ਸ੍ਰੀ ਅਨੰਦਪੁਰ ਸਾਹਿਬ ਵਿਖੇ ਅਣਪਛਾਤੇ ਵਿਅਕਤੀ ਦੀ ਲਾਸ਼ ਹੋਈ ਬਰਾਮਦ
Wednesday, Aug 16, 2023 - 05:55 PM (IST)

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)- ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਨਕ ਪੁਲਸ ਨੂੰ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਪੁਲਸ ਚੌਂਕੀ ਦੇ ਮੁਨਸੀ ਸੁਰਿੰਦਰ ਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਥੋਂ ਦੇ ਵੇਰਕਾ ਚੌਂਕ ਨੇੜਿਓਂ ਬਜ਼ੁਰਗ ਮੋਨੇ ਵਿਅਕਤੀ (65) ਦੀ ਲਾਵਾਰਿਸ਼ ਹਾਲਤ ਵਿਚ ਪਈ ਲਾਸ਼ ਬਰਾਮਦ ਕੀਤੀ ਗਈ ਹੈ। ਦੱਸਿਆ ਕਿ ਮ੍ਰਿਤਕ ਵਿਅਕਤੀ ਦਾ ਰੰਗ ਕਣਕਵੰਨਾ, ਕਦ 5 ਫੁੱਟ 6 ਇੰਚ ਹੈ ਅਤੇ ਉਸ ਨੇ ਚਿੱਟਾ ਕੁੜਤਾ ਪਜਾਮਾ ਪਹਿਨਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਦੀ ਪਛਾਣ ਲਈ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ 72 ਘੰਟਿਆਂ ਲਈ ਰੱਖਵਾ ਦਿੱਤਾ ਗਿਆ ਹੈ।