ਮੰਦਭਾਗੀ ਖ਼ਬਰ : ਪੰਜ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ 'ਚ ਮੌਤ

10/28/2022 8:59:00 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਅੱਜ ਸ਼ਾਮ ਪਿੰਡ ਖਰਲ ਖੁਰਦ ਦੇ ਗੁਰਦੁਆਰਾ ਸਾਹਿਬ ਨਜ਼ਦੀਕ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ ਜਦਕਿ ਉਸਦੇ ਸਾਥੀ ਜ਼ਖ਼ਮੀ ਹੋ ਗਏ | ਹਾਦਸਾ 6 ਵਜੇ ਦੇ ਕਰੀਬ ਉਸ ਵੇਲੇ ਵਾਪਰਿਆ ਜਦੋਂ ਮੋਟਰਸਾਈਕਲ ਸਵਾਰ ਲਵਪ੍ਰੀਤ ਸਿੰਘ ਪੁੱਤਰ ਜਰਨੈਲ ਸਿੰਘ, ਹਰਕਮਲਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਅਤੇ ਅਜੇ ਕੁਮਾਰ ਪੁੱਤਰ ਬੂਟਾ ਸਿੰਘ ਵਾਸੀ ਮੋਹਕਮਗੜ੍ਹ ਜੀਪ ਦੀ ਲਪੇਟ ਵਿਚ ਆ ਗਏ, ਜਿਸ ਕਾਰਨ ਤਿੰਨੋਂ ਨੌਜਵਾਨ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ : ਕਸ਼ਮੀਰ ’ਤੇ ਨਹਿਰੂ ਦੀਆਂ 5 ਇਤਿਹਾਸਕ ਭੁੱਲਾਂ ਲਈ ਦੇਸ਼ ਤੋਂ ਮੁਆਫ਼ੀ ਮੰਗੇ ਗਾਂਧੀ ਪਰਿਵਾਰ : ਤਰੁਣ ਚੁੱਘ

ਜ਼ਖ਼ਮੀਆਂ ਨੂੰ ਟਾਂਡਾ ਦੇ ਸਰਕਾਰੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਜ਼ਖ਼ਮੀਆਂ 'ਚੋਂ ਲਵਪ੍ਰੀਤ ਸਿੰਘ ਦੀ ਮੌਤ ਹੋ ਗਈ। ਮੌਤ ਦਾ ਸ਼ਿਕਾਰ ਹੋਇਆ ਨੌਜਵਾਨ ਲਵਪ੍ਰੀਤ ਪੰਜ ਭੈਣਾਂ ਦਾ ਇਕਲੌਤਾ ਭਰਾ ਸੀ। ਟਾਂਡਾ ਪੁਲਸ ਦੇ ਥਾਣੇਦਾਰ ਤਾਰਾ ਸਿੰਘ ਨੇ ਦੱਸਿਆ ਕਿ ਪੁਲਸ ਨੇ ਟੱਕਰ ਮਾਰਨ ਵਾਲੀ ਜੀਪ ਟਰੇਸ ਕਰ ਲਈ ਹੈ। ਪੁਲਸ ਜਾਂਚ 'ਚ ਜੁਟੀ ਹੋਈ ਹੈ ਅਤੇ ਪਤਾ ਲਾਇਆ ਜਾ ਰਿਹਾ ਹੈ ਕਿ ਹਾਦਸਾ ਕਿਨ੍ਹਾਂ ਹਲਾਤਾਂ 'ਚ ਹੋਇਆ ਹੈ।

Mandeep Singh

This news is Content Editor Mandeep Singh