ਕਿਸਾਨ ''ਤੇ ਜਾਨਲੇਵਾ ਹਮਲਾ ਕਰਨ ਵਾਲੇ ਦੋਸ਼ੀਆਂ ਨੂੰ ਥਾਣਾ ਸਦਰ ਦੀ ਪੁਲਸ ਨੇ ਕੀਤਾ ਗ੍ਰਿਫ਼ਤਾਰ

04/03/2024 5:47:14 PM

ਜਲੰਧਰ (ਮਹੇਸ਼)-ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਵਿਚ ਥਾਣਾ ਸਦਰ ਜਮਸ਼ੇਰ ਦੀ ਪੁਲਸ ਨੇ ਇਕ ਕਿਸਾਨ 'ਤੇ ਜਾਨਲੇਵਾ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰਨ ਦੇ ਦੋਸ਼ ਵਿਚ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਕਮਿਸ਼ਨਰ ਨੇ ਦੱਸਿਆ ਕਿ 30 ਮਾਰਚ 2024 ਨੂੰ 30 ਸਾਲਾ ਕਿਸਾਨ ਰਾਜਦੀਪ ਸਿੰਘ ਸ਼ਾਮ 5 ਵਜੇ ਦੇ ਕਰੀਬ ਰਾਸ਼ਨ ਖ਼ਰੀਦਣ ਲਈ ਮੰਡੀ ਵਿੱਚ ਗਿਆ ਸੀ। ਉਸ ਨੇ ਦੱਸਿਆ ਕਿ ਰਾਤ ਕਰੀਬ 9 ਵਜੇ ਉਸ ਦੇ ਮਾਪਿਆਂ ਨੂੰ ਪਤਾ ਲੱਗਾ ਕਿ ਉਸ ਨੂੰ ਗੰਭੀਰ ਸੱਟਾਂ ਲੱਗਣ ਕਾਰਨ ਜੌਹਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ 13 ਸਾਲ ਬਾਅਦ ਠੰਡਾ ਬੀਤਿਆ ਮਾਰਚ, ਆਉਣ ਵਾਲੇ ਦਿਨਾਂ ਲਈ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੁਲਸ ਕਮਿਸ਼ਨਰ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਰਾਜਦੀਪ ਸਿੰਘ ਨਸ਼ੇ ਦਾ ਆਦੀ ਸੀ ਅਤੇ ਨਸ਼ਾ ਖ਼ਰੀਦਣ ਨੂੰ ਲੈ ਕੇ ਐਂਥਨੀ ਅਤੇ ਉਸ ਦੀ ਪਤਨੀ ਨਾਲ ਝਗੜਾ ਹੋਇਆ ਸੀ। ਉਨ੍ਹਾਂ ਦੱਸਿਆ ਕਿ ਲੜਾਈ ਕਾਰਨ ਰਾਜਦੀਪ ਨੇ ਜੋੜੇ ਨੂੰ ਪੈਸੇ ਵੀ ਵਾਪਸ ਨਹੀਂ ਕੀਤੇ ਸਨ। ਸਵਪਨ ਸ਼ਰਮਾ ਨੇ ਦੱਸਿਆ ਕਿ ਜੋੜੇ ਨੇ ਕਿਸਾਨ ਨੂੰ ਜਾਨਲੇਵਾ ਧਮਕੀਆਂ ਦਿੱਤੀਆਂ ਸਨ ਅਤੇ ਅਦਾਇਗੀ ਨਾ ਕਰਨ ’ਤੇ ਭਵਿੱਖ ਵਿੱਚ ਉਸ ’ਤੇ ਹਮਲਾ ਕਰਨ ਦੀ ਧਮਕੀ ਦਿੱਤੀ ਸੀ।

ਪੁਲਸ ਕਮਿਸ਼ਨਰ ਨੇ ਦੱਸਿਆ ਕਿ 30 ਅਪ੍ਰੈਲ ਨੂੰ ਰਾਜਦੀਪ 'ਤੇ ਐਂਥਨੀ, ਡੈਨੀਅਲ, ਰਾਮਾ, ਮੁਨੀਸ਼, ਵਿਸ਼ਾਲ, ਚੰਦਨ ਅਤੇ ਹੋਰ ਅਣਪਛਾਤੇ ਵਿਅਕਤੀਆਂ ਨੇ ਹਮਲਾ ਕੀਤਾ ਸੀ। ਉਨ੍ਹਾਂ ਦੱਸਿਆ ਕਿ ਤਫਤੀਸ਼ ਦੇ ਆਧਾਰ 'ਤੇ ਉਨ੍ਹਾਂ ਵਿਰੁੱਧ ਥਾਣਾ ਸਦਰ ਜਲੰਧਰ ਵਿਖੇ ਐੱਫ਼. ਆਈ. ਆਰ. 62 ਮਿਤੀ ਇਕ ਅਪ੍ਰੈਲ 2024 ਆਈ. ਪੀ. ਸੀ. ਦੀ ਧਾਰਾ 324,326,307,506,120-ਬੀ,148,149 ਦਰਜ ਕੀਤਾ ਗਿਆ ਸੀ। ਇਸੇ ਤਰ੍ਹਾਂ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਸ ਨੇ ਮੁਨੀਸ਼ ਉਰਫ਼ ਮਨੀ ਪੁੱਤਰ ਰਾਕੇਸ਼ ਵਾਸੀ ਨੇੜੇ ਸ਼ਹੀਦਾ ਦਾ ਗੁਰਦੁਆਰਾ ਪਿੰਡ ਸੰਸਾਰਪੁਰ ਥਾਣਾ ਕੈਂਟ ਜਲੰਧਰ, ਡੇਨੀ ਉਰਫ਼ ਡੇਨੀ ਪੁੱਤਰ ਜਾਮਾ ਵਾਸੀ ਪਿੰਡ ਸੰਸਾਰਪੁਰ ਥਾਣਾ ਕੈਂਟ ਜਲੰਧਰ, ਚੰਦਰ ਉਰਫ਼ ਚੰਦੂ ਵਾਸੀ ਪਿੰਡ ਸੰਸਾਰਪੁਰ ਥਾਣਾ ਕੈਂਟ ਜਲੰਧਰ S/Oਮਦਨ ਸਿੰਘ ਵਾਸੀ ਪਿੰਡ ਸ਼ਾਹਪੁਰ PSਸਦਰ ਜਲੰਧਰ ਅਤੇ ਵਿਸ਼ਾਲ ਗਿੱਲ ਉਰਫ਼ ਅੱਲੂ ਪੁੱਤਰ ਅਲਵੇਨ ਵਾਸੀ ਪਿੰਡ ਸ਼ਾਹਪੁਰ PSਸਦਰ ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ: ਦੀਨਾਨਗਰ 'ਚ ਵੱਡਾ ਹਾਦਸਾ, ਸੀਵਰੇਜ ਦੀ ਸਫ਼ਾਈ ਕਰਦੇ ਗੈਸ ਚੜ੍ਹਨ ਕਾਰਨ ਇਕ ਮਜ਼ਦੂਰ ਦੀ ਮੌਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News