ਨਸ਼ੇੜੀ ਨੇ ਤੇਜ਼ਧਾਰ ਹਥਿਆਰ ਨਾਲ ਨੌਜਵਾਨ ਨੂੰ ਕੀਤਾ ਜ਼ਖ਼ਮੀ

Friday, Jul 10, 2020 - 06:38 PM (IST)

ਨਸ਼ੇੜੀ ਨੇ ਤੇਜ਼ਧਾਰ ਹਥਿਆਰ ਨਾਲ ਨੌਜਵਾਨ ਨੂੰ ਕੀਤਾ ਜ਼ਖ਼ਮੀ

ਜਲੰਧਰ(ਮ੍ਰਿਦੁਲ) – ਰਾਮਾ ਮੰਡੀ ਅਧੀਨ ਆਉਂਦੇ ਧਾਲੀਵਾਲ ਇਨਕਲੇਵ ਵਿਚ ਰਾਤ 11 ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਨਸ਼ੇ ਵਿਚ ਇਕ ਵਿਅਕਤੀ ਨੇ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰ ਨਾਲ ਵਾਰ ਕਰ ਕੇ ਜ਼ਖ਼ਮੀ ਕਰ ਦਿੱਤਾ। ਝਗੜਾ ਇਲਾਕੇ ਵਿਚ ਪਾਣੀ ਦੀ ਸਮੱਸਿਆ ਨੂੰ ਲੈ ਕੇ ਹੋਇਆ। ਜ਼ਖ਼ਮੀ ਨੌਜਵਾਨ ਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਦਾਖਲ ਕਰਵਾਇਆ ਜਿਥੇ ਉਸਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਸੰਦੀਪ ਆਹੂਜਾ ਨੇ ਦੱਸਿਆ ਕਿ ਬੀਤੇ ਦਿਨੀਂ ਉਸਦੇ ਇਲਾਕੇ ਵਿਚ ਪਾਣੀ ਦੀ ਸਮੱਸਿਆ ਚੱਲ ਰਹੀ ਸੀ।

ਇਸ ਗੱਲ ਨੂੰ ਲੈ ਕੇ ਇਲਾਕੇ ਦੇ ਰਹਿਣ ਵਾਲੇ ਮਿੱਠਾ ਅਤੇ ਹੋਰ ਵਿਅਕਤੀਆਂ ਨਾਲ ਉਸਦੀ ਬਹਿਸ ਹੋ ਗਈ, ਜਿਸ ਦਾ ਉਸਦੇ ਬੇਟੇ ਸ਼ਿਵਮ ਆਹੂਜਾ ਨੇ ਵਿਰੋਧ ਕੀਤਾ। ਨਸ਼ੇੜੀ ਵਿਅਕਤੀ ਨੇ ਹੱਥੋਪਾਈ ਸ਼ੁਰੂ ਕਰ ਦਿੱਤੀ ਅਤੇ ਆਪਣੇ ਸਾਥੀਆਂ ਨਾਲ ਮਿਲ ਕੇ ਤੇਜ਼ਧਾਰ ਹਥਿਆਰਾਂ ਨਾਲ ਉਸ ਦੇ ਬੇਟੇ ’ਤੇ ਹਮਲਾ ਕਰ ਦਿੱਤਾ, ਜਿਸ ਨਾਲ ਉਹ ਜ਼ਖ਼ਮੀ ਹੋ ਗਿਆ। ਐੱਸ.ਐੱਚ.ਓ. ਰਾਮਾ ਮੰਡੀ ਸੁਲੱਖਣ ਸਿੰਘ ਨੇ ਕਿਹਾ ਕਿ ਮੁਲਜ਼ਮਾਂ ਦੀ ਤਲਾਸ਼ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ।


author

Harinder Kaur

Content Editor

Related News