ਬੱਸ ਸਟੈਂਡ ਨੇੜੇ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼

Thursday, Aug 17, 2023 - 05:22 PM (IST)

ਬੱਸ ਸਟੈਂਡ ਨੇੜੇ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼

ਜਲੰਧਰ (ਮਹੇਸ਼)- ਸਥਾਨਕ ਬੱਸ ਸਟੈਂਡ ਨੇੜੇ ਪੁਲ ਦੇ ਹੇਠਾਂ ਤੋਂ ਬੀਤੇ ਦਿਨੀਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ, ਜਿਸ ਦੀ ਸੂਚਨਾ ਮਿਲਦਿਆਂ ਹੀ ਐੱਸ. ਆਈ. ਸਰਬਜੀਤ ਸਿੰਘ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚੇ ਅਤੇ ਮ੍ਰਿਤਕ ਦੀ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਆਲੇ-ਦੁਆਲੇ ਪੁੱਛਗਿੱਛ ਕਰਨ ’ਤੇ ਉਸ ਬਾਰੇ ਕੋਈ ਜਾਣਕਾਰੀ ਨਹੀਂ ਮਿਲ ਸਕੀ। ਪੁਲਸ ਦਾ ਕਹਿਣਾ ਹੈ ਕਿ ਮ੍ਰਿਤਕ ਵਿਅਕਤੀ ਦੀ ਉਮਰ 65 ਤੋਂ 70 ਸਾਲ ਦੇ ਵਿਚਕਾਰ ਹੈ। ਉਸ ਦੀ ਮੌਤ ਭੁੱਖਮਰੀ ਕਾਰਨ ਹੋਈ ਜਾਪਦੀ ਹੈ ਪਰ ਸਹੀ ਪੁਸ਼ਟੀ ਉਸ ਦੇ ਪੋਸਟਮਾਰਟਮ ਤੋਂ ਬਾਅਦ ਹੀ ਹੋਵੇਗੀ। ਬੱਸ ਅੱਡਾ ਪੁਲਸ ਨੇ 174 ਤਹਿਤ ਕਾਰਵਾਈ ਕਰਦੇ ਹੋਏ ਮ੍ਰਿਤਕ ਦੀ ਸ਼ਨਾਖਤ ਲਈ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਲਈ 72 ਘੰਟਿਆਂ ਲਈ ਹਸਪਤਾਲ ਦੀ ਮੋਰਚਰੀ ’ਚ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ- ਫਾਜ਼ਿਲਕਾ 'ਚ ਵੱਡਾ ਹਾਦਸਾ: AC ਲਾ ਕੇ ਸੁੱਤੇ ਪੂਰੇ ਟੱਬਰ 'ਤੇ ਡਿੱਗੀ ਕਮਰੇ ਦੀ ਛੱਤ, ਦਾਦੀ-ਪੋਤੇ ਦੀ ਦਰਦਨਾਕ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News