ਖਾਲਸਾਈ ਜਾਹੋ-ਜਲਾਲ ਨਾਲ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ

Thursday, Jan 18, 2024 - 01:30 PM (IST)

ਖਾਲਸਾਈ ਜਾਹੋ-ਜਲਾਲ ਨਾਲ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ

ਜਲੰਧਰ (ਰਾਜੂ ਅਰੋੜਾ, ਜੀ. ਐੱਸ. ਪਰੂਥੀ)- ਸੰਤ ਸਿਪਾਹੀ, ਮਰਦ ਅਗੰਮੜੇ, ਪੰਥ ਦੇ ਵਾਲੀ, ਕਲਗੀਧਰ ਪਿਤਾ ਧੰਨ-ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਬੁੱਧਵਾਰ ਖਾਲਸਈ ਜਾਹੋ-ਜਲਾਲ ਨਾਲ ਮਨਾਇਆ ਗਿਆ। ਇਸ ਸਬੰਧੀ ਸ਼ਹਿਰ ਦੇ ਲਗਭਗ ਸਾਰੇ ਗੁਰਦੁਆਰਿਆਂ ’ਚ ਸਵੇਰ ਅਤੇ ਸ਼ਾਮ ਦੋਵੇਂ ਸਮੇਂ ਦੀਵਾਨ ਸਜਾਏ ਗਏ, ਜਿੱਥੇ ਅੰਮ੍ਰਿਤਮਈ ਗੁਰਬਾਣੀ ਦੇ ਪ੍ਰਵਾਹ ਚੱਲੇ, ਜਿਨ੍ਹਾਂ ਦਾ ਵੱਡੀ ਗਿਣਤੀ ਸੰਗਤਾਂ ਨੇ ਆਨੰਦ ਮਾਣਿਆ। ਗੁ. ਛੇਵੀਂ ਪਾਤਸ਼ਾਹੀ : ਗੁ. ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਪ੍ਰਕਾਸ਼ ਦਿਹਾੜੇ ਸਬੰਧੀ ਪਿਛਲੇ ਇਕ ਹਫ਼ਤੇ ਤੋਂ ਚੱਲ ਰਹੇ ਦੀਵਾਨਾਂ ਦੀ ਲੜੀ ਤਹਿਤ ਬੁੱਧਵਾਰ ਅੰਮ੍ਰਿਤ ਵੇਲੇ ਪੰਜ ਬਾਣੀਆਂ ਦੇ ਨਿੱਤਨੇਮ ਉਪਰੰਤ ਹਜ਼ੂਰੀ ਰਾਗੀ ਜਥਿਆਂ ਨੇ ਕੀਰਤਨ ਨਾਲ ਤੇ ਬੀਬੀ ਗੁਰਮਿੰਦਰ ਕੌਰ ਨੇ ਕਵਿਤਾ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਪ੍ਰਧਾਨ ਬੇਅੰਤ ਸਿੰਘ ਸਰਹੱਦੀ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਤੇ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ। ਉਪਰੰਤ ਦੁਪਹਿਰ ਦੇ 3 ਵਜੇ ਤੱਕ ਦੀਵਾਨ ਸਜਾਏ ਗਏ, ਜਿਸ ’ਚ ਦਰਸ਼ਨ ਸਿੰਘ ਕੋਮਲ, ਜਸਵਿੰਦਰ ਕੌਰ ਗਾਖ਼ਲ ਤੇ ਸੁਖਬੀਰ ਸਿੰਘ ਪਟਿਆਲਾ ਵਾਲਿਆਂ ਦੇ ਜਥਿਆਂ ਨੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।

ਪੰਥ ਪ੍ਰਸਿੱਧ ਵਿਦਵਾਨ ਕਥਾਵਾਚਕ ਗਿਆਨੀ ਜਸਵਿੰਦਰ ਸਿੰਘ ਦਰਦੀ ਨੇ ਕਲਗੀਧਰ ਪਾਤਸ਼ਾਹ ਜੀ ਦੇ ਜੀਵਨ ਤੇ ਉਨ੍ਹਾਂ ਵੱਲੋਂ ਕੀਤੇ ਗਏ ਮਹਾਨ ਕਾਰਜਾਂ ਦਾ ਜ਼ਿਕਰ ਸੰਗਤਾਂ ਨੂੰ ਸੁਣਾ ਕੇ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਵੱਲੋਂ ਹਸਪਤਾਲ ਕਮੇਟੀ ਦੇ ਚੇਅਰਮੈਨ ਸੁਰਜੀਤ ਸਿੰਘ ਚੀਮਾ, ਕਾਰਜਕਾਰੀ ਪ੍ਰਧਾਨ ਗੁਰਕਿਰਪਾਲ ਸਿੰਘ, ਕੋਰ ਕਮੇਟੀ ਦੇ ਚੇਅਰਮੈਨ ਹਰਜੀਤ ਸਿੰਘ ਐਡ., ਸੀਨੀ. ਮੀਤ ਪ੍ਰਧਾਨ ਦਵਿੰਦਰ ਸਿੰਘ ਰਹੇਜਾ ਤੇ ਚਰਨਜੀਤ ਸਿੰਘ ਸਰਾਫ ਨੇ ਦਰਦੀ ਜੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸੰਗਤਾਂ ’ਚ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਸਟੇਜ ਦੀ ਸੇਵਾ ਗੁਰਮੀਤ ਸਿੰਘ ਅਤੇ ਇੰਦਰਪਾਲ ਸਿੰਘ ਨੇ ਨਿਭਾਈ।

PunjabKesari

ਇਸ ਮੌਕੇ ਸੀਨੀ. ਮੀਤ ਪ੍ਰਧਾਨ ਕੁਲਵੰਤਬੀਰ ਸਿੰਘ ਕਾਲੜਾ, ਅਮਰੀਕ ਸਿੰਘ, ਸਤਿੰਦਰਪਾਲ ਸਿੰਘ ਛਾਬੜਾ, ਜਗਜੀਤ ਸਿੰਘ ਖਜ਼ਾਨਚੀ, ਬਲਵਿੰਦਰ ਸਿੰਘ ਸਰਾਫ, ਬਲਵਿੰਦਰ ਸਿੰਘ ਹੇਅਰ, ਅਮਰਜੀਤ ਸਿੰਘ ਭਾਟੀਆ, ਡਾ. ਸਤਨਾਮ ਸਿੰਘ, ਇੰਦਰਪਾਲ ਸਿੰਘ ਅਰੋੜਾ, ਚਰਨਜੀਤ ਸਿੰਘ ਲੁਬਾਣਾ, ਗੁਰਜੀਤ ਸਿੰਘ ਪੋਪਲੀ, ਗੁਰਦੀਪ ਸਿੰਘ ਬਵੇਜਾ, ਹਰਬੰਸ ਸਿੰਘ ਆਦਿ ਹਾਜ਼ਰ ਸਨ।

PunjabKesari

ਗੁ. ਆਦਰਸ਼ ਨਗਰ : ਗੁ. ਸ੍ਰੀ ਗੁਰੂ ਸਿੰਘ ਸਭਾ ਆਦਰਸ਼ ਨਗਰ ਵਿਖੇ ਪ੍ਰਕਾਸ਼ ਦਿਹਾੜੇ ਸਬੰਧੀ ਦੋਵੇਂ ਸਮੇਂ ਦੀਵਾਨ ਸਜਾਏ ਗਏ, ਜਿਨ੍ਹਾਂ ’ਚ ਭਾਈ ਕਰਨਜੀਤ ਸਿੰਘ, ਭਾਈ ਗੁਰਚਰਨ ਸਿੰਘ ਰਸੀਆ, ਭਾਈ ਨਿਰਮਲ ਸਿੰਘ ਪੰਜਵੜ, ਭਾਈ ਜਸਕਬੀਰ ਸਿੰਘ, ਬੀਬੀ ਜਸਜੀਤ ਕੌਰ, ਭਾਈ ਜੈਦੇਵ ਸਿੰਘ, ਭਾਈ ਚਰਨਜੀਤ ਸਿੰਘ, ਭਾਈ ਮੁਖਤਿਆਰ ਸਿੰਘ ਭੁਲੱਥ ਵਾਲੇ, ਭਾਈ ਸ਼ਨਬੀਰ ਸਿੰਘ ਅਤੇ ਭਾਈ ਜਸਪਾਲ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਸੁਣਾ ਕੇ ਨਿਹਾਲ ਕੀਤਾ। ਦੀਵਾਨਾਂ ’ਚ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਥਿਆੜਾ, ਜਨ. ਸਕੱਤਰ ਗੁਰਮੀਤ ਸਿੰਘ ਬਸਰਾ, ਖਜ਼ਾਨਚੀ ਹਰਜਿੰਦਰ ਸਿੰਘ ਲਾਡਾ, ਸਰਬਜੀਤ ਸਿੰਘ ਲਾਡਾ, ਪ੍ਰਭੂ ਸਿੰਘ, ਹਰਜਿੰਦਰ ਸਿੰਘ ਠੇਕੇਦਾਰ, ਅਮਰਜੀਤ ਸਿੰਘ ਬਸਰਾ, ਮਨਜੀਤ ਸਿੰਘ ਬਿੰਦਰਾ, ਬਰਿੰਦਰ ਸਿੰਘ ਸਾਹਨੀ, ਸਤਨਾਮ ਸਿੰਘ, ਸੁਖਵਿੰਦਰ ਸਿੰਘ ਸੈਲੋਪਾਲ, ਸੁਰਿੰਦਰ ਕੌਰ ਨਰੂਲਾ, ਰਛਪਾਲ ਕੌਰ ਥਿਆੜਾ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

PunjabKesari

ਗੁ. ਮਾਡਲ ਹਾਊਸ : ਗੁ. ਸਿੰਘ ਸਭਾ ਮਾਡਲ ਹਾਊਸ ਵਿਖੇ ਪ੍ਰਕਾਸ਼ ਦਿਹਾੜਾ ਚੜ੍ਹਦੀ ਕਲਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦੋਵੇਂ ਸਮੇਂ ਦੀਵਾਨ ਸਜਾਏ ਗਏ। ਦੀਵਾਨਾਂ ’ਚ ਭਾਈ ਗੁਰਚਰਨ ਸਿੰਘ ਰਸੀਆ ਲੁਧਿਆਣਾ ਵਾਲੇ, ਭਾਈ ਕਰਨਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਹਰਿਜੀ ਸਿੰਘ ਹਜ਼ੂਰੀ ਰਾਗੀ, ਭਾਈ ਸਤਨਾਮ ਸਿੰਘ, ਭਾਈ ਜਗਦੇਵ ਸਿੰਘ ਗੋਪਾਲ ਨਗਰ ਵਾਲੇ, ਭਾਈ ਰਮਨਦੀਪ ਸਿੰਘ ਜਲੰਧਰ ਵਾਲੇ ਤੋਂ ਇਲਾਵਾ ਬੇਬੇ ਨਾਨਕੀ ਇਸਤਰੀ ਸਤਿਸੰਗ ਸਭਾ, ਬੀਬੀ ਗੁਰਦੀਪ ਕੌਰ ਤੇ ਬੀਬੀ ਰਜਵੰਤ ਕੌਰ ਨੇ ਗੁਰਬਾਣੀ ਕੀਰਤਨ ਦੀ ਹਾਜ਼ਰੀ ਭਰੀ। ਇਸ ਮੌਕੇ ਮੁੱਖ ਸੇਵਾਦਾਰ ਅਮਰਜੀਤ ਸਿੰਘ ਮਿੱਠਾ, ਜਸਵੰਤ ਸਿੰਘ ਸੋਖਲ, ਰਮਿੰਦਰ ਸਿੰਘ ਕੈਸ਼ੀਅਰ, ਮਹੇਸ਼ਇੰਦਰ ਸਿੰਘ ਧਾਮੀ, ਇੰਦਰਜੀਤ ਸਿੰਘ ਹੋਠੀ, ਸੁਰਿੰਦਰ ਸਿੰਘ ਸਰਾਫ, ਪ੍ਰਿਤਪਾਲ ਸਿੰਘ, ਹਰਿੰਦਰ ਸਿੰਘ ਚਾਵਲਾ, ਸਰਬਜੀਤ ਸਿੰਘ ਰਿੱਪੀ, ਕੇਵਲ ਸਿੰਘ, ਸਰਵਣ ਸਿੰਘ ਸੈਣੀ, ਜਗਤਾਰ ਸਿੰਘ ਬਿਜਲੀ ਵਾਲੇ, ਲੱਕੀ ਚਾਵਲਾ, ਹਰਜੀਤ ਸਿੰਘ ਧਾਮੀ, ਕੁਲਵਿੰਦਰ ਸਿੰਘ ਹੀਰਾ, ਆਦਿ ਹਾਜ਼ਰ ਸਨ।

PunjabKesari

ਗੁ. ਨੌਵੀਂ ਪਾਤਸ਼ਾਹੀ : ਗੁ. ਨੌਵੀਂ ਪਾਤਸ਼ਾਹੀ ਸ੍ਰੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ ਬਹਾਦਰ ਨਗਰ ਵਿਖੇ ਦੋਵੇਂ ਸਮੇਂ ਦੀਵਾਨ ਸਜਾਏ ਗਏ, ਜਿਨ੍ਹਾਂ ’ਚ ਭਾਈ ਕੰਵਲਦੀਪ ਸਿੰਘ ਤੇ ਭਾਈ ਕਰਨਜੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ, ਭਾਈ ਪਵਨਪ੍ਰੀਤ ਸਿੰਘ ਤੇ ਭਾਈ ਸੁਖਵਿੰਦਰ ਸਿੰਘ (ਦੋਵੇਂ ਹਜ਼ੂਰੀ ਰਾਗੀ) ਤੇ ਭਾਈ ਅਵਤਾਰ ਸਿੰਘ ਤੇ ਪ੍ਰੋ. ਅਲੰਕਾਰ ਸਿੰਘ ਪਟਿਆਲਾ ਵਾਲਿਆਂ ਨੇ ਇਲਾਹੀ ਗੁਰਬਾਣੀ ਕੀਰਤਨ ਤੇ ਗਿਆਨੀ ਸਰਬਜੀਤ ਸਿੰਘ ਸਫੀਰ, ਐਡ. ਬੀਬੀ ਜਸਜੀਤ ਕੌਰ ਤੇ ਮੁੱਖ ਸੇਵਾਦਾਰ ਜਗਜੀਤ ਸਿੰਘ ਗਾਬਾ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਦੋਵੇਂ ਸਮੇਂ ਦੀਵਾਨਾਂ ’ਚ ਕੰਵਲਜੀਤ ਸਿੰਘ ਓਬਰਾਏ, ਮਨਜੀਤ ਸਿੰਘ ਠੁਕਰਾਲ, ਕੰਵਲਜੀਤ ਸਿੰਘ ਸੈਕਟਰੀ, ਗੁਰਵਿੰਦਰ ਸਿੰਘ (ਸੰਤ-ਮੋਟਰਸ), ਪਰਮਜੀਤ ਸਿੰਘ ਭਲਵਾਨ, ਜੋਗਿੰਦਰ ਸਿੰਘ ਲਾਇਲਪੁਰੀ, ਦਲਜੀਤ ਸਿੰਘ (ਲੈਂਡ-ਲਾਰਡ), ਸੁਰਜੀਤ ਸਿੰਘ ਸੇਤੀਆ, ਹਰਜਿੰਦਰ ਸਿੰਘ (ਲੈਂਡ-ਲਾਰਡ), ਦਲਜੀਤ ਸਿੰਘ ਗਾਬਾ, ਕੁਲਵਿੰਦਰ ਸਿੰਘ ਮੱਲ੍ਹੀ, ਦਵਿੰਦਰ ਸਿੰਘ (ਸਵੀਟੀ), ਇਸਤਰੀ ਸਤਿਸੰਗ ਸਭਾ ਦੀਆਂ ਸਮੂਹ ਮੈਂਬਰਾਨ ਤੋਂ ਇਲਾਵਾ ਖਾਲਸਾ ਨੌਜਵਾਨ ਸਭਾ ਦੇ ਪ੍ਰਧਾਨ ਗਗਨਦੀਪ ਸਿੰਘ ਗੱਗੀ ਤੇ ਮੈਂਬਰਾਨ ਨੇ ਹਾਜ਼ਰੀ ਭਰੀ। ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਮਨਪ੍ਰੀਤ ਸਿੰਘ ਗਾਬਾ ਨੇ ਨਿਭਾਈ।

 

PunjabKesari

ਗੁ. ਦੀਵਾਨ ਅਸਥਾਨ : ਗੁ. ਦੀਵਾਨ ਅਸਥਾਨ ਸੈਂਟਰਲ ਟਾਊਨ ਵਿਖੇ ਅੰਮ੍ਰਿਤ ਵੇਲੇ ਤੋਂ ਦੀਵਾਨ ਸਜੇ, ਜਿਸ ’ਚ ਭਾਈ ਸ਼ਮਸ਼ੇਰ ਸਿੰਘ ਤੇ ਭਾਈ ਬਲਵੀਰ ਸਿੰਘ ਦੇ ਹਜ਼ੂੁਰੀ ਰਾਗੀ ਜਥਿਆਂ ਤੇ ਗਿਆਨੀ ਸੁਖਦੇਵ ਸਿੰਘ ਜੀ ਖਾਲਸਾ ਹਜ਼ੂਰ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਇਲਾਹੀ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ ਤੇ ਜਨ. ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਆਈਆਂ ਸੰਗਤਾਂ ਦਾ ਨਗਰ ਕੀਰਤਨ ਤੇ ਗੁਰਪੁਰਬ ਲਈ ਸੇਵਾਵਾਂ ਨਿਭਾਉਣ ’ਤੇ ਤਹਿ-ਦਿਲੋਂ ਧੰਨਵਾਦ ਕੀਤਾ। ਸ਼ਾਮ ਦੇ ਦੀਵਾਨਾਂ ’ਚ ਕੀਰਤਨ ਤੇ ਕਥਾ ਵਿਚਾਰਾਂ ਦੀ ਸਮਾਪਤੀ ਤੋਂ ਬਾਅਦ ਦੁੱਧ ਤੇ ਮਠਿਆਈ ਦੇ ਲੰਗਰ ਅਤੁੱਟ ਵਰਤਾਏ ਗਏ ਤੇ ਆਤਿਸ਼ਬਾਜ਼ੀ ਕੀਤੀ ਗਈ। ਸਾਬਕਾ ਵਿਧਾਇਕ ਰਾਜਿੰਦਰ ਬੇਰੀ ਨੇ ਵੀ ਸਮਾਗਮ ’ਚ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਦੀਵਾਨ ’ਚ ਸੁਰਿੰਦਰ ਸਿੰਘ ਵਿਰਦੀ, ਸੁਖਜੀਤ ਸਿੰਘ, ਮੱਖਣ ਸਿੰਘ, ਸਰਬਜੀਤ ਸਿੰਘ ਬੇਦੀ, ਮਨਿੰਦਰ ਸਿੰਘ, ਨਿਰਮਲ ਸਿੰਘ ਬੇਦੀ, ਗੁਰਜੀਤ ਸਿੰਘ ਟੱਕਰ, ਸੁਖਵਿੰਦਰ ਸਿੰਘ, ਬਾਵਾ ਗਾਬਾ, ਜਸਕੀਰਤ ਸਿੰਘ ਜੱਸੀ, ਸਤਿੰਦਰ ਸਿੰਘ ਸੋਨੂੰ, ਪ੍ਰਦੀਪ ਸਿੰਘ, ਪਲਵਿੰਦਰ ਸਿੰਘ, ਸਿਮਰਤ ਬੰਟੀ, ਹਰਵਿੰਦਰ ਸਿੰਘ, ਹਰਸਿਮਰਨ ਸਿੰਘ, ਹਰਸ਼ਵਿੰਦਰ ਸਿੰਘ, ਹਰਮਨ ਸਿੰਘ, ਗੁਰਪ੍ਰੀਤ ਸਿੰਘ, ਅਨਮੋਲ ਸਿੰਘ, ਗਗਨ ਸਿੰਘ, ਗੁਰਨੀਤ ਸਿੰਘ, ਤਰਨ ਸਿੰਘ ਆਦਿ ਹਾਜ਼ਰ ਸਨ।

ਗੁ. ਗੁਰੂ ਤੇਗ ਬਹਾਦਰ ਸੈਂਟਰਲ ਟਾਊਨ : ਗੁ. ਗੁਰੂ ਤੇਗ ਬਹਾਦਰ ਸੈਂਟਰਲ ਟਾਊਨ ਵਿਖੇ ਸਵੇਰ ਤੇ ਸ਼ਾਮ ਦੋਵੇਂ ਸਮੇਂ ਵਿਸ਼ੇਸ਼ ਦੀਵਾਨ ਸਜਾਏ ਗਏ। ਸਜਾਏ ਗਏ ਦੀਵਾਨਾਂ ’ਚ ਭਾਈ ਅਮਰੀਕ ਸਿੰਘ ਲੁਧਿਆਣਾ, ਭਾਈ ਪਰਮਿੰਦਰ ਸਿੰਘ ਬਾਬਾ ਬਕਾਲਾ, ਭਾਈ ਦਰਸ਼ਨ ਸਿੰਘ ਕੋਮਲ, ਭਾਈ ਹਰਜੀਤ ਸਿੰਘ ਕਰਤਾਰਪੁਰ ਤੇ ਭਾਈ ਰਮਨਦੀਪ ਸਿੰਘ ਜਲੰਧਰ ਦੇ ਰਾਗੀ ਜਥਿਆਂ ਨੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕਰਵਾਇਆ। ਗਿਆਨੀ ਜਗਜੀਤ ਸਿੰਘ, ਗਿਆਨੀ ਗੁਰਮੀਤ ਸਿੰਘ ਬਸਤੀ ਸ਼ੇਖ, ਗਿਆਨੀ ਮਨਜੀਤ ਸਿੰਘ ਸੇਵਕ ਤੇ ਗਿਆਨੀ ਬਲਬੀਰ ਸਿੰਘ ਕੀਰਤਪੁਰ ਨੇ ਕਥਾ ਦੀ ਹਾਜ਼ਰੀ ਭਰੀ। ਸਟੇਜ ਸਕੱਤਰ ਦੀ ਸੇਵਾ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਨੇ ਨਿਭਾਈ। ਪ੍ਰਧਾਨ ਚਰਨਜੀਤ ਸਿੰਘ ਡੀ. ਸੀ. ਟਾਇਰ ਨੇ ਸੰਗਤਾਂ ਦਾ ਧੰਨਵਾਦ ਕੀਤਾ। ਦੀਵਾਨਾਂ ’ਚ ਜਤਿੰਦਰ ਸਿੰਘ ਖਾਲਸਾ, ਗੁਰਚਰਨ ਸਿੰਘ ਬਾਗਾਂ ਵਾਲੇ, ਰਜਿੰਦਰ ਸਿੰਘ ਬੇਦੀ, ਬਲਜੀਤ ਸਿੰਘ ਸੇਠੀ, ਬਲਬੀਰ ਸਿੰਘ, ਚਰਨਜੀਤ ਸਿੰਘ ਮੱਕੜ ਆਦਿ ਹਾਜ਼ਰ ਸਨ।

PunjabKesari

ਗੁ. ਮਾਡਲ ਟਾਊਨ : ਗੁ. ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰ ਤੇ ਸ਼ਾਮ ਦੇ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਨ੍ਹਾਂ ’ਚ ਭਾਈ ਹਰਪਾਲ ਸਿੰਘ, ਭਾਈ ਜਤਿੰਦਰ ਸਿੰਘ ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ , ਭਾਈ ਫ਼ਤਿਹ ਸਿੰਘ, ਭਾਈ ਤਜਿੰਦਰ ਸਿੰਘ ਤੇ ਭਾਈ ਸ਼ਮਸ਼ੇਰ ਸਿੰਘ, ਬੀਬੀ ਗੁਰਜੀਤ ਕੌਰ ਤੇ ਗੁਰੂ ਅਮਰਦਾਸ ਪਬਲਿਕ ਸਕੂਲ ਦੇ ਬੱਚਿਆਂ ਨੇ ਸੰਗਤਾਂ ਨੂੰ ਗੁਰਬਾਣੀ ਦੇ ਰਸਭਿੰਨੇ ਕੀਰਤਨ ਨਾਲ ਨਿਹਾਲ ਕੀਤਾ। ਕਥਾਵਾਚਕ ਬੀਬੀ ਜਸਜੀਤ ਕੌਰ ਤੇ ਭਾਈ ਬਲਵੀਰ ਸਿੰਘ ਨੇ ਗੁਰੂ ਜੀ ਦੇ ਜੀਵਨ ਤੇ ਸਿੱਖਿਆਵਾਂ ’ਤੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਰਿਟਾ. ਐੱਸ. ਐੱਸ. ਪੀ. ਰਜਿੰਦਰ ਸਿੰਘ, ਗੁਰਮੀਤ ਸਿੰਘ ਐੱਸ. ਐੱਸ. ਪੀ. ਵਿਜੀਲੈਂਸ ਫਿਰੋਜ਼ਪੁਰ, ਸੀਨੀ. ਅਕਾਲੀ ਆਗੂ ਗੁਰਚਰਨ ਸਿੰਘ ਚੰਨੀ, ਪਵਨ ਕੁਮਾਰ ਟੀਨੂੰ ਸਾਬਕਾ ਵਿਧਾਇਕ, ਐੱਸ. ਐੱਚ. ਓ. ਮਾਡਲ ਟਾਊਨ ਅਜੈਬ ਸਿੰਘ ਤੇ ਸ਼ਹਿਰ ਦੇ ਹੋਰ ਪਤਵੰਤੇ ਸੱਜਣਾਂ ਨੇ ਗੁਰੂਘਰ ਵਿਖੇ ਹਾਜ਼ਰੀ ਲੁਆਈ। ਇਸ ਤੋਂ ਇਲਾਵਾ ਪ੍ਰਧਾਨ ਮਹਿੰਦਰਜੀਤ ਸਿੰਘ ਤੇ ਕਮੇਟੀ ਮੈਂਬਰਜ਼ ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਜੋਗਿੰਦਰ ਸਿੰਘ ਪੀ.ਜੇ., ਡਾ. ਐੱਚ. ਐੱਮ. ਹੁਰੀਆ, ਮਨਮੀਤ ਸਿੰਘ ਸੋਢੀ, ਕੁਲਤਾਰਨ ਸਿੰਘ ਅਨੰਦ, ਐੱਚ. ਐੱਸ. ਕਾਕਾ, ਐੱਚ. ਐੱਸ. ਭਸੀਨ ਤੇ ਗਗਨਦੀਪ ਸਿੰਘ ਸੇਠੀ ਮੌਜੂਦ ਸਨ। ਇਸ ਮੌਕੇ ਲੰਗਰ ਵਰਤਾਉਣ ਦੀ ਸੇਵਾ ਗੁ. ਮਾਡਲ ਟਾਊਨ ਤੇ ਗੁਰੂ ਅਮਰਦਾਸ ਪਬਲਿਕ ਸਕੂਲ ਦੇ ਸਮੁੱਚੇ ਸਟਾਫ਼ ਨੇ ਬੜੀ ਸ਼ਰਧਾ-ਭਾਵਨਾ ਨਾਲ ਨਿਭਾਈ।

PunjabKesari

ਗੁ. ਡਿਫੈਂਸ ਕਾਲੋਨੀ : ਗੁ. ਸ੍ਰੀ ਗੁਰੂ ਅਮਰਦਾਸ ਜੀ (ਰਜਿ.) ਡਿਫੈਂਸ ਕਾਲੋਨੀ ਵਿਖੇ ਪ੍ਰਕਾਸ਼ ਦਿਹਾੜਾ ਸ਼ਰਧਾਪੂਰਵਕ ਤੇ ਉਤਸ਼ਾਹ ਨਾਲ ਮਨਾਇਆ ਗਿਆ। ਅੰਮ੍ਰਿਤ ਵੇਲੇ ਨਿਤਨੇਮ ਦੀਆਂ ਬਾਣੀਆਂ ਦੇ ਪਾਠ ਕੀਤੇ ਗਏ। ਉਪਰੰਤ ਸ੍ਰੀ ਅਖੰਡ ਪਾਠ ਦੇ ਸਾਹਿਬ ਦੇ ਭੋਗ ਪਾਏ ਗਏ। ਸਜਾਏ ਗਏ ਦੀਵਾਨਾਂ ’ਚ ਭਾਈ ਕੰਵਲਦੀਪ ਸਿੰਘ ਹਜ਼ੂਰੀ ਰਾਗੀ, ਭਾਈ ਰਮਨਦੀਪ ਸਿੰਘ ਹਜ਼ੂੁਰੀ ਰਾਗੀ ਤੇ ਬੀਬੀ ਬਲਜਿੰਦਰ ਕੌਰ ਖਡੂਰ ਸਾਹਿਬ ਤੇ ਭਾਈ ਬਲਜੀਤ ਸਿੰਘ ਦੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਦੀ ਹਾਜ਼ਰੀ ਭਰੀ। ਭਾਈ ਕੁਲਵਿੰਦਰ ਸਿੰਘ ਭੋਗਪੁਰ ਨੇ ਗੁਰੂ ਮਹਾਰਾਜ ਜੀ ਦੀ ਜੀਵਨੀ ਤੋਂ ਵਿਸਥਾਰ ਸਹਿਤ ਜਾਣੂ ਕਰਵਾਇਆ। ਸਟੇਜ ਸਕੱਤਰ ਦੀ ਸੇਵਾ ਡਾ. ਸੁਖਬੀਰ ਸਿੰਘ ਨੇ ਬਾਖੂਬੀ ਨਿਭਾਈ। ਗੁਰਨਾਮ ਸਿੰਘ ਪੇਲੀਆ ਪ੍ਰਧਾਨ ਅਤੇ ਜਸਬੀਰ ਸਿੰਘ ਰੰਧਾਵਾ ਜਨਰਲ ਸਕੱਤਰ ਨੇ ਪ੍ਰਕਾਸ਼ ਦਿਹਾੜੇ ਦੀ ਸੰਗਤਾਂ ਨੂੰ ਵਧਾਈ ਦਿੱਤੀ। ਦੀਵਾਨਾਂ ’ਚ ਸਰਦੂਲ ਸਿੰਘ ਰੰਧਾਵਾ, ਸੁਖਵਿੰਦਰ ਸਿੰਘ, ਅਵਤਾਰ ਸਿੰਘ ਵਾਲੀਆ, ਬੀਬੀ ਪਰਮਿੰਦਰ ਕੌਰ ਭੰਵਰਾ, ਬੀਬੀ ਕੁਲਵਿੰਦਰਜੀਤ ਕੌਰ ਰੰਧਾਵਾ, ਬੀਬੀ ਹਰਿੰਦਰ ਕੌਰ ਸੈਣੀ ਆਦਿ ਨੇ ਹਾਜ਼ਰੀ ਭਰੀ।

ਗੁ. ਪ੍ਰੀਤ ਨਗਰ : ਗੁ. ਸ੍ਰੀ ਗੁਰੂ ਸਿੰਘ ਸਭਾ ਪ੍ਰੀਤ ਨਗਰ ਵਿਖੇ ਗੁਰਪੁਰਬ ਸ਼ਰਧਾ-ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਦੋਵੇਂ ਸਮੇਂ ਦੀਵਾਨ ਸਜਾਏ ਗਏ, ਜਿਨ੍ਹਾਂ ’ਚ ਭਾਈ ਪਰਮਿੰਦਰ ਸਿੰਘ ਬਾਬਾ ਬਕਾਲਾ, ਭਾਈ ਜਗਦੀਪ ਸਿੰਘ ਰਾਜੇਵਾਲ, ਭਾਈ ਮਨਜਿੰਦਰ ਸਿੰਘ ਗੁਰਦਾਸਪੁਰ ਵਾਲੇ, ਭਾਈ ਰਣਜੀਤ ਸਿੰਘ ਕਥਾਵਾਚਕ, ਭਾਈ ਚਰਨਜੀਤ ਸਿੰਘ ਹਜ਼ੂਰੀ ਰਾਗੀ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰਾਂ ਸਰਵਣ ਕਰਵਾਈਆਂ। ਪ੍ਰਧਾਨ ਭਜਨ ਸਿੰਘ ਨੰਦਰਾ, ਚੇਅਰਮੈਨ ਪਰਮਜੀਤ ਸਿੰਘ ਭਾਟੀਆ, ਜਨ. ਸਕੱਤਰ ਅਰਵਿੰਦਰ ਸਿੰਘ ਰੇਰੂ, ਮੀਤ ਸਕੱਤਰ ਸੁਰਿੰਦਰ ਸਿੰਘ ਗੁਲਾਟੀ, ਗੁਰਪ੍ਰੀਤ ਸਿੰਘ ਡਿਪਟੀ, ਕਮਲਜੀਤ ਸਿੰਘ ਸੇਠੀ, ਜਗਜੀਤ ਸਿੰਘ ਜੀ. ਐੱਸ. ਬੀ., ਖੁਸ਼ਪਾਲ ਸਿੰਘ, ਜਸਬੀਰ ਸਿੰਘ, ਹਰਮਿੰਦਰ ਸਿੰਘ, ਹਰਪ੍ਰੀਤ ਸਿੰਘ ਘਈ ਅਤੇ ਤਜਿੰਦਰ ਸਿੰਘ ਲੱਕੀ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

ਗੁ. ਅੱਡਾ ਹੁਸ਼ਿਆਰਪੁਰ : ਪ੍ਰਕਾਸ਼ ਦਿਹਾੜਾ ਗੁ. ਦੋਆਬਾ ਸ੍ਰੀ ਗੁਰੂ ਸਿੰਘ ਸਭਾ (ਰਜਿ.) ਚੌਕ ਅੱਡਾ ਹੁਸ਼ਿਆਰਪੁਰ ਵੱਲੋਂ ਸ਼ਰਧਾ-ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸਵੇਰੇ 9 ਤੋਂ ਦੁਪਹਿਰ 2 ਵਜੇ ਤਕ ਸਜਾਏ ਗਏ ਦੀਵਾਨ ’ਚ ਗੁਰਮਤਿ ਸੰਗੀਤ ਅਕੈਡਮੀ ਤੋਂ ਬੀਬੀ ਹਰਜਿੰਦਰ ਕੌਰ, ਇਸਤਰੀ ਸਤਿਸੰਗ ਸਭਾ ਤੋਂ ਬੀਬੀ ਸੁਰਿੰਦਰ ਕੌਰ ਤੋਂ ਇਲਾਵਾ ਭਾਈ ਸੁਖਵਿੰਦਰ ਸਿੰਘ ਸਹਿਜ, ਭਾਈ ਅਜਮੇਰ ਸਿੰਘ, ਭਾਈ ਹਰਜੀਤ ਸਿੰਘ, ਗਿਆਨੀ ਪਵਨੀਤ ਸਿੰਘ ਤੇ ਗਿਆਨੀ ਗੁਰਪਾਲ ਸਿੰਘ ਨੇ ਸੰਗਤਾਂ ਨੂੰ ਅੰਮ੍ਰਿਤਮਈ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਦੀਵਾਨ ’ਚ ਚੇਅਰਮੈਨ ਪਰਮਜੀਤ ਸਿੰਘ ਹੀਰਾ ਭਾਟੀਆ, ਪ੍ਰਧਾਨ ਅੰਮ੍ਰਿਤਪਾਲ ਸਿੰਘ ਭਾਟੀਆ, ਜਨਰਲ ਸਕੱਤਰ ਮੱਖਣ ਸਿੰਘ, ਬੂਟਾ ਸਿੰਘ ਭਾਟੀਆ, ਸਤਬੀਰ ਸਿੰਘ, ਦੀਦਾਰ ਸਿੰਘ, ਜਥੇ. ਸਰਦਾਰਾ ਸਿੰਘ ਮੱਕੜ, ਮਨਮਿੰਦਰ ਸਿੰਘ ਸੰਦਲ, ਬੀਬੀ ਸੁਰਿੰਦਰ ਕੌਰ, ਬੀਬੀ ਹਰਜਿੰਦਰ ਕੌਰ, ਬੀਬੀ ਪਰਮਿੰਦਰ ਕੌਰ ਮੱਕੜ ਤੇ ਬੀਬੀ ਰੁਪਿੰਦਰ ਕੌਰ ਹਾਜ਼ਰ ਸਨ।

ਇਹ ਵੀ ਪੜ੍ਹੋ : ਕੜਾਕੇ ਦੀ ਠੰਡ ਵਿਚਾਲੇ ਪੰਜਾਬ ਦਾ ਇਹ ਜ਼ਿਲ੍ਹਾ ਬਣਾ ਰਿਹੈ ਲਗਾਤਾਰ ਰਿਕਾਰਡ, ਤਾਪਮਾਨ 0.4 ਡਿਗਰੀ ਤੱਕ ਪੁੱਜਾ

'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News