ਕਾਂਗਰਸੀ ਵਿਧਾਇਕ ਦਾ ਪੁੱਤਰ ਗੱਡੀ ਦੀ ਲਪੇਟ ’ਚ ਆਉਣ ਤੋਂ ਵਾਲ-ਵਾਲ ਬਚਿਆ

Thursday, Feb 03, 2022 - 12:26 AM (IST)

ਕਾਂਗਰਸੀ ਵਿਧਾਇਕ ਦਾ ਪੁੱਤਰ ਗੱਡੀ ਦੀ ਲਪੇਟ ’ਚ ਆਉਣ ਤੋਂ ਵਾਲ-ਵਾਲ ਬਚਿਆ

ਫਗਵਾੜਾ (ਜਲੋਟਾ)-ਚੋਣ ਪ੍ਰਚਾਰ ’ਤੇ ਗਏ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦਾ ਪੁੱਤਰ ਤੇਜ਼ ਰਫ਼ਤਾਰ ’ਚ ਆ ਰਹੀ ਇਕ ਕਾਰ ਦੀ ਲਪੇਟ ’ਚ ਆਉਣ ਤੋਂ ਵਾਲ-ਵਾਲ ਬਚ ਗਿਆ। ਇਸ ਘਟਨਾ ਤੋਂ ਬਾਅਦ ਇਲਾਕੇ ’ਚ ਲੋਕਾਂ ਦੀ ਭਾਰੀ ਭੀੜ ਜਮ੍ਹਾ ਹੋ ਗਈ ਹੈ। ਸੂਚਨਾ ਮਿਲਦੇ ਹੀ ਮੌਕੇ ’ਤੇ ਫਗਵਾੜਾ ਪੁਲਸ ਦੀ ਟੀਮ ਪੁੱਜ ਗਈ ਹੈ ਅਤੇ ਸਾਰੇ ਮਾਮਲੇ ਦੀ ਜਾਂਚ ਸ਼ੁਰੂ ਹੋ ਗਈ ਹੈ।

ਇਹ ਵੀ ਪੜ੍ਹੋ : ਯੂਕੇਨ ਦੀ ਸਰਹੱਦ 'ਤੇ ਤਣਾਅ ਦਰਮਿਆਨ ਬਾਈਡੇਨ ਹੋਰ ਜ਼ਿਆਦਾ ਫੌਜੀਆਂ ਨੂੰ ਭੇਜ ਰਹੇ ਹਨ ਯੂਰਪ

ਥਾਣਾ ਸਿਟੀ ਫਗਵਾੜਾ ਦੇ ਐੱਸ. ਐੱਚ. ਓ. ਜੋਗਿੰਦਰ ਸਿੰਘ ਨੇ ਕਿਹਾ ਕਿ ਪੁਲਸ ਸਾਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੋ ਨੌਜਵਾਨਾਂ ਨੂੰ ਲੋਕਾਂ ਨੇ ਕਾਬੂ ਕਰਕੇ ਪੁਲਸ ਹਵਾਲੇ ਕੀਤਾ ਹੈ, ਉਨ੍ਹਾਂ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੋਵਾਂ ਨੌਜਵਾਨਾਂ ਨੇ ਸ਼ਰਾਬ ਪੀਤੀ ਹੋਈ ਜਾਪ ਰਹੀ ਹੈ। ਖ਼ਬਰ ਲਿਖੇ ਜਾਣ ਤਕ ਇਹ ਮਾਮਲਾ ਫਗਵਾੜਾ ’ਚ ਭਾਰੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਅਤੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੇ ਸਾਥੀ ਸਮਰਥਕਾਂ ਵੱਲੋਂ ਮਾਮਲੇ ਨੂੰ ਲੈ ਕੇ ਕਈ ਤਰ੍ਹਾਂ ਦੇ ਗੰਭੀਰ ਦੋਸ਼ ਲਗਾਏ ਜਾ ਰਹੇ ਹਨ।

ਇਹ ਵੀ ਪੜ੍ਹੋ : ਅਮਰੀਕਾ ਦੇ ਮਿਲਵਾਕੀ 'ਚ ਸਕੂਲ ਦੇ ਬਾਹਰ ਗੋਲੀਬਾਰੀ, 5 ਜ਼ਖਮੀ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

 


author

Karan Kumar

Content Editor

Related News