ਮੇਹਟੀਆਣਾ ਵਿਖੇ ਨੌਜਵਾਨ ਦੀ ਮਿਲੀ ਲਾਸ਼, ਫ਼ੈਲੀ ਸਨਸਨੀ
Thursday, Aug 10, 2023 - 05:37 PM (IST)

ਮੇਹਟੀਆਣਾ (ਸੰਜੀਵ)- ਬੀਤੀ ਰਾਤ ਥਾਣਾ ਮੇਹਟੀਆਣਾ ਅਧੀਨ ਪੈਂਦੇ ਪਿੰਡ ਹਾਰਟਾ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਪੀਰ ਬਾਬਾ ਬੋਲੇ ਸ਼ਾਹ ਜੀ ਦੇ ਦਰਬਾਰ ਨੇੜੇ ਚੋਅ ਬੰਨ੍ਹ ਨੇੜੇ ਇਕ ਨੌਜਵਾਨ ਦੀ ਲਾਸ਼ ਮਿਲੀ। ਸੂਚਨਾ ਮਿਲਦੇ ਹੀ ਥਾਣਾ ਮੇਹਟੀਆਣਾ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖਵਾ ਦਿੱਤੀ ਹੈ।
ਇਹ ਵੀ ਪੜ੍ਹੋ- ਹੁੰਮਸ ਭਰੀ ਗਰਮੀ ਤੋਂ ਲੋਕਾਂ ਨੂੰ ਮਿਲੀ ਰਾਹਤ, ਮੌਸਮ ਨੇ ਲਈ ਕਰਵਟ, ਜਲੰਧਰ ਸਣੇ ਜ਼ਿਲ੍ਹਿਆਂ 'ਚ ਪਿਆ ਮੀਂਹ
ਥਾਣਾ ਮੇਹਟੀਆਣਾ ਤੋਂ ਏ. ਐੱਸ. ਆਈ. ਗੁਲਸ਼ਨ ਕੁਮਾਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਕਰਨ ਸਿੰਘ (23) ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਭਾਮ, ਥਾਣਾ ਚੱਬੇਵਾਲ ਵੱਜੋਂ ਹੋਈ ਹੈ। ਮ੍ਰਿਤਕ ਦੇ ਦਾਦਾ ਸੁਰਜੀਤ ਸਿੰਘ ਨੇ ਦਿੱਤੇ ਬਿਆਨਾਂ ਵਿੱਚ ਕਿਹਾ ਹੈ ਕਿ ਕਰਨ ਸਿੰਘ ਬੀਤੀ 7 ਅਗਸਤ ਨੂੰ ਮੋਟਰਸਾਈਕਲ 'ਤੇ ਸਵਾਰ ਹੋ ਕੇ ਘਰੋਂ ਦਵਾਈ ਲੈਣ ਲਈ ਗਿਆ ਸੀ ਪਰ ਘਰ ਵਾਪਸ ਨਹੀਂ ਪਰਤਿਆ ਸੀ। ਜਿਸ ਦੀ ਉਹ ਭਾਲ ਕਰ ਰਹੇ ਸਨ। ਅੱਜ ਉਸ ਦੀ ਲਾਸ਼ ਮਿਲਣ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਫਿਲਹਾਲ ਪੁਲਸ ਨੇ ਦਾਦੇ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕਰਦਿਆਂ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਲਾਸ਼ ਕੋਲੋਂ ਕਰਨ ਦਾ ਮੋਟਰਸਾਈਕਲ ਪ੍ਰਾਪਤ ਨਾ ਹੋਣਾ ਪੁਲਸ ਲਈ ਜਾਂਚ ਦਾ ਵਿਸ਼ਾ ਬਣ ਚੁੱਕਿਆ ਹੈ।
ਇਹ ਵੀ ਪੜ੍ਹੋ- ਖ਼ੂਨ ਹੋਇਆ ਪਾਣੀ, ਜਲਾਲਾਬਾਦ 'ਚ ਪਿਓ ਨੇ ਕਹੀ ਨਾਲ ਵੱਢ ਨਸ਼ੇੜੀ ਪੁੱਤ ਦਾ ਕੀਤਾ ਕਤਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ