ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਆਏ ਸ਼ਰਧਾਲੂਆਂ ਦੀ ਗੱਡੀ ਚੋਰੀ
Wednesday, Jun 21, 2023 - 03:23 PM (IST)

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ,ਚੋਵੇਸ਼ ਲਟਾਵਾ)-ਸ੍ਰੀ ਅਨੰਦਪੁਰ ਸਾਹਿਬ ਏਰੀਏ ਵਿਚ ਪਿਛਲੇ ਕੁਝ ਮਹੀਨਿਆਂ ਤੋਂ ਲਗਾਤਾਰ ਹੋ ਰਹੀਆਂ ਚੋਰੀਆਂ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ, ਜਿਸ ਕਾਰਨ ਜਿੱਥੇ ਸ਼ਹਿਰ ਵਾਸੀਆਂ ’ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ ਉਥੇ ਹੀ ਗੁਰਧਾਮਾਂ ਦੇ ਦਰਸ਼ਨਾਂ ਲਈ ਗੁਰੂ ਨਗਰੀ ਪਹੁੰਚਣ ਵਾਲੇ ਸ਼ਰਧਾਲੂਆਂ ਦੇ ਮਨਾਂ ਵਿਚ ਵੀ ਬੇਚੈਨੀ ਦਾ ਆਲਮ ਬਣਿਆ ਹੋਇਆ ਹੈ।
ਇਸੇ ਤਰ੍ਹਾਂ ਦੀ ਇਕ ਘਟਨਾ ਮੰਗਲਵਾਰ ਉਸ ਸਮੇਂ ਫਿਰ ਸਾਹਮਣੇ ਆਈ ਜਦੋਂ ਪਿੰਡ ਹੰਸ ਕਲਾਂ ਜ਼ਿਲ੍ਹਾ ਲੁਧਿਆਣਾ ਤੋਂ ਇਥੇ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਆਏ ਸ਼ਰਧਾਲੂਆਂ ਦੀ ਗੱਡੀ ਚੋਰੀ ਹੋ ਗਈ। ਚੋਰੀ ਹੋਈ ਗੱਡੀ ਤੁਰਨ ਦੀ ਜਾਣਕਾਰੀ ਦਿੰਦਿਆਂ ਸਰਧਾਲੂ ਅੰਮ੍ਰਿਤਪਾਲ ਸਿੰਘ, ਹਰਮੀਤ ਸਿੰਘ ਅਤੇ ਬੀਬੀ ਗੁਰਮੀਤ ਕੌਰ ਨੇ ਦੱਸਿਆ ਕਿ ਅਸੀਂ ਆਪਣੀ ਕੈਂਪਰ ਜੀਪ ਨੰਬਰ ਪੀ.ਬੀ 11 ਏ. ਪੀ. 5599 ’ਤੇ ਸਵਾਰ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਆਏ ਸੀ।
ਇਹ ਵੀ ਪੜ੍ਹੋ: ਪਟਵਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, ਪੰਜਾਬ ਵਕਫ਼ ਬੋਰਡ ਨੇ ਲਿਆ ਇਤਿਹਾਸਕ ਫ਼ੈਸਲਾ
ਉਨ੍ਹਾਂ ਦੱਸਿਆ ਕਿ ਅਸੀਂ ਸਮੁੱਚੇ ਪਰਿਵਾਰ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਸਰਾਂ ’ਚ ਰਹਿਣ ਲਈ ਕਮਰਾ ਲਿਆ ਹੋਇਆ ਸੀ ਅਤੇ ਸਰਾਂ ਦੀ ਪਾਰਕਿੰਗ ਵਿਚ ਆਪਣੀ ਜੀਪ ਖੜ੍ਹੀ ਕੀਤੀ ਹੋਈ ਸੀ। ਉਨ੍ਹਾਂ ਦੱਸਿਆ ਕਿ ਮੰਗਲਵਾਰ ਸਵੇਰੇ 10 ਵਜੇ ਦੇ ਕਰੀਬ ਜਦੋਂ ਅਸੀਂ ਪਾਰਕਿੰਗ ’ਚ ਠਹਿਰੇ ਤਾਂ ਉੱਥੇ ਆਪਣੀ ਜੀਪ ਖੜ੍ਹੀ ਨਾ ਵੇਖ ਕੇ ਹੱਕੇ-ਬੱਕੇ ਰਹਿ ਗਏ। ਕਾਫ਼ੀ ਭਾਲ ਕਰਨ ਤੋਂ ਬਾਅਦ ਵੀ ਸਾਨੂੰ ਸਾਡੀ ਗੱਡੀ ਦਾ ਕੋਈ ਸੁਰਾਗ ਨਹੀਂ ਮਿਲਿਆ, ਜਿਸ ਤੋਂ ਬਾਅਦ ਅਸੀਂ ਤਖ਼ਤ ਸਾਹਿਬ ਦੇ ਮੁਲਾਜ਼ਮਾਂ ਨੂੰ ਇਸ ਸਬੰਧੀ ਜਾਣਕਾਰੀ ਦੇਣ ਉਪਰੰਤ ਸਥਾਨਕ ਪੁਲਸ ਚੌਂਕੀ ’ਚ ਗੱਡੀ ਚੋਰੀ ਹੋਣ ਦੀ ਸੂਚਨਾ ਦਿੱਤੀ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਮੰਗ ਕੀਤੀ ਹੈ ਕਿ ਤਖਤ ਸਾਹਿਬ ਦੇ ਅਤੇ ਸਰਾਵਾਂ ਦੇ ਆਸ-ਪਾਸ ਵੱਡੀ ਗਿਣਤੀ ਕੈਮਰੇ ਲਾਏ ਜਾਣ ਤਾਂ ਜੋ ਸ਼ਰਧਾਲੂਆਂ ਦੀਆਂ ਗੱਡੀਆਂ ਚੋਰੀ ਹੋਣ ਤੋਂ ਬਚਾਇਆ ਜਾ ਸਕਣ। ਉਨ੍ਹਾਂ ਇਸ ਮੌਕੇ ਸਥਾਨਕ ਪੁਲਸ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਕਿ ਉਨ੍ਹਾਂ ਦੀ ਗੱਡੀ ਜਲਦੀ ਤੋਂ ਜਲਦੀ ਲੱਭ ਕੇ ਉਨ੍ਹਾਂ ਦੇ ਹਵਾਲੇ ਕੀਤੀ ਜਾਵੇ।
ਇਹ ਵੀ ਪੜ੍ਹੋ: ਅਜਬ-ਗਜ਼ਬ: ਬੱਚੇ ਨੇ ਅਜਗਰ ਨੂੰ ਸਮਝ ਲਿਆ ਖਿਡੌਣਾ, ਪਹਿਲਾਂ ਕੀਤੀ ਸਵਾਰੀ ਫਿਰ ਖੋਲ੍ਹਣ ਲੱਗਾ ਮੂੰਹ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani