ਕਾਰ ਤੇ ਸਕੂਟਰੀ ਦੀ ਟੱਕਰ ’ਚ ਵਿਅਕਤੀ ਦੀ ਮੌਤ

01/05/2019 1:06:43 AM

 ਕਾਠਗਡ਼੍ਹ,(ਰਾਜੇਸ਼)- ਬਲਾਚੌਰ-ਰੋਪਡ਼ ਰਾਜ ਮਾਰਗ ’ਤੇ ਸਥਿਤ ਪਿੰਡ ਮੰਡੇਰਾ ਪੁਲ ਦੇ ਨਜ਼ਦੀਕ ਇਕ ਕਾਰ ਤੇ ਸਕੂਟਰੀ ਦੀ ਹੋਈ ਟੱਕਰ ਵਿਚ ਸਕੂਟਰੀ ’ਤੇ ਸਵਾਰ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ  ਹੈ। 
ਜਾਣਕਾਰੀ ਅਨੁਸਾਰ ਚਰਨਜੀਤ ਸਿੰਘ ਪੁੱਤਰ ਕਰਮ ਸਿੰਘ  ਵਾਸੀ ਪਿੰਡ ਰਾਏਪੁਰ ਮਾਜਰਾ ਆਪਣੀ ਸਕੂਟਰੀ ’ਤੇ ਸਵਾਰ ਹੋਕੇ  ਬਲਾਚੌਰ ਤੋਂ ਕਾਠਗਡ਼੍ਹ ਵੱਲ ਆ ਰਿਹਾ ਸੀ ਅਤੇ ਜਦੋਂ ਉਹ ਮੰਡੇਰਾ ਪੁਲ ਦੇ ਨਜ਼ਦੀਕ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੀ ਕਾਰ  ਨੇ ਸਕੂਟਰੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਜਿਸ ਕਾਰਨ ਉਕਤ ਚਰਨਜੀਤ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਰਾਹਗੀਰਾਂ ਦੀ ਮਦਦ ਨਾਲ ਸਰਕਾਰੀ ਹਸਪਤਾਲ ਰੋਪਡ਼ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। 
ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਕਾਠਗਡ਼੍ਹ  ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਵਾਹਨਾਂ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਮ੍ਰਿਤਕ ਦੇ ਦੋਸਤ ਹਰਮਨ ਸਿੰਘ ਪੁੱਤਰ ਮੇਜਰ ਸਿੰਘ ਦੇ ਬਿਆਨਾਂ ’ਤੇ ਕਾਰ ਚਾਲਕ ਹਰਮਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਬੀ-1/156 ਹਵੇਲੀ ਮਾਹਿਲਪੁਰ (ਹੁਸ਼ਿਆਰਪੁਰ) ਖਿਲਾਫ ਮਾਮਲਾ ਦਰਜ ਕਰ ਲਿਆ ਹੈ।