‘ਆਪ’ ਸਰਕਾਰ ਨੇ ਨਹੀਂ ਦਿੱਤੇ ਮੁਫ਼ਤ ਸਫ਼ਰ ਸਹੂਲਤਾਂ ਦੇ ਪੈਸੇ, ਮੁਲਾਜ਼ਮਾਂ ਦੀਆਂ ਰੁਕੀਆਂ ਤਨਖਾਹਾਂ

04/11/2022 4:01:03 PM

ਰੂਪਨਗਰ (ਵਿਜੇ) : ਪੰਜਾਬ ਰੋਡਵੇਜ਼ ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਾਂਗ ਆਮ ਆਦਮੀ ਪਾਰਟੀ ਵੀ ਸਰਕਾਰੀ ਮਹਿਕਮਿਆਂ ਨੂੰ ਖ਼ਤਮ ਹੋਣ ਤੋਂ ਰੋਕਣਾ ਨਹੀਂ ਚਾਹੁੰਦੀ ਕਿਉਂਕਿ ਸਰਕਾਰੀ ਬੱਸਾਂ ਵਿਚ ਮੁਫ਼ਤ ਸਫ਼ਰ ਸਹੂਲਤਾਂ ਦੀ ਰਾਸ਼ੀ ਪੰਜਾਬ ਸਰਕਾਰ ਵੱਲੋਂ ਪਨਬੱਸ ਅਤੇ ਪੀ.ਆਰ.ਟੀ.ਸੀ. ਨੂੰ ਹੁਣ ਤੱਕ ਅਦਾ ਨਹੀਂ ਕੀਤੀ ਗਈ। ਪ੍ਰੈਸ ਨੋਟ ਜਾਰੀ ਕਰਦਿਆਂ ਡਿਪੂ ਪ੍ਰਧਾਨ ਕੁਲਵੰਤ ਸਿੰਘ, ਚੇਅਰਮੈਨ ਇੰਦਰਜੀਤ ਸਿੰਘ, ਸੈਕਟਰੀ ਜਤਿੰਦਰ ਸਿੰਘ, ਵਰਕਸ਼ਾਪ ਪ੍ਰਧਾਨ ਸਤਵਿੰਦਰ ਸਿੰਘ, ਸਹਿ ਸੈਕਟਰੀ ਸੁਖਵਿੰਦਰ ਸਿੰਘ , ਕੈਸ਼ੀਅਰ ਸੁਖਵਿੰਦਰ ਸਿੰਘ ਰਾਜੇਮਾਜਰਾ, ਵਰਕਸ਼ਾਪ ਸਕੱਤਰ ਗਗਨ ਕੁਮਾਰ ਨੇ ਕਿਹਾ ਕਿ ਸਰਕਾਰ ਵੱਲੋਂ ਇਹ ਰਾਸ਼ੀ ਜਾਰੀ ਨਾ ਹੋਣ ਕਰਕੇ ਤਨਖ਼ਾਹਾਂ ਵੀ ਦੇਰੀ ਨਾਲ ਮਿਲਦੀਆਂ ਹਨ।

ਇਹ ਵੀ ਪੜ੍ਹੋ :   ਪੰਜਾਬ ਦੇ ਪੁਲਸ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਬੱਚਿਆਂ ਲਈ ਨਵੇਂ ਆਦੇਸ਼ ਜਾਰੀ

ਪਿਛਲੇ 4 ਮਹੀਨਿਆਂ ਦੇ ਕਰੋਡ਼ਾਂ ਰੁਪਏ ਦੇ ਬਿੱਲ ਸਰਕਾਰ ਕੋਲ ਪਏ ਹਨ ਪਰ ਹੁਣ ਤੱਕ ਕੋਈ ਬਜਟ ਨਹੀਂ ਆਇਆ ਅਤੇ ਨਾ ਹੀ ਬਿੱਲ ਪਾਸ ਕਰ ਕੇ ਪੈਸੇ ਮਹਿਕਮੇ ਨੂੰ ਦਿੱਤੇ ਗਏ ਹਨ। ਸਰਕਾਰ ਦੀ ਨਾਲਾਇਕੀ ਕਾਰਨ ਪਿਛਲੇ ਲੰਮੇ ਸਮੇਂ ਤੋਂ ਬਹੁਤ ਹੀ ਘੱਟ ਤਨਖ਼ਾਹਾਂ ’ਤੇ ਮਿਹਨਤ ਨਾਲ ਕੰਮ ਕਰਦੇ ਆ ਰਹੇ ਮੁਲਾਜ਼ਮਾਂ ਨੂੰ ਹਰ ਮਹੀਨੇ ਤਨਖ਼ਾਹ ਦੇਰੀ ਨਾਲ ਮਿਲਦੀ ਹੈ। ਹੁਣ 10 ਤਾਰੀਖ਼ ਹੋਣ ਦੇ ਬਾਵਜੂਦ ਪਨਬੱਸ ਮੁਲਾਜ਼ਮਾਂ ਦੀ ਤਨਖ਼ਾਹ ਦੇ ਕਰੀਬ 9-10 ਕਰੋਡ਼ ਰੁਪਏ ਮਹਿਕਮੇ ਕੋਲ ਨਹੀਂ ਹਨ ਅਤੇ ਤਨਖ਼ਾਹ ਵਿਚ ਦੇਰੀ ਕੀਤੀ ਜਾ ਰਹੀ ਹੈ ਅਤੇ ਬਜਟ ਭੇਜਣ ਵਿਚ ਆਨਾ ਕਾਨੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ :  ਪੰਜਾਬ ਦੇ ਨਿੱਜੀ ਸਕੂਲਾਂ ਨੂੰ ਹਾਈਕੋਰਟ ਨੇ ਦਿੱਤੀ ਵੱਡੀ ਰਾਹਤ

ਦੂਜੇ ਪਾਸੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਗੱਲ ਤਾਂ ਇਕ ਪਾਸੇ ਕੱਚੇ ਮੁਲਾਜ਼ਮਾਂ ਨੂੰ ਨਾਜਾਇਜ਼ ਮਾਰੂ ਕਡੀਸ਼ਨਾਂ ਲਗਾ ਕੇ ਨੌਕਰੀ ਤੋਂ ਕੱਢਿਆ ਗਿਆ ਹੈ ਅਤੇ ਉਨ੍ਹਾਂ ਨੂੰ ਬਹਾਲ ਤੱਕ ਨਹੀਂ ਕੀਤੀ ਜਾ ਰਿਹਾ। ਮਹਿਕਮੇ ਵਲੋਂ ਪਨਬੱਸ ਦੀਆਂ ਨਵੀਆਂ ਬੱਸਾਂ ਨੂੰ ਚਲਾਉਣ ਲਈ ਸਟਾਫ਼ ਦੀ ਘਾਟ ਨੂੰ ਪੂਰਾ ਕਰਨ ਲਈ ਫਾਰਗ ਮੁਲਾਜ਼ਮਾਂ ਨੂੰ ਬਹਾਲ ਕਰਨ ਦੀ ਕੋਸ਼ਿਸ਼ ਨਹੀਂ ਕੀਤੀ ਜਾ ਰਹੀ ਉਲਟਾ ਠੇਕੇਦਾਰ ਨਾਲ ਮਿਲ ਕੇ ਲੱਖਾਂ ਰੁਪਏ ਰਿਸ਼ਵਤ ਲੈਣ ਲਈ ਨਵੀਂ ਭਰਤੀ ਕਰਨ ਦੀਆਂ ਗੱਲਾਂ ਨਵੇਂ ਬਣੇ ਟਰਾਂਸਪੋਰਟ ਮੰਤਰੀ ਵਲੋਂ ਕਹੀਆਂ ਜਾ ਰਹੀਆਂ ਹਨ ਅਤੇ ਕੁਰੱਪਸ਼ਨ ਰੋਕਣ ਲਈ ਨਾਜਾਇਜ਼ ਬੱਸਾਂ ਰੋਕਣਾ, ਸਪੈਸ਼ਲ ਚੱਲਦੀਆਂ ਬੱਸਾਂ ਰੋਕਣਾ, ਸਰਕਾਰੀ ਬੱਸਾਂ ਦੀ ਗਿਣਤੀ ਵਧਾਉਣ ਜਾਂ ਬੱਸ ਸਟੈਂਡਾਂ ਵਿਚ ਰੋਡਵੇਜ਼ ਦੇ ਟਾਈਮਾਂ ਨੂੰ ਬਚਾਉਣ ਦੀ ਥਾਂ ’ਤੇ ਡਰਾਈਵਰ-ਕੰਡਕਟਰ ਨੂੰ ਦੋਸ਼ੀ ਬਣਾਉਣ ਲਈ ਨਵੇਂ ਬਣੇ ਟਰਾਂਸਪੋਰਟ ਮੰਤਰੀ ਵਲੋਂ ਵੱਖ-ਵੱਖ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਹਨ ਜਿਸ ਨਾਲ ਟਰਾਂਸਪੋਰਟ ਵਿਭਾਗ ਨੂੰ ਕੋਈ ਫਾਇਦਾ ਨਹੀਂ ਹੋਣ ਵਾਲਾ ।

ਇਹ ਵੀ ਪੜ੍ਹੋ : ਏਲਾਂਤੇ ਮਾਲ ਦੇ ਕਾਰਜਕਾਰੀ ਨਿਰਦੇਸ਼ਕ ਸਣੇ 5 ਖ਼ਿਲਾਫ਼ ਸ਼ਿਕੰਜਾ ਕੱਸਣ ਦੀ ਤਿਆਰੀ 'ਚ ਪੁਲਸ, ਜਾਣੋ ਕੀ ਹੈ ਮਾਮਲਾ

ਯੂਨੀਅਨ ਦੀ ਮੰਗ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਫਾਰਗ ਮੁਲਾਜ਼ਮਾਂ ਨੂੰ ਬਹਾਲ ਕੀਤਾ ਜਾਵੇ,  ਹਰ ਮਹੀਨੇ ਤਨਖ਼ਾਹਾਂ ਸਮੇਂ ਸਿਰ ਪਾਈਆਂ ਜਾਣ ਆਦਿਜਿਨ੍ਹਾਂ ਵੱਲ ਸਰਕਾਰ ਦਾ ਜ਼ਰਾ ਜਿੰਨਾ ਵੀ ਧਿਆਨ ਨਹੀਂ ਹੈ। ਸਰਕਾਰ ਦੀ ਮਾਡ਼ੀ ਕਾਰਗੁਜ਼ਾਰੀ ਕਰ ਕੇ ਯੂਨੀਅਨ ਵਲੋਂ ਅੱਜ ਪੰਜਾਬ ਸਰਕਾਰ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਚਿਤਾਵਨੀ ਦਿੰਦੇ ਹੋਏ ਪਨਬੱਸ ਦੇ ਸਮੂਹ ਕੱਚੇ ਮੁਲਾਜ਼ਮਾਂ ਦੀ ਤਨਖ਼ਾਹਾਂ ਤਰੁੰਤ ਵਰਕਰਾਂ ਦੇ ਖਾਤਿਆਂ ਵਿਚ ਪਾਉਣ ਅਤੇ ਬਾਕੀ ਮੰਗਾਂ ਦਾ ਹੱਲ ਤੁਰੰਤ ਕੱਢਿਆ ਜਾਵੇ ਨਹੀਂ ਤਾਂ 12 ਅਪ੍ਰੈਲ ਨੂੰ ਸਮੂਹ ਡਿਪੂਆਂ ਦੇ ਗੇਟ ’ਤੇ ਗੇਟ ਰੈਲੀਆਂ ਕਰ ਕੇ ਰੋਸ ਪ੍ਰਦਰਸ਼ਨ ਕਰਾਂਗੇ। ਜੇਕਰ ਫੇਰ ਵੀ ਹੱਲ ਨਾ ਹੋਇਆ ਤਾਂ ਬੱਸ ਸਟੈਂਡ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਤਿੱਖਾ ਸੰਘਰਸ਼ ਕੀਤਾ ਜਾਵੇਗਾ।

ਨੋਟ: ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Harnek Seechewal

Content Editor

Related News