ਲੋਕ ਸਭਾ ਚੋਣਾਂ ਨੂੰ ਲੈ ਕੇ EVMs ਦੀ ਚੈਕਿੰਗ ਸ਼ੁਰੂ, ਚੋਣ ਕਮਿਸ਼ਨ ਵੱਲੋਂ ਭੇਜੀ ਟੀਮ ਕਰੇਗੀ ਨਿਰੀਖਣ

Tuesday, Oct 17, 2023 - 03:05 PM (IST)

ਜਲੰਧਰ (ਚੋਪੜਾ) : ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿਖੇ ਸਥਿਤ EVMs ਵੇਅਰਹਾਊਸ ਦਾ ਦੌਰਾ ਕੀਤਾ ਅਤੇ ਉੱਥੇ ਇਲੈਕਸ਼ਨ ਕਮਿਸ਼ਨ ਆਫ ਇੰਡੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ. ਵੀ. ਐੱਮਜ਼) ਦੀ ਫਸਟ ਲੈਵਲ ਚੈਕਿੰਗ ਦੇ ਚੱਲ ਰਹੇ ਕੰਮ ਦੀ ਸਮੀਖਿਆ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ 2024 ਦੀਆਂ ਲੋਕ ਸਭਾ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਕੜੀ ਵਿਚ ਵੇਅਰਹਾਊਸ ਵਿਚ ਸਟੋਰ ਕੀਤੀਆਂ ਗਈਆਂ ਈ. ਵੀ. ਐੱਮਜ਼ ਦੀ ਫਸਟ ਲੈਵਲ ਚੈਕਿੰਗ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ 9 ਵਿਧਾਨ ਸਭਾ ਹਲਕਿਆਂ ਦੇ 1951 ਬੂਥਾਂ ਲਈ ਈ. ਵੀ. ਐੱਮਜ਼ ਦੀ ਫਸਟ ਲੈਵਲ ਚੈਕਿੰਗ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਬੈਂਗਲੁਰੂ ਤੋਂ ਭੇਜੀ ਗਈ 10 ਇੰਜੀਨੀਅਰਾਂ ਦੀ ਟੀਮ ਵੇਅਰਹਾਊਸ ਵਿਚ ਰੱਖੀਆਂ 2935 ਈ. ਵੀ. ਐੱਮਜ਼ ਦੀ ਹਰੇਕ ਲੈਵਲ ਦੀ ਜਾਂਚ ਕਰੇਗੀ। ਉਨ੍ਹਾਂ ਦੱਸਿਆ ਕਿ ਈ. ਵੀ. ਐੱਮਜ਼ ਦੇ ਹਰੇਕ ਸਵਿੱਚ ਦੀ ਜਾਂਚ ਕਰਨ ਲਈ ਹਰੇਕ ਵਿਚ 96-96 ਵੋਟਾਂ ਪਾਈਆਂ ਜਾਂਦੀਆਂ ਹਨ ਅਤੇ ਸਾਰੇ ਕੰਟਰੋਲ ਠੀਕ ਹੋਣ 'ਤੇ ਹੀ ਇੰਜੀਨੀਅਰਾਂ ਵੱਲੋਂ ਈ. ਵੀ. ਐੱਮਜ਼ ਦੀ ਜਾਂਚ ਨੂੰ ਲੈ ਕੇ ਨਵੇਂ ਸਟਿੱਕਰ ਲਾ ਕੇ ਮਸ਼ੀਨਾਂ ਨੂੰ ਫਿਰ ਤੋਂ ਚੈੱਕ ਕੀਤਾ ਜਾਵੇਗਾ। ਇਸ ਦੌਰਾਨ ਡਿਪਟੀ ਕਮਿਸ਼ਨਰ ਨਾਲ ਐਡੀਸ਼ਨਲ ਡਿਪਟੀ ਕਮਿਸ਼ਨਰ ਵਰਿੰਦਰਪਾਲ ਸਿੰਘ ਬਾਜਵਾ, ਚੋਣ ਤਹਿਸੀਲਦਾਰ ਸੁਖਦੇਵ ਸਿੰਘ ਅਤੇ ਹੋਰ ਵੀ ਮੌਜੂਦ ਸਨ।

ਇਹ ਵੀ ਪੜ੍ਹੋ :  ਅੰਮ੍ਰਿਤਪਾਲ ਸਿੰਘ ਦਾ ਫ਼ੌਜੀ ਸਨਮਾਨਾਂ ਨਾਲ ਸਸਕਾਰ ਨਾ ਕੀਤੇ ਜਾਣ 'ਤੇ ਫ਼ੌਜ ਦਾ ਵੱਡਾ ਬਿਆਨ

ਨਗਰ ਨਿਗਮ ਚੋਣਾਂ ’ਚ ਇਨ੍ਹਾਂ ਈ. ਵੀ. ਐੱਮਜ਼ ਨੂੰ ਵਰਤੋਂ ’ਚ ਨਹੀਂ ਲਿਆਂਦਾ ਜਾਵੇਗਾ
ਅਗਲੇ ਮਹੀਨੇ ਸੰਭਾਵਿਤ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਈ. ਵੀ. ਐੱਮਜ਼ ਦੀ ਵਰਤੋਂ ਦੇ ਸੰਦਰਭ ਵਿਚ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਈ. ਵੀ. ਐੱਮਜ਼ ਦੀ ਜਾਂਚ ਸਿਰਫ਼ ਅਗਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਕੀਤੀ ਜਾ ਰਹੀ ਹੈ। ਇਨ੍ਹਾਂ ਈ. ਵੀ. ਐੱਮਜ਼ ਦੀ ਵਰਤੋਂ ਨਗਰ ਨਿਗਮ ਦੀਆਂ ਚੋਣਾਂ ਵਿਚ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਵੇਅਰਹਾਊਸ ਵਿਚ ਸਟੋਰ ਕੀਤੀਆਂ ਗਈਆਂ ਮਸ਼ੀਨਾਂ ਦੀ ਵਰਤੋਂ ਸਿਰਫ ਲੋਕ ਸਭਾ, ਵਿਧਾਨ ਸਭਾ ਤੋਂ ਇਲਾਵਾ ਐੱਸ. ਜੀ. ਪੀ. ਸੀ. ਦੀਆਂ ਚੋਣਾਂ ਵਿਚ ਕੀਤੀ ਜਾਂਦੀ ਹੈ। ਨਿਗਮ ਚੋਣਾਂ ਵਿਚ ਵੱਖ ਤੋਂ ਈ. ਵੀ. ਐੱਮਜ਼ ਦੀ ਵਰਤੋਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬੀਆਂ 'ਤੇ ਛਾਇਆ ਆਬਾਦੀ ਦਾ ਖ਼ਤਰਾ, 10 ਸਾਲਾਂ 'ਚ ਆਬਾਦੀ ਵਿਕਾਸ ਦਰ ਹੋਈ 'ਨੈਗੇਟਿਵ'

ਪਿਛਲੇ ਸਾਲਾਂ ਤੋਂ ਪੰਜਾਬ ਲੈਂਡ ਰਿਕਾਰਡ ਸੋਸਾਇਟੀ ਦੇ ਸਟਰਾਂਗ ਰੂਮ ਵਿਚ ਸਟੋਰ ਹੁੰਦੀਆਂ ਰਹੀਆਂ ਹਨ ਈ. ਵੀ. ਐੱਮਜ਼
ਪਿਛਲੇ ਕਈ ਸਾਲਾਂ ਤੋਂ ਹਰੇਕ ਲੋਕ ਸਭਾ ਤੇ ਵਿਧਾਨ ਸਭਾ ਚੋਣਾਂ ਵਿਚ ਵਰਤੋਂ ਵਿਚ ਲਿਆਉਣ ਤੋਂ ਬਾਅਦ ਜਲੰਧਰ ਜ਼ਿਲ੍ਹੇ ਦੇ 9 ਵਿਧਾਨ ਸਭਾ ਹਲਕਿਆਂ- ਜਲੰਧਰ ਨਾਰਥ, ਸੈਂਟਰਲ, ਵੈਸਟ, ਕੈਂਟ, ਨਕੋਦਰ, ਸ਼ਾਹਕੋਟ, ਫਿਲੌਰ, ਕਰਤਾਰਪੁਰ ਅਤੇ ਆਦਮਪੁਰ ਵਿਚ ਵੋਟਿੰਗ ਨੂੰ ਲੈ ਕੇ ਵਰਤੋਂ ਵਿਚ ਲਿਆਉਣ ਉਪਰੰਤ ਈ. ਵੀ. ਐੱਮਜ਼ ਨੂੰ ਲੈਂਡ ਰਿਕਾਰਡ ਸੋਸਾਇਟੀ, ਸਪੋਰਟਸ ਕਾਲਜ ਵਿਚ ਬਣੇ ਸਟਰਾਂਗ ਰੂਮ ਵਿਚ ਰੱਖਿਆ ਜਾਂਦਾ ਸੀ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿਚ ਇਸ ਸਾਲ ਤਿਆਰ ਕੀਤੇ ਗਏ ਵੇਅਰਹਾਊਸ ਦੀ ਬਿਲਡਿੰਗ ਬਣ ਕੇ ਤਿਆਰ ਹੋ ਚੁੱਕੀ ਹੈ, ਜਿਸ ਵਿਚ ਈ. ਵੀ. ਐੱਮਜ਼ ਨੂੰ ਸਟੋਰ ਕੀਤਾ ਜਾਣਾ ਸੀ।

ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜਲੰਧਰ ਲੋਕ ਸਭਾ ਦੀਆਂ ਆਮ ਚੋਣਾਂ ਤੋਂ ਬਾਅਦ ਚੋਣ ਨਤੀਜੇ ਨੂੰ ਚੈਲੇਂਜ ਕਰਨ ਦੇ 45 ਦਿਨਾਂ ਦੇ ਪੀਰੀਅਡ ਦੇ ਖ਼ਤਮ ਹੁੰਦੇ ਹੀ ਈ.ਵੀ. ਐੱਮਜ਼ ਨੂੰ ਲੈਂਡ ਰਿਕਾਰਡ ਸੋਸਾਇਟੀ ਦੇ ਸਟਰਾਂਗ ਰੂਮ ਤੋਂ ਪ੍ਰਸ਼ਾਸਨਿਕ ਕੰਪਲੈਕਸ ਦੇ ਵੇਅਰਹਾਊਸ ਵਿਚ ਸ਼ਿਫਟ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ :  ਐਕਸ਼ਨ 'ਚ DGP ਪੰਜਾਬ, ਪੁਲਸ ਕਮਿਸ਼ਨਰਾਂ ਅਤੇ ਐੱਸ.ਐੱਸ.ਪੀਜ਼ ਨੂੰ ਦਿੱਤੇ ਸਖ਼ਤ ਹੁਕਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Anuradha

Content Editor

Related News