ਵਪਾਰ ਸਮਝੌਤੇ ਜ਼ਰੀਏ ਦੇਸ਼ ਦੀ ਖੇਤੀ ਅਮਰੀਕਾ ਨੂੰ ਵੇਚ ਦਿੱਤੀ : ਪਰਗਟ ਸਿੰਘ
Tuesday, Mar 03, 2026 - 11:05 PM (IST)
ਜਲੰਧਰ, (ਚੋਪੜਾ, ਮਹੇਸ਼)– ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਵਿਧਾਇਕ ਪਰਗਟ ਸਿੰਘ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ ਹੈ। ਇਕ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਦੋਸ਼ ਲਾਇਆ ਕਿ ਇਸ ਸਮਝੌਤੇ ਜ਼ਰੀਏ ਕੇਂਦਰ ਸਰਕਾਰ ਨੇ ਦੇਸ਼ ਦੇ ਖੇਤੀ ਖੇਤਰ ਨੂੰ ਅਮਰੀਕਾ ਦੇ ਹੱਥ ਵੇਚ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਇਹ ਸਮਝੌਤਾ ਪੂਰੀ ਤਰ੍ਹਾਂ ਕਿਸਾਨ ਵਿਰੋਧੀ ਹੈ ਅਤੇ ਇਸ ਦੇ ਨਤੀਜੇ ਵਜੋਂ ਕਿਸਾਨਾਂ ਨੂੰ ਇਕ ਵਾਰ ਫਿਰ ਸੜਕਾਂ ’ਤੇ ਉਤਰਨ ਲਈ ਮਜਬੂਰ ਹੋਣਾ ਪਵੇਗਾ।
ਇਸ ਮੌਕੇ ਜ਼ਿਲਾ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਰਾਜਿੰਦਰ ਬੇਰੀ, ਵਿਧਾਇਕ ਲਾਡੀ ਸ਼ੇਰੋਵਾਲੀਆ, ਨਕੋਦਰ ਹਲਕੇ ਦੇ ਇੰਚਾਰਜ ਅਤੇ ਪੰਜਾਬ ਕਾਂਗਰਸ ਦੇ ਬੁਲਾਰੇ ਡਾ. ਨਵਜੋਤ ਸਿੰਘ ਦਹੀਆ, ਵੈਸਟ ਹਲਕੇ ਦੀ ਇੰਚਾਰਜ ਸੁਰਿੰਦਰ ਕੌਰ, ਕਰਤਾਰਪੁਰ ਦੇ ਹਲਕਾ ਇੰਚਾਰਜ ਰਾਜਿੰਦਰ ਸਿੰਘ ਅਤੇ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਵੀ ਮੌਜੂਦ ਰਹੇ।
ਪਰਗਟ ਸਿੰਘ ਨੇ ਕਿਹਾ ਕਿ ਇਹ ਸਮਝੌਤਾ ਦੇਸ਼ ਦੇ ਕਿਸਾਨਾਂ ਦੇ ਹਿੱਤਾਂ ਖ਼ਿਲਾਫ਼ ਹੈ ਅਤੇ ਇਸ ਨੂੰ ਤੁਰੰਤ ਰੱਦ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇਸ਼ ਭਰ ਵਿਚ ਇਸ ਸਮਝੌਤੇ ਦਾ ਵਿਰੋਧ ਕਰ ਰਹੀ ਹੈ ਅਤੇ ਲੋਕਾਂ ਨੂੰ ਇਸ ਦੇ ਮਾੜੇ ਨਤੀਜਿਆਂ ਬਾਰੇ ਜਾਗਰੂਕ ਕਰ ਰਹੀ ਹੈ। ਉਨ੍ਹਾਂ ਦਾ ਦਾਅਵਾ ਸੀ ਕਿ ਇਸ ਸੌਦੇ ਦਾ ਅਸਰ ਸਿਰਫ ਕਿਸਾਨਾਂ ਤਕ ਸੀਮਤ ਨਹੀਂ ਰਹੇਗਾ, ਸਗੋਂ ਦੇਸ਼ ਦੇ ਬਾਜ਼ਾਰਾਂ ਅਤੇ ਵਪਾਰਕ ਸਾਂਝੇਦਾਰਾਂ ’ਤੇ ਵੀ ਪਵੇਗਾ।
ਉਨ੍ਹਾਂ ਕਿਹਾ ਕਿ ਚਮੜਾ ਉਦਯੋਗ, ਪਲਾਸਟਿਕ ਉਦਯੋਗ ਅਤੇ ਕਪਾਹ ਵਰਗੇ ਖੇਤੀ ਆਧਾਰਿਤ ਫਸਲਾਂ ਸਭ ਤੋਂ ਵਧੇਰੇ ਪ੍ਰਭਾਵਿਤ ਹੋਣਗੀਆਂ। ਇਸ ਦੇ ਇਲਾਵਾ ਡੇਅਰੀ ਉਤਪਾਦਾਂ ਦੇ ਖੇਤਰ ’ਤੇ ਵੀ ਗੰਭੀਰ ਪ੍ਰਭਾਵ ਪੈ ਸਕਦਾ ਹੈ ਕਿਉਂਕਿ ਅਮਰੀਕਾ ਤੋਂ ਦਰਾਮਦ ਵਧਣ ਦੀ ਸੰਭਾਵਨਾ ਹੈ। ਪਰਗਟ ਸਿੰਘ ਨੇ ਚਿਤਾਵਨੀ ਦਿੱਤੀ ਕਿ ਇਸ ਨਾਲ ਨਾ ਸਿਰਫ ਬੇਰੋਜ਼ਗਾਰੀ ਵਧੇਗੀ, ਸਗੋਂ ਪੰਜਾਬ ਦੀ ਦਿਹਾਤੀ ਅਰਥਵਿਵਸਥਾ ਨੂੰ ਵੀ ਡੂੰਘਾ ਝਟਕਾ ਲੱਗੇਗਾ।
Related News
ਹੜ੍ਹ ਪੀੜਤਾਂ ਦੇ ਮੁੱਦੇ 'ਤੇ ਕਾਂਗਰਸ ਨੇ ਘੇਰੀ ''ਆਪ'' ਸਰਕਾਰ, ਪਰਗਟ ਸਿੰਘ ਨੇ ਮੁਆਵਜ਼ੇ ਦੀ ਅਧੂਰੀ ਵੰਡ 'ਤੇ ਚੁੱਕੇ ਸਵ
