ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ
Monday, Nov 27, 2023 - 02:30 PM (IST)
ਸ੍ਰੀ ਅਨੰਦਪੁਰ ਸਾਹਿਬ (ਚੋਵੇਸ਼ ਲਟਾਵਾ)- ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਨ੍ਹਾਂ ਦੀ ਸੰਪੂਰਨਤਾ ਦੀ ਅਰਦਾਸ ਤਖਤ਼ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਜੀ ਵੱਲੋਂ ਕੀਤੀ ਗਈ। ਜਿੱਥੇ ਪਹਿਲੇ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਮੁੱਚੇ ਦੇਸ਼ ਭਰ ਵਿੱਚ ਸ਼ਰਧਾ ਦੇ ਸਤਿਕਾਰ ਨਾਲ ਮਨਾਇਆ ਜਾਂਦਾ ਹੈ, ਉੱਥੇ ਹੀ ਵੱਡੀ ਗਿਣਤੀ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵੀ ਸੰਗਤਾਂ ਨਤਮਸਤਕ ਹੋਣ ਲਈ ਲਗਾਤਾਰ ਆ ਰਹੀਆਂ ਹਨ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਥਾਵਾਂ ਤੋਂ ਨਗਰ ਕੀਰਤਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚ ਰਹੇ ਹਨ। ਸਜਾਵਟ ਅਤੇ ਰਾਤ ਦੀ ਲਾਈਟਿੰਗ ਸੰਗਤਾਂ ਵਿਚਾਲੇ ਖਿੱਚ ਦਾ ਕੇਂਦਰ ਬਣੀ ਹੋਈ ਹੈ।
ਇਹ ਵੀ ਪੜ੍ਹੋ- ਉੱਭਰਦਾ ਹੋਇਆ ਪੰਜਾਬੀ ਗੱਭਰੂ ਉਦੈ ਪ੍ਰਤਾਪ ਕਰੇਗਾ ਅੰਡਰ-19 ਏਸ਼ੀਆ ਕੱਪ 'ਚ ਭਾਰਤ ਦੀ ਕਪਤਾਨੀ
ਸਭ ਤੋਂ ਪਹਿਲਾਂ ਗੁਰੂ ਘਰ ਵਿੱਚ ਚੱਲ ਰਹੇ ਗੁਰਮਤਿ ਸਮਾਗਮਾਂ ਦੀ ਗੱਲ ਕੀਤੀ ਜਾਵੇ ਤਾਂ ਸਿੱਖ ਪੰਥ ਦੇ ਮਹਾਨ ਕੀਰਤਨੀ ਅਤੇ ਢਾਡੀ ਜਥੇ ਇਸ ਮਹਾਨ ਗੁਰਮਤਿ ਸਮਾਗਮਾਂ ਵਿੱਚ ਹਾਜ਼ਰੀ ਭਰ ਰਹੇ ਹਨ ਤੇ ਆਈਆਂ ਸੰਗਤਾਂ ਨੂੰ ਨਿਹਾਲ ਕਰ ਰਹੇ ਹਨ। ਸੰਗਤ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਰੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ, ਜਿਨ੍ਹਾਂ ਵਿੱਚ ਰਿਹਾਇਸ਼, ਲੰਗਰ, ਦਵਾਈਆਂ, ਮੈਡੀਕਲ ਕੈਂਪ, ਗਠੜੀ ਘਰ ਆਦਿ ਸ਼ਾਮਲ ਹਨ। ਜੇਕਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਇਮਾਰਤ ਦੀ ਗੱਲ ਕੀਤੀ ਜਾਵੇ ਤਾਂ ਇਮਾਰਤ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਹੈ। ਇਹ ਫੁੱਲ ਥਾਈਲੈਂਡ, ਮਲੇਸ਼ੀਆ, ਬੰਗਾਲ ਅਤੇ ਦਿੱਲੀ ਤੋਂ ਵਿਸ਼ੇਸ਼ ਤੌਰ ਤੇ ਮੰਗਵਾਏ ਗਏ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8