ਮੋਟਰਸਾਈਕਲ ਦੇ ਬੇਕਾਬੂ ਹੋਣ ਕਾਰਨ ਵਾਪਰਿਆ ਹਾਦਸਾ, ਦੋ ਵਿਅਕਤੀ ਜ਼ਖ਼ਮੀ
Wednesday, Oct 30, 2024 - 06:21 PM (IST)
ਕਾਠਗੜ੍ਹ (ਰਾਜੇਸ਼)- ਬਲਾਚੌਰ-ਰੂਪਨਗਰ ਹਾਈਵੇਅ ਮਾਰਗ 'ਤੇ ਕਾਠਗੜ੍ਹ ਮੋੜ ਨੇੜੇ ਸੰਤੁਲਨ ਵਿਗੜਨ ਕਾਰਨ ਮੋਟਰਸਾਈਕਲ ਤੋਂ ਡਿੱਗ ਕੇ ਦੋ ਵਿਅਕਤੀ ਜ਼ਖ਼ਮੀ ਹੋ ਗਏ। ਹਾਦਸੇ ਦੀ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਐੱਫ਼. ਟੀਮ ਦੇ ਇੰਚਾਰਜ ਦੀਪ ਕੁਮਾਰ ਨੇ ਦੱਸਿਆ ਕਿ ਪਿੰਡ ਭਰਥਲਾ ਬੇਟ ਦੇ ਵਸਨੀਕ ਸਰਬਜੀਤ ਪੁੱਤਰ ਦੇਸ ਰਾਜ ਅਤੇ ਬਲਵੀਰ ਪੁੱਤਰ ਬਚਨ ਸਿੰਘ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਬਲਾਚੌਰ ਤੋਂ ਭਰਥਲਾ ਬੇਟ ਆ ਰਹੇ ਸਨ ਪਰ ਜਦੋਂ ਉਹ ਕਾਠਗੜ੍ਹ ਮੋੜ ਨੇੜੇ ਪਹੁੰਚੇ ਤਾਂ ਅਚਾਨਕ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਹੇਠਾਂ ਸੜਕ ਉੱਤੇ ਡਿੱਗ ਗਏ, ਜਿਸ ਨਾਲ ਉਕਤ ਦੋਵੇਂ ਵਿਅਕਤੀਆਂ ਦੇ ਸੱਟਾਂ ਲੱਗੀਆਂ। ਗਨੀਮਤ ਇਹ ਰਹੀ ਕਿ ਇਸ ਹਾਦਸੇ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਕੁਲਦੀਪ ਕੁਮਾਰ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਣ 'ਤੇ ਉਹ ਆਪਣੀ ਟੀਮ ਸਮੇਤ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਦੋਵੇਂ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਰੋਪੜ ਵਿਖੇ ਪਹੁੰਚਾਇਆ।
ਇਹ ਵੀ ਪੜ੍ਹੋ- ਪੰਜਾਬ ਵਾਸੀ ਦੇਣ ਧਿਆਨ, ਸਿਹਤ ਵਿਭਾਗ ਨੇ ਜਾਰੀ ਕੀਤੀ ਅਹਿਮ ਐਡਵਾਇਜ਼ਰੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8