ਮੰਦਬੁੱਧੀ ਨੌਜਵਾਨ ਨੂੰ ਜਾਤੀ ਸੂਚਕ ਗੱਲਾਂ ਕੱਢਦੇ ਹੋਏ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

Saturday, Aug 10, 2024 - 11:50 AM (IST)

ਮੰਦਬੁੱਧੀ ਨੌਜਵਾਨ ਨੂੰ ਜਾਤੀ ਸੂਚਕ ਗੱਲਾਂ ਕੱਢਦੇ ਹੋਏ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ (ਵਰਿੰਦਰ ਪੰਡਿਤ,ਜਸਵਿੰਦਰ )- ਟਾਂਡਾ ਉੜਮੁੜ ਦੇ ਪਿੰਡ ਬਾਬਕ ਦੇ ਇਕ ਘਰ ਵਿਚ ਜਬਰੀ ਦਾਖ਼ਲ ਹੋ ਕੇ ਮੰਦ ਬੁੱਧੀ ਨੌਜਵਾਨ ਨਾਲ ਕੁੱਟਮਾਰ ਕਰਨ ਅਤੇ ਜਾਤੀਸੂਚਕ ਗਾਲਾਂ ਕੱਢਣ ਦੇ ਦੋਸ਼ ਵਿਚ ਟਾਂਡਾ ਪੁਲਸ ਨੇ 3 ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਸੁਰਜੀਤ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਪਿੰਡ ਬਾਬਕ ਦੇ ਬਿਆਨ ਦੇ ਆਧਾਰ 'ਤੇ ਹਰਮਨਦੀਪ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਪਿੰਡ ਬਾਬਕ,ਮਨਿੰਦਰ ਸਿੰਘ ਪੁੱਤਰ ਸ਼ਮਿੰਦਰ ਸਿੰਘ ਵਾਸੀ ਦਰੀਆ,ਜਸਵੀਰ ਸਿੰਘ ਉਰਫ਼ ਘੋੜਾ ਵਾਸੀ ਦਰੀਆ ਖ਼ਿਲਾਫ਼ ਦਰਜ ਕੀਤਾ ਹੈ। 

ਆਪਣੇ ਬਿਆਨ ਵਿਚ ਸੁਰਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਨੇ 8 ਅਗਸਤ ਦੀ ਦੇਰ ਸ਼ਾਮ ਨੂੰ ਉਸ ਦੇ ਘਰ ਵਿਚ ਜਬਰੀ ਦਾਖ਼ਲ ਹੋ ਕੇ ਉਸ ਦੇ ਮੰਦਬੁੱਧੀ ਪੁੱਤਰ ਕਮਲਜੀਤ ਸਿੰਘ ਨਾਲ ਕੁੱਟਮਾਰ ਕੀਤੀ ਅਤੇ ਜਾਤੀਸੂਚਕ ਗਾਲਾਂ ਕੱਢਦੇ ਹੋਏ ਘਰ ਦਾ ਸਾਮਾਨ ਖਿਲਾਰ ਦਿੱਤਾ। ਲੋਹੇ ਦੀ ਰਾਡ ਨਾਲ ਹਮਲਾ ਹੋਣ 'ਤੇ ਉਸ ਦਾ ਪੁੱਤਰ ਜ਼ਖ਼ਮੀ ਹੋ ਗਿਆ, ਜਿਸ ਨੂੰ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। 

ਇਹ ਵੀ ਪੜ੍ਹੋ- ਵੱਡਾ ਖ਼ੁਲਾਸਾ: ਸਰਹੱਦ ਪਾਰੋਂ ਹੁਣ ਹਲਕੇ ਡਰੋਨ ਆਉਣ ਲੱਗੇ, ਫੜਨ ਲਈ  BSF ਨੇ ਅਪਣਾਈ ਨਵੀਂ ਰਣਨੀਤੀ

ਸੁਰਜੀਤ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ 6 ਅਗਸਤ ਨੂੰ ਵੀ ਹਰਮਨਦੀਪ ਨੇ ਆਪਣੇ ਦੋਹਾਂ ਸਾਥੀਆਂ ਨਾਲ ਮਿਲ ਕੇ ਆਪਣੀ ਹਵੇਲੀ ਵਿਚ ਉਸ ਦੇ ਪੁੱਤਰ ਨੂੰ ਨੰਗਾ ਕਰਕੇ ਉਸ ਦੀਆਂ ਬਾਹਾਂ ਬੰਨ੍ਹ ਕੇ ਬੇਰਹਿਮੀ ਨਾਲ ਕੁੱਟਿਆ ਸੀ। ਉਸ ਨੇ ਦੱਸਿਆ ਕਿ ਉਸ ਦਾ ਪੁੱਤਰ ਥੋੜਾ ਮੰਦਬੁੱਧੀ ਹੈ ਅਤੇ ਇਹ ਮੁਲਜ਼ਮ ਉਸ ਕੋਲੋਂ ਧੱਕੇ ਨਾਲ ਕੰਮ ਕਰਵਾਉਣਾ ਚਾਹੁੰਦੇ ਹਨ ਅਤੇ ਉਹ ਇਸ ਤੋਂ ਇਨਕਾਰ ਕਰਦਾ ਸੀ। ਇਸੇ ਕਰਕੇ ਉਨ੍ਹਾਂ ਉਸ ਨਾਲ ਕੁੱਟਮਾਰ ਕੀਤੀ ਹੈ। ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣੇਦਾਰ ਰਜੇਸ਼ ਕੁਮਾਰ ਇਸ ਮਾਮਲੇ ਦੀ ਜਾਂਚ ਕਰ ਰਿਹਾ ਹੈ। 

ਇਹ ਵੀ ਪੜ੍ਹੋ- ਪੰਜਾਬ 'ਤੇ ਮੰਡਰਾ ਸਕਦੈ ਵੱਡਾ ਖ਼ਤਰਾ, ਇਸ ਇਲਾਕੇ 'ਚ ਬਣੇ ਸੋਕੇ ਵਰਗੇ ਹਾਲਾਤ, 15 ਫੁੱਟ ਹੇਠਾਂ ਡਿੱਗਿਆ ਪਾਣੀ ਦਾ ਪੱਧਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News