ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

Saturday, Aug 24, 2024 - 05:58 PM (IST)

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਸ੍ਰੀ ਕੀਰਤਪੁਰ ਸਾਹਿਬ (ਬਾਲੀ)-ਥਾਣਾ ਸ੍ਰੀ ਕੀਰਤਪੁਰ ਸਾਹਿਬ ਦੀ ਪੁਲਸ ਨੂੰ ਸ੍ਰੀ ਅਨੰਦਪੁਰ ਸਾਹਿਬ ਹਾਈਡਲ ਚੈਨਲ ਨਹਿਰ 'ਤੇ ਬਣੇ ਨੱਕੀਆਂ ਪਾਵਰ ਹਾਊਸ ਦੇ ਗੇਟ ਨੰਬਰ ਤਿੰਨ ਤੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਹੌਲਦਾਰ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਨੱਕੀਆਂ ਪਾਵਰ ਹਾਊਸ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਸੀ ਕਿ ਨਹਿਰ ਵਿਚ ਪਿੱਛੋਂ ਆ ਕੇ ਨੱਕੀਆਂ ਪਾਵਰ ਹਾਊਸ ਦੇ ਗੇਟ ਨੰਬਰ ਤਿੰਨ ਦੇ ਨਾਲ ਕਿਸੇ ਅਣਪਛਾਤੇ ਵਿਅਕਤੀ ਦੀ ਲਾਸ਼ ਲੱਗੀ ਹੋਈ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਮੌਕੇ ’ਤੇ ਜਾ ਕੇ ਲਾਸ਼ ਨੂੰ ਨਹਿਰ ਵਿੱਚੋਂ ਬਾਹਰ ਕੱਢਵਾਇਆ।ਉਨ੍ਹਾਂ ਦੱਸਿਆ ਕਿ ਵੇਖਣ ਤੋਂ ਲਾਸ਼ ਪੰਜ-ਛੇ ਦਿਨ ਪੁਰਾਣੀ ਲੱਗਦੀ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਦੀ ਮੌਕੇ ’ਤੇ ਸਨਾਖਤ ਨਹੀਂ ਹੋਈ ਜਿਸ ਕਰਕੇ ਉਸ ਦੀ ਲਾਸ ਨੂੰ ਸ਼ਨਾਖਤ ਲਈ ਅਗਲੇ 72 ਘੰਟੇ ਵਾਸਤੇ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼, ਬਾਰਿਸ਼ ਨੇ ਦਿਵਾਈ ਗਰਮੀ ਤੋਂ ਰਾਹਤ, ਜਾਣੋ ਅਗਲੇ ਦਿਨਾਂ ਦਾ ਹਾਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News