ਕਿਸਾਨ ਨਾਲ ਵਪਾਰੀ ਨੇ ਕੀਤੀ 2 ਲੱਖ ਤੋਂ ਵਧੇਰੇ ਦੀ ਠੱਗੀ, ਮਾਮਲਾ ਦਰਜ
05/19/2023 12:34:12 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਟਾਂਡਾ ਪੁਲਸ ਨੇ ਪਿੰਡ ਬੈਂਚ ਖ਼ੁਰਦ ਵਾਸੀ ਕਿਸਾਨ ਨਾਲ 2 ਲੱਖ 81 ਹਜ਼ਾਰ ਰੁਪਏ ਦੀ ਠੱਗੀ ਕਰਨ ਦੇ ਦੋਸ਼ ਵਿਚ ਇਕ ਵਪਾਰੀ ਖ਼ਿਲਾਫ਼ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ। ਐਡੀਸ਼ਨਲ ਐੱਸ. ਐੱਚ. ਓ. ਪਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਠੱਗੀ ਦਾ ਸ਼ਿਕਾਰ ਹੋਏ ਕਿਸਾਨ ਹਰਮੇਲ ਸਿੰਘ ਪੁੱਤਰ ਪਾਖਰ ਸਿੰਘ ਦੇ ਬਿਆਨ ਦੇ ਆਧਾਰ 'ਤੇ ਬੂਬਨ ਕੁਮਾਰ ਪੁੱਤਰ ਬ੍ਰਜੇਸ਼ ਦੀਵਾਨ ਵਾਸੀ ਨਜ਼ਦੀਕ ਕੰਬਲ ਫੈਕਟਰੀ ਫਤਿਹਗੜ੍ਹ (ਹੁਸ਼ਿਆਰਪੁਰ) ਖ਼ਿਲਾਫ਼ ਦਰਜ ਕੀਤਾ ਹੈ।
ਆਪਣੇ ਬਿਆਨ ਵਿਚ ਹਰਮੇਲ ਨੇ ਦੱਸਿਆ ਕਿ ਜਦੋਂ ਉਹ ਦਸੰਬਰ 2021 ਵਿਚ ਆਪਣੇ ਖੇਤਾਂ ਵਿੱਚੋਂ ਆਲੂ ਦੀ ਪੁਟਾਈ ਕਰਵਾ ਰਿਹਾ ਸੀ ਤਾਂ ਉਕਤ ਮੁਲਜ਼ਮ ਉਸ ਕੋਲ ਆਇਆ ਅਤੇ ਉਸ ਨੇ ਉਸ ਨਾਲ ਫ਼ਸਲ ਦਾ 4 ਲੱਖ 11 ਹਜ਼ਾਰ ਰੁਪਏ ਵਿਚ ਸੌਦਾ ਕੀਤਾ। ਉਸ ਵੱਲੋਂ ਖ਼ਰੀਦੇ ਗਏ ਆਲੂਆਂ ਦੀ ਕੁੱਲ ਰਕਮ ਵਿੱਚੋਂ 1 ਲੱਖ 30 ਹਜ਼ਾਰ ਰੁਪਏ ਦਿੱਤੇ ਪਰ ਵਾਰ-ਵਾਰ ਮੰਗਣ ਦੇ ਬਾਵਜ਼ੂਦ ਰਕਮ ਵਿਆਜ ਸਮੇਤ ਨਹੀਂ ਦਿੱਤੀ ਅਤੇ ਜੋ 3 ਲੱਖ ਰੁਪਏ ਦਾ ਚੈੱਕ ਦਿੱਤਾ ਉਹ ਵੀ ਗਲਤ ਦਸਤਖ਼ਤ ਹੋਣ ਕਾਰਨ ਕੈਸ਼ ਨਹੀਂ ਹੋ ਸਕਿਆ।
ਇਹ ਵੀ ਪੜ੍ਹੋ - ਕਰਨਾਟਕ ਪਿੱਛੋਂ ਇਸ ਸਾਲ 5 ਹੋਰ ਸੂਬਿਆਂ ਦੀਆਂ ਚੋਣਾਂ ’ਚ ਹੋਵੇਗੀ ਭਾਜਪਾ ਦੀ ਅਗਨੀ ਪ੍ਰੀਖਿਆ
ਬਾਅਦ ਵਿਚ ਜਦੋਂ ਉਸ ਨੇ ਇਸ ਦੀ ਸ਼ਿਕਾਇਤ ਜ਼ਿਲ੍ਹਾ ਪੁਲਸ ਮੁਖੀ ਨੂੰ ਦਿੱਤੀ ਤਾਂ ਉਸ ਦੀ ਮਾਤਾ ਅਤੇ ਭੈਣ ਨੇ 31 ਮਈ 2022 ਕਿਸ਼ਤਾਂ ਵਿਚ ਉਸ ਦੀ ਰਕਮ ਦੇਣ ਦਾ ਇਕਰਾਰਨਾਮਾ ਕੀਤਾ ਸੀ, ਜੋ ਪੂਰਾ ਨਹੀਂ ਹੋ ਸਕਿਆ ਅਤੇ ਮੁਲਜ਼ਮ ਨੇ ਉਸ ਦੀ ਰਕਮ ਵਾਪਸ ਨਹੀਂ ਕੀਤੀ। ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣੇਦਾਰ ਕੁਲਵੰਤ ਸਿੰਘ ਮਾਮਲੇ 'ਤੇ ਕਾਰਵਾਈ ਕਰ ਰਹੇ ਹਨ।
ਇਹ ਵੀ ਪੜ੍ਹੋ - ਪੜ੍ਹਾਈ ਦੇ ਨਾਲ-ਨਾਲ ਕਰੋ ਕਮਾਈ, 12 ਹਜ਼ਾਰ ਰੁਪਏ ਤੱਕ ਮਿਲੇਗਾ ਪ੍ਰਤੀ ਮਹੀਨਾ ਵਜ਼ੀਫਾ, ਜਾਣੋ ਕਿਵੇਂ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani