ਆਗਰਾ ਤੋਂ ਹੁਸ਼ਿਆਰਪੁਰ ਆ ਰਹੀ ਟਰੇਨ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ
Friday, Sep 15, 2023 - 12:37 PM (IST)
ਹੁਸ਼ਿਆਰਪੁਰ (ਅਮਰੀਕ)- ਆਗਰਾ ਤੋਂ ਹੁਸ਼ਿਆਰਪੁਰ ਆ ਰਹੀ ਟਰੇਨ ਹੇਠਾਂ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਰੇਲਵੇ ਦੇ ਪੁਲਸ ਅਧਿਕਾਰੀ ਵੀ ਮੌਕੇ ਉਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਪਹੁੰਚਾਇਆ। ਮ੍ਰਿਤਕ ਨੌਜਵਾਨ ਦੀ ਪਛਾਣ ਅਖਿਲੇਸ਼ ਵਜੋਂ ਹੋਈ ਹੈ, ਜਿਸ ਦੀ ਉਮਰ 30 ਸਾਲ ਦੇ ਕਰੀਬ ਹੈ। ਮ੍ਰਿਤਕ ਨੌਜਵਾਨ ਯੂਪੀ ਦਾ ਰਹਿਣ ਵਾਲਾ ਸੀ।

ਪੁਲਸ ਅਧਿਕਾਰੀ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ ਸਾਢੇ 8 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਆਗਰਾ ਤੋਂ ਹੁਸ਼ਿਆਰਪੁਰ ਆ ਰਹੀ ਟਰੇਨ ਹੇਠਾਂ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋਈ ਹੈ, ਜਿਸ ਤੋਂ ਤੁਰੰਤ ਬਾਅਦ ਉਹ ਮੌਕੇ ਉਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਨੌਜਵਾਨ ਰੇਲਵੇ ਲਾਈਨ ਕ੍ਰਾਸ ਕਰ ਰਿਹਾ ਸੀ ਅਤੇ ਲਾਈਟ ਕ੍ਰਾਸ ਕਰਦਿਆਂ ਦੌਰਾਨ ਹੀ ਇਹ ਹਾਦਸਾ ਵਾਪਰਿਆ ਹੈ। ਉਨ੍ਹਾਂ ਦੱਸਿਆ ਕਿ ਅਖਿਲੇਸ਼ ਵਿਆਹਿਆ ਹੋਇਆ ਸੀ ਅਤੇ ਹੁਸ਼ਿਆਰਪੁਰ ਵਿਚ ਹੀ ਕਿਸੇ ਫੈਕਟਰੀ ਵਿਚ ਕੰਮ ਕਰਦਾ ਸੀ। ਉਨ੍ਹਾਂ ਦੱਸਿਆ ਕਿ ਪੁਲਸ ਵਲੋਂ ਪਰਿਵਾਰ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਜਲੰਧਰ ਪੁਲਸ ਦੇ ਦੋ ਮੁਲਾਜ਼ਮਾਂ ਦਾ ਹੈਰਾਨ ਕਰਦਾ ਕਾਰਾ, ਲੋਕਾਂ ਨੇ ਘੇਰਾ ਪਾ ਭਾਰਤ-ਪਾਕਿ ਸਰਹੱਦ ਤੋਂ ਕੀਤੇ ਕਾਬੂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
