ਸਿਟੀ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ-1 ’ਤੇ ਅਣਪਛਾਤੇ ਬਜ਼ੁਰਗ ਦੀ ਮੌਤ
Wednesday, Apr 10, 2024 - 04:41 PM (IST)
ਜਲੰਧਰ (ਗੁਲਸ਼ਨ)- ਸਿਟੀ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰ. 1 ’ਤੇ ਮੰਗਲਵਾਰ ਨੂੰ ਇਕ ਅਣਪਛਾਤੇ ਬਜ਼ੁਰਗ ਦੀ ਮੌਤ ਹੋ ਗਈ। ਪਲੇਟਫਾਰਮ ’ਤੇ ਲਾਸ਼ ਪਈ ਹੋਣ ਦੀ ਸੂਚਨਾ ਮਿਲਣ ’ਤੇ ਜੀ. ਆਰ. ਪੀ. ਦੇ ਏ. ਐੱਸ. ਆਈ. ਲਲਿਤ ਕੁਮਾਰ ਮੌਕੇ ’ਤੇ ਪਹੁੰਚੇ ਤੇ ਜਾਂਚ ਤੋਂ ਬਾਅਦ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਲਿਆ। ਪੁਲਸ ਅਨੁਸਾਰ ਮ੍ਰਿਤਕ ਦੀ ਉਮਰ 70 ਸਾਲ ਦੇ ਕਰੀਬ ਜਾਪਦੀ ਹੈ। ਉਸ ਕੋਲੋਂ ਕੋਈ ਰੇਲਵੇ ਟਿਕਟ ਜਾਂ ਆਈ.ਡੀ. ਪਰੂਫ਼ ਨਹੀਂ ਮਿਲਿਆ। ਉਸ ਦੀ ਮੌਤ ਕੁਦਰਤੀ ਜਾਪਦੀ ਹੈ। ਪੁਲਸ ਨੇ ਦੱਸਿਆ ਕਿ ਫਿਲਹਾਲ ਉਸ ਦੀ ਪਛਾਣ ਨਹੀਂ ਹੋ ਸਕੀ ਹੈ। ਸ਼ਨਾਖਤ ਨਾ ਹੋਣ ਕਾਰਨ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਰਖਵਾਇਆ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਨੂੰ ਲੈ ਕੇ 'ਯੈਲੋ ਅਲਰਟ' ਜਾਰੀ, ਇਨ੍ਹਾਂ ਦਿਨਾਂ ਨੂੰ ਪਵੇਗਾ ਭਾਰੀ ਮੀਂਹ ਤੇ ਆਵੇਗਾ ਝੱਖੜ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8