ਰੂਪਨਗਰ ਵਿਖੇ ਪ੍ਰੀਤ ਡੇਅਰੀ ਦੇ ਮਾਲਕ ਦੀ ਭਾਖ਼ੜਾ ਨਹਿਰ ’ਚੋਂ ਮਿਲੀ ਲਾਸ਼

Sunday, Jul 30, 2023 - 02:40 PM (IST)

ਰੂਪਨਗਰ ਵਿਖੇ ਪ੍ਰੀਤ ਡੇਅਰੀ ਦੇ ਮਾਲਕ ਦੀ ਭਾਖ਼ੜਾ ਨਹਿਰ ’ਚੋਂ ਮਿਲੀ ਲਾਸ਼

ਰੂਪਨਗਰ (ਵਿਜੇ)-ਰੂਪਨਗਰ ਦੇ ਪਿੰਡ ਨੂੰਹੋਂ ਵਿਖੇ ਸਥਿਤ ਪ੍ਰੀਤ ਡੇਅਰੀ ਦੇ ਮਾਲਕ ਸੁਖਵਿੰਦਰ ਸਿੰਘ ਉਰਫ਼ ਲਾਲਾ (38) ਦੀ ਲਾਸ਼ ਸ਼ਨੀਵਾਰ ਭਾਖ਼ੜਾ ਨਹਿਰ ’ਚੋਂ ਕਜੌਲੀ ਨੇੜਿਓਂ ਬਰਾਮਦ ਹੋਈ ਹੈ। ਘਨੌਲੀ ਪੁਲਸ ਚੌਂਕੀ ਦੇ ਇੰਚਾਰਜ ਸਮਰਜੀਤ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਵੱਲੋਂ ਪੁਲਸ ਨੂੰ ਲਿਖਵਾਏ ਬਿਆਨਾਂ ਅਨੁਸਾਰ ਸੁਖਵਿੰਦਰ ਸਿੰਘ ਉਰਫ਼ ਲਾਲਾ ਜੋ ਨੂੰਹੋਂ ਪਿੰਡ ਵਿਖੇ ਪ੍ਰੀਤ ਡੇਅਰੀ ਨਾਮਕ ਦੁਕਾਨ ਕਰਦਾ ਸੀ, 25 ਜੁਲਾਈ ਤੋਂ ਸਵੇਰ ਸਮੇਂ ਆਪਣੇ ਘਰ ਤੋਂ ਮੋਟਰਸਾਈਕਲ ਲੈ ਕੇ ਨਿਕਲਿਆ ਸੀ, ਜਿਸ ਦਾ ਮੋਟਰਸਾਈਕਲ ਅਗਲੇ ਦਿਨ ਭਾਖ਼ੜਾ ਨਹਿਰ ਦੀ ਪਟੜੀ ਤੋਂ ਘਨੌਲੀ ਵਾਲੀ ਸਾਈਡ ਤੋਂ ਬਰਾਮਦ ਹੋਇਆ ਸੀ, ਉਪਰੰਤ ਪਰਿਵਾਰਕ ਮੈਂਬਰਾਂ ਅਤੇ ਪੁਲਸ ਵੱਲੋਂ ਨੌਜਵਾਨ ਦੀ ਭਾਖ਼ੜਾ ਨਹਿਰ ’ਚ ਤਲਾਸ਼ ਕੀਤੀ ਜਾ ਰਹੀ ਸੀ।

ਇਹ ਵੀ ਪੜ੍ਹੋ- ਮੁੜ ਛੱਡਿਆ ਗਿਆ ਪੌਂਗ ਡੈਮ 'ਚੋਂ ਪਾਣੀ, ਇਸ ਇਲਾਕੇ ਦੇ ਪਿੰਡਾਂ ਲਈ ਬਣਿਆ ਖ਼ਤਰਾ

ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਨੂੰ ਗੋਤਾਖੋਰਾਂ ਨੇ ਇਤਲਾਹ ਦਿੱਤੀ ਕਿ ਪਿੰਡ ਕਜੌਲੀ ਨੇੜਿਓਂ ਭਾਖ਼ੜਾ ਨਹਿਰ ਵਿੱਚੋਂ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਜਦੋਂ ਸੁਖਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਉੱਥੇ ਜਾ ਕੇ ਲਾਸ਼ ਚੈੱਕ ਕੀਤੀ ਤਾਂ ਉਹ ਲਾਸ਼ ਸੁਖਵਿੰਦਰ ਸਿੰਘ ਉਰਫ਼ ਲਾਲਾ ਦੀ ਹੀ ਸੀ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਅਧੀਨ ਕਾਰਵਾਈ ਕਰਦੇ ਹੋਏ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੇ ਭਰਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਮ੍ਰਿਤਕ ਪਰਿਵਾਰ ’ਚ ਆਪਣੇ ਪਿਛੇ ਮਾਤਾ ਪਿਤਾ ਤੋਂ ਇਲਾਵਾ ਪਤਨੀ ਅਤੇ ਦੋ ਭੈਣਾਂ ਛੱਡ ਗਿਆ ਹੈ।

ਇਹ ਵੀ ਪੜ੍ਹੋ- ਸਰਕਾਰ ਨੇ ਕੀਤੇ ਸਨ ਹੜ੍ਹ ਨਾਲ ਨਜਿੱਠਣ ਦੇ ਪੂਰੇ ਇੰਤਜ਼ਾਮ, ਜ਼ਿਆਦਾ ਮੀਂਹ ਕਾਰਨ ਵਿਗੜੇ ਹਾਲਾਤ: ਜੌੜਾਮਾਜਰਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News