ਨਸ਼ੇ ਵਾਲੀਆਂ 205 ਗੋਲੀਆਂ ਸਮੇਤ ਮੁਲਜ਼ਮ ਗ੍ਰਿਫਤਾਰ

07/12/2019 3:22:16 AM

ਕਪੂਰਥਲਾ, (ਭੂਸ਼ਣ)- ਪੁਲਸ ਨੇ ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਐੱਸ. ਐੱਚ. ਓ. ਸੁਭਾਨਪੁਰ ਇੰਸਪੈਕਟਰ ਸ਼ਿਵਕਮਲ ਸਿੰਘ ਨੇ ਪੁਲਸ ਟੀਮ ਦੇ ਨਾਲ ਰਾਸ਼ਟਰੀ ਰਾਜ ਮਾਰਗ ’ਤੇ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਜਦੋਂ ਇਕ ਸ਼ੱਕੀ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਟੀਮ ਨੇ ਪਿੱਛਾ ਕਰ ਕੇ ਉਸਨੂੰ ਕਾਬੂ ਕਰ ਲਿਆ। ਪੁੱਛਗਿਛ ਦੌਰਾਨ ਮੁਲਜ਼ਮ ਨੇ ਆਪਣਾ ਨਾਮ ਵਿਸ਼ਾਲ ਪੁੱਤਰ ਸੁਖਵਿੰਦਰ ਸਿੰਘ ਨਿਵਾਸੀ ਪਿੰਡ ਰਮੀਦੀ ਥਾਣਾ ਸੁਭਾਨਪੁਰ ਦੱਸਿਆ। ਮੁਲਜ਼ਮ ਤੋਂ ਬਰਾਮਦ ਲਿਫਾਫੇ ਵਿਚ ’ਚੋਂ ਨਸ਼ੇ ਵਾਲੀਆਂ 205 ਗੋਲੀਆਂ ਬਰਾਮਦ ਹੋਈਆਂ। ਪੁੱਛਗਿਛ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਡਰੱਗ ਵੇਚਣ ਦਾ ਧੰਦਾ ਕਰਦਾ ਹੈ ਅਤੇ ਬਰਾਮਦ ਨਸ਼ੀਲੀਆਂ ਗੋਲੀਆਂ ਕਿਸੇ ਖਾਸ ਗਾਹਕ ਨੂੰ ਦੇਣ ਜਾ ਰਿਹਾ ਸੀ। ਪੁਲਸ ਨੇ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

Bharat Thapa

This news is Content Editor Bharat Thapa