ਜਲੰਧਰ ED ਵੱਲੋਂ 13 ਟਿਕਾਣਿਆਂ ''ਤੇ ਕੀਤੀ ਗਈ ਛਾਪੇਮਾਰੀ ਨੂੰ ਲੈ ਕੇ ਅਹਿਮ ਜਾਣਕਾਰੀ ਆਈ ਸਾਹਮਣੇ

Wednesday, Dec 31, 2025 - 05:34 PM (IST)

ਜਲੰਧਰ ED ਵੱਲੋਂ 13 ਟਿਕਾਣਿਆਂ ''ਤੇ ਕੀਤੀ ਗਈ ਛਾਪੇਮਾਰੀ ਨੂੰ ਲੈ ਕੇ ਅਹਿਮ ਜਾਣਕਾਰੀ ਆਈ ਸਾਹਮਣੇ

ਜਲੰਧਰ (ਸੋਨੂੰ)- ਇਨਫੋਰਸਮੈਂਟ ਡਾਇਰੈਕਟੋਰੇਟ ਦੀ ਜਲੰਧਰ ਇਕਾਈ ਨੇ 'ਡੰਕੀ ਰੂਟ' ਰਾਹੀਂ ਗੈਰ-ਕਾਨੂੰਨੀ ਇਮੀਗ੍ਰੇਸ਼ਨ ਅਤੇ ਮਨੀ ਲਾਂਡਰਿੰਗ ਦੇ ਇਕ ਵੱਡੇ ਨੈੱਟਵਰਕ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਈ. ਡੀ. ਨੇ 18 ਅਤੇ 19 ਦਸੰਬਰ ਨੂੰ ਪੰਜਾਬ, ਹਰਿਆਣਾ ਅਤੇ ਨਵੀਂ ਦਿੱਲੀ ਵਿੱਚ ਕੁੱਲ੍ਹ 13 ਟਿਕਾਣਿਆਂ 'ਤੇ ਤਲਾਸ਼ੀ ਮੁਹਿੰਮ ਚਲਾਈ। ਇਹ ਕਾਰਵਾਈ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA), 2002 ਦੇ ਤਹਿਤ ਕੀਤੀ ਗਈ ਹੈ, ਜੋ ਗੈਰ-ਕਾਨੂੰਨੀ ਇਮੀਗ੍ਰੇਸ਼ਨ ਨਾਲ ਜੁੜੇ ਵਿੱਤੀ ਲੈਣ-ਦੇਣ ਦੀ ਜਾਂਚ ਨਾਲ ਸਬੰਧਤ ਹੈ।

ਭਾਰੀ ਮਾਤਰਾ ਵਿੱਚ ਨਕਦੀ ਅਤੇ ਕੀਮਤੀ ਧਾਤਾਂ ਜ਼ਬਤ ਤਲਾਸ਼ੀ ਦੌਰਾਨ ਈ. ਡੀ. ਦੇ ਅਧਿਕਾਰੀਆਂ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ 4.68 ਕਰੋੜ ਰੁਪਏ ਦੀ ਨਕਦੀ, 5.9 ਕਿਲੋਗ੍ਰਾਮ ਸੋਨੇ ਦੀਆਂ ਇੱਟਾਂ (ਜਿਸ ਦੀ ਕੀਮਤ ਲਗਭਗ 8.07 ਕਰੋੜ ਰੁਪਏ ਦੱਸੀ ਜਾ ਰਹੀ ਹੈ) ਅਤੇ 2.7 ਲੱਖ ਰੁਪਏ ਦੇ ਸੋਨੇ ਦੇ ਸਿੱਕੇ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ 313 ਕਿਲੋਗ੍ਰਾਮ ਚਾਂਦੀ ਦੀਆਂ ਇੱਟਾਂ, ਜਿਨ੍ਹਾਂ ਦੀ ਕੀਮਤ ਲਗਭਗ 6.42 ਕਰੋੜ ਰੁਪਏ ਹੈ, ਬਰਾਮਦ ਕੀਤੀ ਗਈ। 

ਇਹ ਵੀ ਪੜ੍ਹੋ: ਜਲੰਧਰ : ਦੋਸਤਾਂ ਨਾਲ ਘਰੋਂ ਗਏ ਨੌਜਵਾਨ ਦੀ ਖੇਤਾਂ 'ਚੋਂ ਮਿਲੀ ਲਾਸ਼, ਪਰਿਵਾਰ ਨੇ ਲਾਇਆ ਕਤਲ ਦਾ ਦੋਸ਼

PunjabKesari

50 ਤੋਂ ਵੱਧ ਪਾਸਪੋਰਟ ਅਤੇ ਡਿਜੀਟਲ ਸਬੂਤ 
ਛਾਪੇਮਾਰੀ ਦੌਰਾਨ ਸਭ ਤੋਂ ਹੈਰਾਨੀਜਨਕ ਗੱਲ ਇਹ ਰਹੀ ਕਿ ਅਧਿਕਾਰੀਆਂ ਨੇ ਵੱਖ-ਵੱਖ ਵਿਅਕਤੀਆਂ ਦੇ 50 ਤੋਂ ਵੱਧ ਅਸਲ ਪਾਸਪੋਰਟ ਬਰਾਮਦ ਕੀਤੇ ਹਨ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਨ੍ਹਾਂ ਪਾਸਪੋਰਟਾਂ ਦੀ ਵਰਤੋਂ ਗੈਰ-ਕਾਨੂੰਨੀ ਤਰੀਕੇ ਨਾਲ ਲੋਕਾਂ ਨੂੰ ਵਿਦੇਸ਼ ਭੇਜਣ ਜਾਂ ਫਰਜ਼ੀ ਦਸਤਾਵੇਜ਼ਾਂ ਰਾਹੀਂ ਯਾਤਰਾ ਕਰਵਾਉਣ ਲਈ ਕੀਤੀ ਜਾਣੀ ਸੀ। ਇਸ ਤੋਂ ਇਲਾਵਾ ਮੋਬਾਇਲ ਫੋਨ, ਲੈਪਟਾਪ, ਹਾਰਡ ਡਿਸਕ ਅਤੇ ਹੋਰ ਡਿਜੀਟਲ ਉਪਕਰਨ ਵੀ ਜ਼ਬਤ ਕੀਤੇ ਗਏ ਹਨ, ਜਿਨ੍ਹਾਂ ਦੀ ਫੋਰੈਂਸਿਕ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਹਵਾਲਾ ਨੈੱਟਵਰਕ ਅਤੇ ਵਿਦੇਸ਼ੀ ਸੰਪਰਕਾਂ ਦੇ ਸਬੂਤ ਜੁਟਾਏ ਜਾ ਸਕਣ।

ਏਜੰਟਾਂ ਦੇ ਨੈੱਟਵਰਕ 'ਤੇ ਸ਼ੱਕ 
ਈ. ਡੀ. ਮੁਤਾਬਕ ਇਹ ਸਾਰੀ ਜਾਇਦਾਦ ਅਤੇ ਨਕਦੀ ਗੈਰ-ਕਾਨੂੰਨੀ ਇਮੀਗ੍ਰੇਸ਼ਨ ਏਜੰਟਾਂ ਦੁਆਰਾ ਲੋਕਾਂ ਨੂੰ ਗੈਰ-ਕਾਨੂੰਨੀ ਤਰੀਕਿਆਂ ਨਾਲ ਵਿਦੇਸ਼ ਭੇਜ ਕੇ ਇਕੱਠੀ ਕੀਤੀ ਗਈ ਹੋ ਸਕਦੀ ਹੈ। ਅਧਿਕਾਰੀ ਹੁਣ ਬਰਾਮਦ ਕੀਤੇ ਗਏ ਪਾਸਪੋਰਟਾਂ ਦੇ ਮਾਲਕਾਂ ਅਤੇ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਦੀ ਭੂਮਿਕਾ ਦੀ ਡੂੰਘਾਈ ਨਾਲ ਜਾਂਚ ਕਰ ਰਹੇ ਹਨ। ਇਹ ਕਾਰਵਾਈ ਉਨ੍ਹਾਂ ਏਜੰਟਾਂ ਲਈ ਇਕ ਵੱਡਾ ਝਟਕਾ ਮੰਨੀ ਜਾ ਰਹੀ ਹੈ ਜੋ ਮਾਸੂਮ ਲੋਕਾਂ ਨੂੰ 'ਡੰਕੀ ਰੂਟ' ਰਾਹੀਂ ਖ਼ਤਰਨਾਕ ਤਰੀਕਿਆਂ ਨਾਲ ਵਿਦੇਸ਼ ਭੇਜਣ ਦਾ ਗੋਰਖਧੰਦਾ ਚਲਾ ਰਹੇ ਹਨ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਜਲੰਧਰ ਦੇ RTA ਰਵਿੰਦਰ ਸਿੰਘ ਗਿੱਲ ਦੀ ਸ਼ੱਕੀ ਹਾਲਾਤ 'ਚ ਮੌਤ, ਬਾਥਰਮ 'ਚੋਂ ਮਿਲੀ ਲਾਸ਼

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News