ਤੇਜ਼ਧਾਰ ਹਥਿਆਰਾਂ ਨਾਲ ਲੈਸ ਹਮਲਾਵਰਾਂ ਨੇ ਘਰ ਅੰਦਰ ਦਾਖ਼ਲ ਹੋ ਕੇ ਪਰਿਵਾਰ ''ਤੇ ਕੀਤਾ ਹਮਲਾ

04/13/2024 4:52:39 PM

ਲਾਂਬੜਾ (ਵਰਿੰਦਰ)- ਥਾਣਾ ਲਾਂਬੜਾ ਅਧੀਨ ਆਉਂਦੇ ਪਿੰਡ ਮਲਕੋ ਵਿਖੇ ਪੁਲਸ ਤੋਂ ਪੂਰੀ ਤਰਾਂ ਬੇਖ਼ੌਫ਼ ਲਗਭਗ ਇਕ ਦਰਜਨ ਅਣਪਛਾਤੇ ਨੌਜਵਾਨਾਂ ਵੱਲੋਂ ਗੁੰਡਾਗਰਦੀ ਦਾ ਨੰਗਾ ਨਾਚ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਤੇਜ਼ਧਾਰ ਹਥਿਆਰਾਂ ਨਾਲ ਲੈਸ ਹਮਲਾਵਰ ਨੌਜਵਾਨਾਂ ਵੱਲੋਂ ਇਕ ਘਰ ਅੰਦਰ ਦਾਖ਼ਲ ਹੋ ਕੇ ਪਰਿਵਾਰਕ ਮੈਂਬਰਾਂ ਨੂੰ ਜ਼ਖ਼ਮੀ ਕਰ ਦੇਣ, ਘਰ ਦੇ ਸਾਮਾਨ ਦੀ ਤੋੜ-ਭੰਨ ਕਰਕੇ ਘਰ ’ਚੋਂ ਨਕਦੀ ਅਤੇ ਮੋਬਾਇਲ ਫੋਨ ਲੈ ਕੇ ਮੌਕੇ ਤੋਂ ਫਰਾਰ ਹੋਣ ਦਾ ਸਮਾਚਾਰ ਹੈ।

ਲਾਗੂ ਚੋਣ ਜ਼ਾਬਤੇ ਦੌਰਾਨ ਵਾਪਰੀ ਇਸ ਵਾਰਦਾਤ ਕਾਰਨ ਜਿੱਥੇ ਲੋਕ ਪੁਲਸ ਦੀ ਮੁਸਤੈਦੀ ’ਤੇ ਵੱਡਾ ਸਵਾਲੀਆਂ ਨਿਸ਼ਾਨ ਲਾਉਂਦੇ ਨਜ਼ਰ ਆ ਰਹੇ ਹਨ, ਉੱਥੇ ਲੋਕਾਂ ’ਚ ਦਹਿਸ਼ਤ ਵੀ ਪਾਈ ਜਾ ਰਹੀ ਹੈ। ਇਸ ਸਬੰਧੀ ਪੀੜਤ ਰਾਕੇਸ਼ ਕੁਮਾਰ ਵਾਸੀ ਪਿੰਡ ਮਲਕੋ ਨੇ ਦੱਸਿਆਂ ਕਿ ਉਹ ਰੰਗ-ਰੋਗਨ ਕਰਨ ਦਾ ਕੰਮ ਕਰਦਾ ਹੈ। ਬੀਤੀ ਰਾਤ ਕਰੀਬ 10:30 ਵਜੇ ਉਹ ਆਪਣੇ ਪਰਿਵਾਰ ਨਾਲ ਆਪਣੇ ਘਰ ’ਚ ਮੌਜੂਦ ਸੀ। ਇਸੇ ਦੌਰਾਨ 7-8 ਨੌਜਵਾਨ, ਜੋ ਕਿਰਪਾਨਾਂ ਅਤੇ ਦਾਤਰਾਂ ਆਦਿ ਨਾਲ ਲੈਸ ਸਨ। ਹੱਲਾ ਬੋਲਦੇ ਹੋਏ ਉਨ੍ਹਾਂ ਦੇ ਘਰ ਅੰਦਰ ਵੜ ਆਏ। ਹਮਲਾਵਰਾਂ ਨੇ ਉਸ ਤੇ ਉਸ ਦੀ ਪਤਨੀ ਮਮਤਾ ’ਤੇ ਹਥਿਆਰਾਂ ਨਾਲ ਹਮਲਾ ਕਰ ਕੇ ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ। ਉਨ੍ਹਾਂ ਦੀ 15 ਸਾਲਾ ਲੜਕੀ ਖੁਸ਼ੀ ਨੂੰ ਵੀ ਨਹੀਂ ਬਖਸ਼ਿਆ। ਹਮਲਾਵਰਾਂ ਨੇ ਬੱਚੀ ਨਾਲ ਵੀ ਕੁੱਟਮਾਰ ਕੀਤੀ।

ਇਹ ਵੀ ਪੜ੍ਹੋ- ਵਿਸਾਖੀ ਵੇਖਣ ਜਾ ਰਹੇ ਨੌਜਵਾਨਾਂ ਦਾ ਪਲਟਿਆ ਟਰੈਕਟਰ 5911, ਦੋ ਦੀ ਮੌਕੇ 'ਤੇ ਮੌਤ, JCB ਨਾਲ ਕੱਢਣੀਆਂ ਪਈਆਂ ਲਾਸ਼ਾਂ

ਪੀੜਤ ਰਾਕੇਸ਼ ਕੁਮਾਰ ਨੇ ਦੱਸਿਆਂ ਕਿ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਦੇ ਨਾਲ ਉਨ੍ਹਾਂ ਦੇ ਮੋਟਰਸਾਈਕਲ, ਫਰਿਜ਼, ਘਰ ਦੇ ਹੋਰ ਸਾਮਾਨ ਦੀ ਵੀ ਤੋੜਭੰਨ ਕਰ ਦਿੱਤੀ ਗਈ। ਹਮਲਾਵਰ ਉਥੋਂ ਫਰਾਰ ਹੋਣ ਤੋਂ ਪਹਿਲਾਂ ਘਰ ’ਚੋਂ 10 ਹਜ਼ਾਰ ਦੀ ਨਕਦੀ ਤੇ 2 ਮੋਬਾਈਲ ਫੋਨ ਲੈ ਕੇ ਫਰਾਰ ਹੋ ਗਏ। ਰਾਕੇਸ਼ ਕੁਮਾਰ ਨੇ ਦੱਸਿਆਂ ਕਿ ਹਮਲੇ ਦੌਰਾਨ ਉਨਾਂ ਦੇ ਘਰ ਦੇ ਬਾਹਰ ਵੀ ਹੋਰ 4-5 ਹਮਲਾਵਰ ਨੌਜਵਾਨ ਤਿਆਰ ਖੜ੍ਹੇ ਸਨ। ਪੀੜਤ ਧਿਰ ਵੱਲੋਂ ਸਿਵਲ ਹਸਪਤਾਲ ਤੋਂ ਐੱਮ. ਐੱਲ. ਆਰ. ਕਟਵਾ ਕੇ ਲਾਂਬੜਾ ਪੁਲਸ ਨੂੰ ਵਾਰਦਾਤ ਸਬੰਧੀ ਸੂਚਨਾ ਦੇ ਦਿੱਤੀ ਗਈ ਹੈ। ਕੇਸ ਦੇ ਤਫਤੀਸ਼ੀ ਏ. ਐੱਸ. ਆਈ. ਤੀਰਥ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਬਿਆਨ ਦਰਜ ਕਰ ਲਏ ਗਏ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਨਿਸ਼ਾਨ ਸਾਹਿਬ ਚੜ੍ਹਾਉਂਦੇ ਸਮੇਂ ਵਾਪਰਿਆ ਵੱਡਾ ਹਾਦਸਾ, ਦੋ ਵਿਅਕਤੀਆਂ ਦੀ ਦਰਦਨਾਕ ਮੌਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

shivani attri

This news is Content Editor shivani attri