਚ ਸਹਿਜ ਪਾਠ ਰੱਖ ਕੇ ਆਪਣੇ ਪਰਿਵਾਰ ਨਾਲ ਗੁਰਮਤਿ ਦੀ ਸਾਂਝ ਅਤੇ ਇਤਿਹਾਸਕ ਗੁਰੂ ਘਰਾਂ ਦੀ ਜਾਣਕਾਰੀ ਨਵੀਂ ਪੀੜ੍ਹੀ ਨਾਲ ਸਾਂਝੀ ਕਰਨ ਦੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਘਰਾਂ ਦੇ ਵਿੱਚ ਲੋੜ ਹੈ ਨਸ਼ਾ ਦੂਰ ਕਰਨ ਦੀ ਆਪਣੇ ਗੌਰਵਮਈ ਇਤਿਹਾਸ ਨਾਲ ਜੋੜ ਕੇ ਗੁਰੂ ਦੇ ਸਿੰਘ ਸਜੀਏ।

ਇਹ ਵੀ ਪੜ੍ਹੋ: ਪੰਜਾਬ ਪਾਵਰਕਾਮ ਨੇ ਫੀਲਡ ਸਟਾਫ਼ ਦੀਆਂ ਛੁੱਟੀਆਂ ਕੀਤੀਆਂ ਰੱਦ, ਦਿੱਤੇ ਇਹ ਸਖ਼ਤ ਦਿਸ਼ਾ-ਨਿਰਦੇਸ਼

 

ਇਤਿਹਾਸਕਾਰ ਦੱਸਦੇ ਹਨ ਸ੍ਰੀ ਅਨੰਦਪੁਰ ਸਾਹਿਬ ਵਿਸ਼ਵ ਦਾ ਵਿਲੱਖਣ ਅਤੇ ਨਿਵੇਕਲਾ ਗੁਰੂ ਅਸਥਾਨ ਹੈ। ਇਸ ਸਥਾਨ 'ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ 19 ਜੂਨ 1665ਈ. ਨੂੰ ਚੱਕ ਨਾਨਕੀ ਨਗਰ ਦੀ ਮੋਹੜੀ ਬਾਬਾ ਗੁਰਦਿੱਤਾ ਜੀ ਪਾਸੋਂ ਗਡਵਾ ਕੇ ਇਕ ਮਹਾਨ ਕੇਂਦਰੀ ਸਥਾਨ ਦਾ ਮੁੱਢ ਬੰਨ੍ਹ ਕੇ ਇਸ ਨਗਰ ਵਿੱਚ ਪਰਿਵਾਰ ਸਮੇਤ ਨਿਵਾਸ ਕੀਤਾ ਸੀ।  ਸ੍ਰੀ ਅਨੰਦਪੁਰ ਸਾਹਿਬ ਦੀ ਸਥਾਪਨਾ ਦਾ ਮਨੋਰਥ ਉਹ ਨਗਰ ਜਿੱਥੇ ਹਰ ਤਰ੍ਹਾਂ ਦੀਆਂ ਬੁਰੀਆਈਆ ਤੋਂ ਪਾਕ ਖ਼ੁਸੀ, ਅਨੰਦ ਅਤੇ ਖੇੜਾ ਦੇਣ ਵਾਲਾ ਨਗਰ। ਸੰਸਾਰ ਦਾ ਹਰ ਵਿਆਕਤੀ ਇਸ ਧਰਤੀ 'ਤੇ ਆਉਣ ਦੀ ਇੱਛਾ ਰੱਖਦਾ ਹੈ। ਇਸੇ ਧਰਤੀ 'ਤੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਚਰਨ ਪਾ ਕੇ ਇਸ ਧਰਤੀ ਨੂੰ ਪੂਜਣ ਯੋਗ ਬਣਾ ਦਿੱਤਾ ਸੀ। ਸਿੱਖ ਧਰਮ ਦੇ ਛੇਵੇ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਜੀ ਨੇ ਕੀਰਤਪੁਰ ਸਾਹਿਬ ਇਸੇ ਧਰਤੀ 'ਤੇ ਵਸਾਇਆ ਹੋਇਆ ਹੈ। ਇਸੇ ਧਰਤੀ 'ਤੇ ਕਸ਼ਮੀਰੀ ਪੰਡਿਤ ਹਿੰਦੂ ਧਰਮ ਬਚਾਉਣ ਦੀ ਫਰਿਆਦ ਲੈ ਕੇ ਆਏ ਅਤੇ 9ਵੇਂ ਪਾਤਸ਼ਾਹ ਜੀ ਨੇ ਆਪਣਾ ਸੀਸ ਦੇ ਕੇ ਹਿੰਦੂ ਧਰਮ ਦੀ ਰੱਖਿਆ ਕੀਤੀ ਸੀ। 

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਨੂੰ ਲੈ ਕੇ ਆਈ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ 'ਚ ਕਿਹੋ-ਜਿਹਾ ਰਹੇਗਾ ਮੌਸਮ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani

shivani attri

This news is Content Editor shivani attri