ਕੈਪ. ਅਮਰਿੰਦਰ ਸਿੰਘ ਨੇ ਹੁਸ਼ਿਆਰਪੁਰ ''ਚ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ : ਸੰਤੋਸ਼ ਚੌਧਰੀ

Tuesday, Mar 05, 2019 - 08:35 PM (IST)

ਕੈਪ. ਅਮਰਿੰਦਰ ਸਿੰਘ ਨੇ ਹੁਸ਼ਿਆਰਪੁਰ ''ਚ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ : ਸੰਤੋਸ਼ ਚੌਧਰੀ

ਹੁਸ਼ਿਆਰਪੁਰ(ਘੁੰਮਣ)-ਪੰਜਾਬ ਦੇ ਮੁੱਖ ਮੰਤਰੀ ਕੈਪ. ਅਮਰਿੰਦਰ ਸਿੰਘ ਨੇ ਹੁਸ਼ਿਆਰਪੁਰ ਲਈ 7 ਵੱਡੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖ ਕੇ ਇਥੇ ਇਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ, ਜਿਸ ਲਈ ਸਾਰੇ ਮੁੱਖ ਮੰਤਰੀ ਦੇ ਰਿਣੀ ਰਹਿਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਕੇਂਦਰੀ ਰਾਜ ਮੰਤਰੀ ਸ਼੍ਰੀਮਤੀ ਸੰਤੋਸ਼ ਚੌਧਰੀ ਨੇ ਮੁੱਖ ਮੰਤਰੀ ਦੇ ਹੁਸ਼ਿਆਰਪੁਰ ਆਗਮਨ 'ਤੇ ਉਨ੍ਹਾਂ ਨਾਲ ਮੁਲਾਕਾਤ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਕੈਪ. ਅਮਰਿੰਦਰ ਸਿੰਘ ਨੇ ਕਾਂਗਰਸ ਦੇ ਸਿਧਾਂਤਾਂ 'ਤੇ ਜ਼ਮੀਨੀ ਪੱਧਰ 'ਤੇ ਪਹਿਰਾ ਦਿੱਤਾ ਹੈ ਅਤੇ ਪੰਜਾਬ ਨੂੰ ਵਿਕਾਸ ਦੇ ਰਾਹ 'ਤੇ ਤੋਰਨ ਲਈ ਕਈ ਯੋਜਨਾਵਾਂ ਉਲੀਕੀਆਂ ਹਨ।
ਉਨ੍ਹਾਂ ਕਿਹਾ ਕਿ ਕੈਪ. ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਹੁਸ਼ਿਆਰਪੁਰ, ਦਸੂਹਾ, ਚੱਬੇਵਾਲ ਤੇ ਸ਼ਾਮਚੁਰਾਸੀ ਹਲਕਿਆਂ ਨੂੰ ਦਿਲ ਖੋਲ੍ਹ ਕੇ ਗ੍ਰਾਂਟਾਂ ਤੇ ਨਵੇਂ ਪ੍ਰਾਜੈਕਟ ਦਿੱਤੇ ਹਨ, ਜਿਸ ਨਾਲ ਲੋਕਾਂ ਦਾ ਵਿਸ਼ਵਾਸ ਕਾਂਗਰਸ 'ਚ ਵਧਿਆ ਹੈ ਅਤੇ ਇਸਦਾ ਲਾਭ ਅਗਾਮੀ ਚੋਣਾਂ ਵਿਚ 101 ਪ੍ਰਤੀਸ਼ਤ ਮਿਲਣ ਵਾਲਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੀਆਂ ਦੋ ਸਾਲ ਦੀਆਂ ਉਪਲੱਬਧੀਆਂ ਨੇ ਸਾਰਿਆਂ ਦਾ ਮਨ ਜਿੱਤ ਲਿਆ ਹੈ।


author

satpal klair

Content Editor

Related News