ਨਵਾਂਸ਼ਹਿਰ ਵਿਖੇ ਨੌਜਵਾਨ ਦੀ ਚਿੱਕੜ ’ਚੋਂ ਮਿਲੀ ਲਾਸ਼, ਸ਼ਰਾਬ ਪੀਣ ਦਾ ਸੀ ਆਦੀ

06/07/2024 2:37:14 PM

ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਸਦਰ ਅਧੀਨ ਪੈਂਦੇ ਪਿੰਡ ਭਾਨਮਾਜਰਾ ਅਤੇ ਕਿਸ਼ਨਪੁਰ ਵਿਚਕਾਰ ਨਹਿਰ ਦੀ ਪਟੜੀ ’ਤੇ ਪੁਲਸ ਨੂੰ 34 ਸਾਲਾ ਨੌਜਵਾਨ ਦੀ ਲਾਸ਼ ਮਿਲੀ ਹੈ। ਪੁਲਸ ਨੇ ਮ੍ਰਿਤਕ ਦੀ ਪਛਾਣ ਹਰਜੀਤ ਕੁਮਾਰ (34) ਪੁੱਤਰ ਸੋਮਨਾਥ ਵਾਸੀ ਪਿੰਡ ਚੰਦਿਆਣੀ ਖੁਰਦ (ਬਲਾਚੌਰ) ਵਜੋਂ ਕੀਤੀ ਹੈ। ਪਿੰਡ ਭਾਨਮਾਜਰਾ ਦੇ ਵਸਨੀਕ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਚਮਨ ਸਿੰਘ ਭਾਨਮਾਜਰਾ ਨੇ ਦੱਸਿਆ ਕਿ ਪਿੰਡ ਦੇ ਹੀ ਸਤਨਾਮ ਸਿੰਘ ਜੋ ਦੁੱਧ ਵੇਚਣ ਦਾ ਕੰਮ ਕਰਦਾ ਹੈ, ਨੇ ਪਿੰਡ ਭਾਨਮਾਜਰਾ ਅਤੇ ਕਿਸ਼ਨਪੁਰਾ ਦੇ ਵਿਚਕਾਰ ਨਹਿਰ ਦੀ ਪਟੜੀ ’ਤੇ ਇਕ ਨੌਜਵਾਨ ਦੀ ਲਾਸ਼ ਵੇਖੀ। ਉਕਤ ਲਾਸ਼ ਮਿੱਟੀ ਨਾਲ ਭਰੀ ਹੋਈ ਸੀ। 

PunjabKesari

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਥਾਣਾ ਸਦਰ ਨਵਾਂਸ਼ਹਿਰ ਦੇ ਐੱਸ. ਐੱਚ. ਓ. ਅਤੇ ਚੌਂਕੀ ਜਾਡਲਾ ਦੇ ਇੰਚਾਰਜ ਏ. ਐੱਸ. ਆਈ. ਬਿਕਰਮ ਸਿੰਘ ਨੇ ਮੌਕੇ ਦਾ ਦੌਰਾ ਕੀਤਾ। ਏ. ਐੱਸ. ਆਈ. ਬਿਕਰਮ ਸਿੰਘ ਨੇ ਦੱਸਿਆ ਕਿ ਉਕਤ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਹਰਜੀਤ ਕੁਮਾਰ ਵਾਸੀ ਚੰਦਿਆਣੀ ਵਜੋਂ ਹੋਈ ਹੈ।

ਇਹ ਵੀ ਪੜ੍ਹੋ-  'ਸ਼ਾਨ-ਏ-ਪੰਜਾਬ' 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, 9 ਦਿਨ ਜਲੰਧਰ ਰੇਲਵੇ ਸਟੇਸ਼ਨ 'ਤੇ ਨਹੀਂ ਆਵੇਗੀ ਟਰੇਨ

ਉਨ੍ਹਾਂ ਦੱਸਿਆ ਕਿ ਪਰਿਵਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਸ਼ਰਾਬ ਪੀਣ ਦਾ ਆਦੀ ਸੀ ਅਤੇ ਬੁੱਧਵਾਰ ਦੁਪਹਿਰ 2 ਵਜੇ ਦੇ ਕਰੀਬ ਘਰੋਂ ਨਿਕਲਿਆ ਸੀ। ਉਸ ਨੇ ਦੱਸਿਆ ਕਿ ਉਕਤ ਨੌਜਵਾਨ ਰਾਤ  ਨੂੰ ਹਨੇਰੀ ਦੌਰਾਨ ਹੇਠਾਂ ਡਿੱਗਿਆ ਹੋ ਸਕਦਾ ਹੈ ਅਤੇ ਮੁੜ ਉੱਠ ਨਹੀਂ ਸਕਿਆ ਹੋਣਾ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਦਾ ਪੂਰਾ ਸਰੀਰ ਮਿੱਟੀ ਨਾਲ ਢੱਕਿਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਪੁਲਸ ਨੇ ਕਾਰਵਾਈ ਮੁਕੰਮਲ ਕਰਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।

ਇਹ ਵੀ ਪੜ੍ਹੋ- ਜਲੰਧਰ 'ਚ ਦਰਦਨਾਕ ਹਾਦਸਾ, DSP ਦੇ ਪੁੱਤ ਦੀ ਟਰੇਨ ਹੇਠਾਂ ਆਉਣ ਕਾਰਨ ਮੌਤ, ਦੋ ਹਿੱਸਿਆਂ 'ਚ ਵੰਡੀ ਮਿਲੀ ਲਾਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News