ਅੱਜ ਸ਼ਾਮ ਵੱਜਣਗੇ ਖ਼ਤਰੇ ਦੇ ਘੁੱਗੂ, ਹੋਵੇਗਾ ਬੈਲਕਆਊਟ, ਰੂਪਨਗਰ DC ਨੇ ਕੀਤੀ ਅਪੀਲ

Wednesday, May 07, 2025 - 03:04 PM (IST)

ਅੱਜ ਸ਼ਾਮ ਵੱਜਣਗੇ ਖ਼ਤਰੇ ਦੇ ਘੁੱਗੂ, ਹੋਵੇਗਾ ਬੈਲਕਆਊਟ, ਰੂਪਨਗਰ DC ਨੇ ਕੀਤੀ ਅਪੀਲ

ਰੂਪਨਗਰ (ਵਿਜੇ ਸ਼ਰਮਾ)- ਵਰਜੀਤ ਵਾਲੀਆ ਆਈ. ਏ. ਐੱਸ. ਡਿਪਟੀ ਕਮਿਸ਼ਨਰ ਰੂਪਨਗਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਆਈਆਂ ਹਦਾਇਤਾਂ ਦੇ ਮੱਦੇਨਜ਼ਰ 7 ਮਈ ਨੂੰ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਅਭਿਆਸ ਕੀਤਾ ਜਾ ਰਿਹਾ ਹੈ, ਜਿਸ ਤਹਿਤ ਅੱਜ ਰਾਤ 8 ਤੋਂ 8:10 ਸਾਇਰਨ ਵੱਜੇਗਾ, ਜੋ ਹਵਾਈ ਹਮਲੇ ਦੀ ਸੂਚਨਾ ਦਾ ਪ੍ਰਤੀਕ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਬੀ. ਬੀ. ਐੱਮ. ਬੀ. ਦੇ ਹੋਸਟਲ ਵਿਚ ਵੀ ਅਭਿਆਸ ਹੋਵੇਗਾ। ਉਨ੍ਹਾਂ ਕਿਹਾ ਕਿ ਬੁੱਧਵਾਰ ਜਾਂ ਉਸ ਤੋਂ ਬਾਅਦ ਜਦੋਂ ਵੀ ਅਜਿਹਾ ਸਾਇਰਨ ਵੱਜੇ ਤਾਂ ਆਮ ਜਨਤਾ ਕੋਲੋਂ ਇਹ ਆਸ ਰੱਖੀ ਜਾਂਦੀ ਹੈ ਕਿ ਉਹ ਇਹ ਆਵਾਜ਼ ਸੁਣਦੇ ਸਾਰ ਉੱਚੀਆਂ ਇਮਾਰਤਾਂ ਵਿਚੋਂ ਨਿਕਲ ਕੇ ਕਿਸੇ ਜ਼ਮੀਨ ਜਾਂ ਜ਼ਮੀਨ ਦੋਜ ਬੰਕਰ ਉੱਤੇ ਪਹੁੰਚ ਜਾਣ, ਜੇਕਰ ਉਨ੍ਹਾਂ ਕੋਲ ਉੱਥੇ ਕੋਈ ਛੱਤ ਨਹੀਂ ਹੈ ਤਾਂ ਉਹ ਦਰੱਖ਼ਤ ਦੇ ਹੇਠਾਂ ਜਾਂ ਖੁੱਲ੍ਹੇ ਵਿਚ ਲੰਮੇ ਪੈ ਜਾਣ ਜੋ ਲੋਕ ਇਮਾਰਤਾਂ ਦੇ ਵਿਚ ਰਹਿ ਰਹੇ ਹੋਣਗੇ ਉਹ ਖਿੜਕੀਆਂ ਅਤੇ ਖ਼ਾਸ ਕਰਕੇ ਸ਼ੀਸ਼ੇ ਤੋਂ ਦੂਰ ਹੋ ਜਾਣ।

ਇਹ ਵੀ ਪੜ੍ਹੋ: ਜਲੰਧਰ 'ਚ ਲੋਕ ਕਰਨ ਲੱਗੇ ਰਾਸ਼ਨ ਇਕੱਠਾ, ਸ਼ਾਪਿੰਗ ਮਾਲ ਦੇ ਬਾਹਰ ਲੱਗੀ ਭੀੜ

ਇਸੇ ਦੌਰਾਨ ਉਹ ਆਪਣੀ ਗੈਸ ਅਤੇ ਬਿਜਲੀ ਦੇ ਕੁਨੈਕਸ਼ਨ ਬੰਦ ਕਰਨ ਅਤੇ ਆਪਣੀ ਲੋੜ ਅਨੁਸਾਰ ਪੀਣ ਵਾਲਾ ਪਾਣੀ ਤੇ ਭੋਜਨ ਸਟੋਰ ਰੱਖਣ। ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਸਡ਼ਕ ’ਤੇ ਚੱਲਦੇ ਰਾਹਗੀਰ ਜਾਂ ਗੱਡੀਆਂ ਐਮਰਜੈਂਸੀ ਵ੍ਹੀਕਲ ਜਿੰਨਾ ਵਿਚ ਅੱਗ ਬੁਝਾਊ ਗੱਡੀਆਂ ਜਾਂ ਐਂਬੂਲੈਂਸ ਹੋ ਸਕਦੀਆਂ ਹਨ ਨੂੰ ਤੁਰੰਤ ਰਸਤਾ ਦੇਣ। ਉਨ੍ਹਾਂ ਨੇ ਦੱਸਿਆ ਕਿ ਇਹ ਸਿਵਲ ਡਿਫੈਂਸ ਵੱਲੋਂ ਅਭਿਆਸ ਲਈ ਵਜਾਏ ਜਾ ਰਹੇ ਹਨ, ਤਾਂ ਜੋ ਇਨ੍ਹਾਂ ਦੀ ਫੰਕਸਨਲਟੀ ਅਤੇ ਸਾਊਂਡ ਚੈੱਕ ਕੀਤੀ ਜਾ ਸਕੇ। ਉਨ੍ਹਾਂ ਨੇ ਦੱਸਿਆ ਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਨਾਲ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਦੱਸਿਆ ਕਿ ਰਾਤ 8 ਵਜੇ ਸਾਈਰਨ ਵਜਾ ਕੇ ਇਸੇ ਤਰ੍ਹਾਂ ਬਲੈਕ ਆਊਟ ਦਾ ਅਭਿਆਸ ਕੀਤਾ ਜਾਵੇਗਾ। ਬਲੈਕ ਆਊਟ ਦੌਰਾਨ ਸਾਰੇ ਸ਼ਹਿਰ ਦੀ ਲਾਈਟ 10 ਮਿੰਟ ਲਈ ਬੰਦ ਕਰ ਦਿੱਤੀ ਜਾਵੇਗੀ ਅਤੇ ਸ਼ਹਿਰ ਦੀ ਜਨਤਾ ਨੂੰ ਵੀ ਇਹ ਅਪੀਲ ਹੈ ਕਿ ਉਹ ਇਸ ਦੌਰਾਨ ਆਪਣੇ ਘਰਾਂ ਵਿਚ ਇਨਵਰਟਰ ਜਾਂ ਜਨਰੇਟਰ ਬੰਦ ਰੱਖਣ।

ਇਸ ਤੋਂ ਇਲਾਵਾ ਸੀ. ਸੀ. ਟੀ. ਵੀ. ਕੈਮਰਿਆਂ ਦੀ ਜੋ ਲਾਈਟ ਹਨ੍ਹੇਰਾ ਹੋਣ ’ਤੇ ਆਪਣੇ-ਆਪ ਚਲਦੀ ਹੈ, ਨੂੰ ਵੀ ਇਸ ਸਮੇਂ ਦੌਰਾਨ ਬੰਦ ਕੀਤਾ ਜਾਵੇ, ਤਾਂ ਜੋ ਸ਼ਹਿਰ ਦੇ ਵਿਚ ਪੂਰੀ ਤਰ੍ਹਾਂ ਹਨੇਰਾ ਵਿਖਾਈ ਦੇਵੇ। ਇਸ ਸਮੇਂ ਦੌਰਾਨ ਜੇਕਰ ਕੋਈ ਸੜਕ ਉੱਤੇ ਗੱਡੀ ਜਾ ਰਹੀ ਹੈ ਤਾਂ ਉਹ ਉਸਦੀਆਂ ਲਾਈਟਾਂ ਬੰਦ ਕਰਕੇ ਉਸ ਨੂੰ ਸੜਕ ਤੋਂ ਹੇਠਾਂ ਲਾਹ ਕੇ ਕੱਚੇ ਸਥਾਨ ਉੱਤੇ ਰੋਕ ਲਵੇ।

ਇਹ ਵੀ ਪੜ੍ਹੋ: ਹੁਸ਼ਿਆਰਪੁਰ ਦੇ ਨਜ਼ਦੀਕੀ ਪਿੰਡ 'ਚ ਧਮਾਕਾ! ਆਵਾਜ਼ ਸੁਣ ਸਹਿਮੇ ਲੋਕ

ਉਨ੍ਹਾਂ ਨੇ ਕਿਹਾ ਕਿ ਕੈਮਰਾ ਫਲੈਸ਼ ਜਾਂ ਮੋਬਾਇਲ ਟੋਰਚ ਦੀ ਵਰਤੋਂ ਵੀ ਨਾ ਕੀਤੀ ਜਾਵੇ ਅਤੇ ਇਹ ਇਕ ਰੈਗੂਲਰ ਅਭਿਆਸ ਹੈ, ਇਸ ਨਾਲ ਘਬਰਾਉਣ ਦੀ ਬਿਲਕੁੱਲ ਜ਼ਰੂਰਤ ਨਹੀਂ ਹੈ ਅਤੇ ਇਸ ਦੌਰਾਨ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾ ’ਤੇ ਬਿਲਕੁੱਲ ਭਰੋਸਾ ਨਾ ਕੀਤਾ ਜਾਵੇ। ਉਨ੍ਹਾਂ ਨੇ ਕਿਹਾ 8 ਵਜੇ ਪਹਿਲਾ ਸਾਈਰਨ ਵੱਜਣ ਨਾਲ ਬਲੈਕ ਆਊਟ ਹੋ ਜਾਵੇਗਾ, ਜਿਸ ਦੀ ਸਮਾਂ ਸੀਮਾਂ ਕੁੱਲ੍ਹ 10 ਮਿੰਟ ਤੈਅ ਕੀਤੀ ਗਈ ਹੈ, ਦੂਜਾ ਸਾਇਰਨ 8 ਵਜ ਕੇ 10 ਮਿੰਟ ’ਤੇ ਵਜਾਇਆ ਜਾਵੇਗਾ ਅਤੇ ਬਲੈਕਆਊਟ ਖ਼ਤਮ ਹੋ ਜਾਵੇਗਾ। ਉਸ ਤੋਂ ਬਾਅਦ ਲੋਕ ਆਮ ਵਰਗੇ ਜੀਵਨ ਦੀ ਸ਼ੁਰੂਆਤ ਕਰ ਲੈਣਗੇ।

ਇਹ ਵੀ ਪੜ੍ਹੋ: ਲਹਿੰਦੇ ਪੰਜਾਬ 'ਚ ਹਾਈ ਅਲਰਟ, ਹਵਾਈ ਅੱਡੇ ਕੀਤੇ ਬੰਦ, ਕਈ ਐਮਰਜੈਂਸੀ ਚੁੱਕੇ ਜਾ ਰਹੇ ਕਦਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News