ਸ਼ਮਸ਼ਾਨਘਾਟ 'ਚ ਅਣਪਛਾਤੇ ਨੌਜਵਾਨ ਦੀ ਮਿਲੀ ਲਾਸ਼, 24 ਘੰਟਿਆਂ ਬਾਅਦ ਵੀ, ਬੁਝਾਰਤ ਹੈ ਬਰਕਰਾਰ !

07/19/2023 1:20:13 PM

ਫਗਵਾੜਾ (ਜਲੋਟਾ)- ਫਗਵਾੜਾ ਦੇ ਪਿੰਡ ਖੰਗੂੜਾ ਦੇ ਸ਼ਮਸ਼ਾਨਘਾਟ ਵਿਚ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਦਰੱਖ਼ਤ ਨਾਲ ਲਟਕਦੀ ਮਿਲੀ ਸੀ। ਇਹ ਮਾਮਲਾ 24 ਘੰਟੇ ਬਾਅਦ ਵੀ ਵੱਡਾ ਰਹੱਸ ਹੀ ਬਣਿਆ ਹੋਇਆ ਹੈ। ਹਾਲੇ ਤੱਕ ਪੁਲਸ ਮ੍ਰਿਤਕ ਨੌਜਵਾਨ ਦੀ ਪਛਾਣ ਹੀ ਨਹੀਂ ਕਰ ਸਕੀ ਹੈ ਅਤੇ ਨਾ ਹੀ ਇਹ ਪਤਾ ਲਗਾ ਸਕੀ ਹੈ ਕਿ ਇਹ ਕਤਲ ਦਾ ਮਾਮਲਾ ਹੈ ਜਾਂ ਖ਼ੁਦਕੁਸ਼ੀ ਦਾ? ਹਾਲਾਂਕਿ, ਪੁਲਸ ਅਧਿਕਾਰੀ ਕਹਿ ਰਹੇ ਹਨ ਕਿ ਮਾਮਲੇ ਦੀ ਜਾਂਚ ਜਾਰੀ ਹੈ। ਪਰ 24 ਘੰਟੇ ਬੀਤ ਜਾਣ ਦੇ ਬਾਵਜੂਦ ਵੀ ਪੁਲਸ ਨੇ ਅਜੇ ਤੱਕ ਮਾਮਲੇ ਵਿੱਚ ਸਰਕਾਰੀ ਪੱਧਰ 'ਤੇ ਕੋਈ ਖ਼ੁਲਾਸਾ ਹੀ ਨਹੀਂ ਕੀਤਾ ਹੈ? ਅਜਿਹਾ ਕਿਉਂ ਹੈ, ਇਹ ਆਪਣੇ ਆਪ ਵਿਚ ਇਕ ਵੱਡਾ ਸਵਾਲ ਬਣਿਆ ਹੋਇਆ ਹੈ। ਦੱਸਣਯੋਗ ਹੈ ਕਿ ਪੁਲਸ ਨੇ ਅਣਪਛਾਤੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਸੀ ਪਰ ਅਜੇ ਤੱਕ ਲਾਸ਼ ਦੀ ਪਛਾਣ ਨਾ ਹੋਣ ਕਾਰਨ ਲਾਸ਼ ਦਾ ਪੋਸਟਮਾਰਟਮ ਵੀ ਨਹੀਂ ਹੋ ਸਕਿਆ ਹੈ? ਪੁਲਸ ਦੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ- ਹੜ੍ਹਾਂ ਵਿਚਾਲੇ ਪੌਂਗ ਡੈਮ ਤੋਂ ਛੱਡਿਆ 31 ਹਜ਼ਾਰ ਕਿਊਸਿਕ ਪਾਣੀ, ਇਨ੍ਹਾਂ ਪਿੰਡਾਂ ਲਈ ਮੰਡਰਾ ਰਿਹਾ ਵੱਡਾ ਖ਼ਤਰਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News