ਡੇਰਾ ਗਿੜਵੜੀ ਸਾਹਿਬ ਵਿਖੇ ਵਿਸਾਖੀ ਦਾ ਦਿਹਾੜਾ ਸ਼ਰਧਾਪੂਰਵਕ ਮਨਾਇਆ

Tuesday, Apr 13, 2021 - 05:43 PM (IST)

ਡੇਰਾ ਗਿੜਵੜੀ ਸਾਹਿਬ ਵਿਖੇ ਵਿਸਾਖੀ ਦਾ ਦਿਹਾੜਾ ਸ਼ਰਧਾਪੂਰਵਕ ਮਨਾਇਆ

ਟਾਂਡਾ (ਜਸਵਿੰਦਰ)-ਅੱਜ ਡੇਰਾ ਗਿੜਵੜੀ ਸਾਹਿਬ ਕੁਰਾਲਾ ਵਿਖੇ ਵਿਸਾਖੀ ਦਾ ਦਿਹਾੜਾ ਸੇਵਾਦਾਰ ਮਹੰਤ ਕਰਨੈਲ ਸਿੰਘ ਦੀ ਦੇਖ-ਰੇਖ ਹੇਠ ਸੰਗਤਾਂ ਵੱਲੋਂ ਬੜੀ ਸ਼ਰਧਾਪੂਰਵਕ ਮਨਾਇਆ ਗਿਆ, ਜਿਸ ’ਚ ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਸਭ ਤੋਂ ਪਹਿਲਾਂ ਨਿਸ਼ਾਨ ਸਾਹਿਬ ਦੀ ਰਸਮ ਅਦਾ ਕੀਤੀ ਗਈ ਤੇ ਦੋ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਉਪਰੰਤ ਖੁੱਲ੍ਹੇ ਪੰਡਾਲ ’ਚ ਭਾਈ ਸੁਰਿੰਦਰ ਸਿੰਘ ਟਾਂਡੇ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕੀਤਾ । ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਖਵਿੰਦਰ ਸਿੰਘ ਮੂਨਕ ਨੇ ਸਮੂਹ ਸੰਗਤਾਂ ਨੂੰ ਵਿਸਾਖੀ ਤੇ ਖਾਲਸਾ ਪੰਥ ਦੇ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਅੰਮ੍ਰਿਤ ਦੀ ਦਾਤ ਬਖਸ਼ ਕੇ ਸਿੱਖ ਕੌਮ ਨੂੰ ਵਿਲੱਖਣ ਪਛਾਣ ਦਿੱਤੀ, ਜਿਸ ਕਰਕੇ ਪੂਰੇ ਵਿਸ਼ਵ ’ਚ ਸਿੱਖ ਕੌਮ ਦੀ ਨਿਰਾਲੀ ਪਛਾਣ ਹੈ।

PunjabKesari

ਇਸ ਦੌਰਾਨ ਮਹੰਤ ਕਰਨੈਲ ਸਿੰਘ ਨੇ ਸਾਰੀ ਸੰਗਤ ਦਾ ਧੰਨਵਾਦ ਕੀਤਾ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਸਰਪੰਚ ਜਗਜੀਤ ਸਿੰਘ ਪਲਾਚੱਕ, ਸਰਪੰਚ ਜਰਨੈਲ ਸਿੰਘ ਕੁਰਾਲਾ, ਸਾਬਕਾ ਸਰਪੰਚ ਮਹਿੰਗਾ ਸਿੰਘ ਚੱਤੋਵਾਲ, ਜਰਨੈਲ ਸਿੰਘ ਕੁਰਾਲਾ, ਨੰਬਰਦਾਰ ਗੁਰਮੀਤ ਸਿੰਘ, ਜਸਵੀਰ ਸਿੰਘ, ਤਰਲੋਕ ਸਿੰਘ, ਦਵਿੰਦਰ ਸਿੰਘ, ਸੁਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।


author

Anuradha

Content Editor

Related News