ਟਰਾਲੇ ਦੀ ਲਪੇਟ 'ਚ ਆਉਣ ਨਾਲ 2 ਭੈਣਾਂ ਦੇ ਇਕਲੋਤੇ ਭਰਾ ਦੀ ਮੌਤ
Sunday, Dec 08, 2019 - 11:51 PM (IST)

ਨੰਗਲ,(ਜ.ਬ.)- ਨੰਗਲ-ਚੰਡੀਗੜ੍ਹ ਰਾਸ਼ਟਰੀ ਮਾਰਗ 'ਤੇ ਐੈੱਮ.ਪੀ. ਕੋਠੀ ਦੇ ਨੇੜੇ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਇਕ ਨੌਜਵਾਨ ਦੀ ਮੌਤ ਮੌਤ ਹੋ ਗਈ । ਮ੍ਰਿਤਕ 2 ਭੈਣਾਂ ਦਾ ਇਕਲੋਤਾ ਭਰਾ ਸੀ।
ਨੰਗਲ ਥਾਣੇ ਦੇ ਏ.ਐੱਸ.ਆਈ. ਬਲਰਾਮ ਨੇ ਦੱਸਿਆ ਕਿ ਬੀਤੀ ਰਾਤ ਉਕਤ ਟਰਾਲੇ ਨੇ ਮੋਟਰਸਾਈਕਲ ਨੂੰ ਟਕੱਰ ਮਾਰ ਦਿੱਤੀ ਜਿਸ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਕਰਨ ਕੁਮਾਰ ਵਾਸੁਦੇਵ (26) ਪੁੱਤਰ ਰਾਮ ਕੁਮਾਰ ਦੀ ਮੌਤ ਹੋ ਗਈ। ਬਲਰਾਮ ਨੇ ਦੱਸਿਆ ਕਿ ਮ੍ਰਿਤਕ ਕਰਨ ਮੋਟਰਸਾਈਕਲ 'ਤੇ ਆਪਣੇ ਘਰ ਰਾਮਪੁਰ ਸਾਹਨੀ ਵੱਲ ਜਾ ਰਿਹਾ ਸੀ ਕਿ ਅਚਾਨਕ ਨੰਗਲ ਤੋਂ ਰੋਪੜ ਸਾਈਡ ਵੱਲ ਜਾ ਰਹੇ ਤੇਜ਼ ਰਫਤਾਰ ਟਰਾਲੇ ਨੇ ਉਸ ਨੂੰ ਆਪਣੀ ਚਪੇਟ 'ਚ ਲੈ ਲਿਆ। ਟੱਕਰ ਇੰਨੀ ਜਬਰਦਸਤ ਸੀ ਕਿ ਕਰਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਟਰਾਲੇ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਨੇ ਟਰਾਲਾ ਕਬਜ਼ੇ 'ਚ ਲੈ ਕੇ ਅਤੇ ਮਾਮਲਾ ਦਰਜ ਕਰ ਕੇ ਪੋਸਟਮਾਰਟਮ ਉਪਰੰਤ ਲਾਸ਼ ਉਸਦੇ ਰਿਸ਼ਤੇਦਾਰਾਂ ਨੂੰ ਦੇ ਦਿੱਤੀ।
ਇਸ ਤੋਂ ਇਲਾਵਾ ਮੁੱਖ ਮਾਰਗ 'ਤੇ ਪਿੰਡ ਬ੍ਰਹਮਪੁਰ ਬਸ ਸਟੈਂਡ 'ਤੇ 3 ਗੱਡੀਆਂ ਦੀ ਜ਼ਬਰਦਸਤ ਟੱਕਰ ਹੋ ਗਈ ਪਰ ਕੋਈ ਵੱਡਾ ਹਾਦਸਾ ਹੋਣ ਤੋਂ ਬਚਾਅ ਹੋ ਗਿਆ। ਹਾਦਸੇ 'ਚ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀ ਗਈ ਜਦਕਿ 2 ਗੱਡੀਆਂ ਦੁਕਾਨਾਂ 'ਚ ਵੜ ਗਈਆਂ। ਨੰਗਲ ਪੁਲਸ ਨੇ ਦੱਸਿਆ ਕਿ ਇਸ ਸਬੰਧੀ ਹਾਲੇ ਤੱਕ ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ ਹੈ ਅਤੇ ਨਾ ਹੀ ਅਜੇ ਤੱਕ ਕਿਸੇ ਨੇ ਕੋਈ ਸ਼ਿਕਾਇਤ ਦਰਜ ਕਰਵਾਈ ਹੈ।