ਟਰੇਨ ਦੀ ਲਪੇਟ ''ਚ ਆਉਣ ਨਾਲ ਨੌਜਵਾਨ ਦੀ ਮੌਤ

Saturday, Aug 24, 2024 - 03:01 PM (IST)

ਜਲੰਧਰ (ਮਹੇਸ਼)- ਰਾਮਾ ਮੰਡੀ ਪੁਲ ਦੇ ਹੇਠਾਂ ਆਉਂਦੇ ਰੇਲਵੇ ਟਰੈਕ ’ਤੇ ਆਊਟਰ ਸਿਗਨਲ ਜਲੰਧਰ ਕੈਂਟ ਨੇੜੇ ਬੀਤੇ ਦਿਨ ਟਰੇਨ ਦੀ ਲਪੇਟ 'ਚ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮ੍ਰਿਤਕ ਨੌਜਵਾਨ ਲਾਈਨਾਂ ਪਾਰ ਕਰ ਰਿਹਾ ਸੀ ਅਤੇ ਉਸ ਨੂੰ ਅਚਾਨਕ ਰੇਲਗੱਡੀ ਦੇ ਆਉਣ ਦਾ ਅਹਿਸਾਸ ਨਹੀਂ ਹੋਇਆ।

ਸਵੇਰੇ 7.30 ਵਜੇ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਜੀ. ਆਰ. ਪੀ. ਮੌਕੇ 'ਤੇ ਪਹੁੰਚ ਗਈ, ਜਦੋਂ ਚੌਂਕੀ ਜਲੰਧਰ ਛਾਉਣੀ ਦੇ ਇੰਚਾਰਜ ਅਸ਼ੋਕ ਕੁਮਾਰ ਸ਼ਰਮਾ ਅਤੇ ਸਾਥੀ ਕਰਮਚਾਰੀਆਂ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕੀਤੀ ਤਾਂ ਮ੍ਰਿਤਕ ਦੀ ਪਛਾਣ ਅਰਵਿੰਦਰ ਸਿੰਘ ਪੁੱਤਰ ਲੇਟ ਵਾਸੀ ਮੁਹੱਲਾ ਕੋਟ ਰਾਮ ਦਾਸ (ਆਬਾਦੀ) ਥਾਣਾ ਰਾਮਾ ਮੰਡੀ ਪੁੱਤਰ ਕ੍ਰਿਸ਼ਨ ਸਿੰਘ ਦੇ ਰੂਪ ’ਚ ਹੋਈ। ਚੌਂਕੀ ਇੰਚਾਰਜ ਨੇ ਦੱਸਿਆ ਕਿ ਰੇਲਵੇ ਪੁਲਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਧਾਰਾ 194 ਤਹਿਤ ਕਾਰਵਾਈ ਕਰਦਿਆਂ ਮ੍ਰਿਤਕ ਅਰਵਿੰਦਰ ਦੀ ਲਾਸ਼ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਹੈ। ਸ਼ਨੀਵਾਰ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ- ਘਰ 'ਚ ਦਾਖ਼ਲ ਹੋ ਕੇ NRI ਨੌਜਵਾਨ ਦੇ ਗੋਲ਼ੀਆਂ ਮਾਰਨ ਦੇ ਮਾਮਲੇ 'ਚ ਮੰਤਰੀ ਕੁਲਦੀਪ ਧਾਲੀਵਾਲ ਦਾ ਵੱਡਾ ਬਿਆਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


shivani attri

Content Editor

Related News