ਕਿਸਾਨ ਜਥੇਬੰਦੀਆਂ ਵੱਲੋਂ ਨਕੋਦਰ ਜਗਰਾਓਂ ਰੋਡ ਟੋਲ ਪਲਾਜ਼ਾ ਬੰਦ ਕਰਕੇ ਦਿੱਤਾ ਧਰਨਾ

Wednesday, Feb 21, 2024 - 10:45 AM (IST)

ਕਿਸਾਨ ਜਥੇਬੰਦੀਆਂ ਵੱਲੋਂ ਨਕੋਦਰ ਜਗਰਾਓਂ ਰੋਡ ਟੋਲ ਪਲਾਜ਼ਾ ਬੰਦ ਕਰਕੇ ਦਿੱਤਾ ਧਰਨਾ

ਮਹਿਤਪੁਰ (ਮਨੋਜ਼ ਚੋਪੜਾ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਤਿੰਨ ਦਿਨਾਂ ਤੱਕ ਭਾਜਪਾ ਮੰਤਰੀਆਂ ਵਿਧਾਇਕਾਂ ਘਰਾਂ ਮੂਹਰੇ ਧਰਨੇ ਦੇਣ ਅਤੇ ਟੋਲ ਪਲਾਜੇ ਫਰੀ ਕਰਨ ਦੇ ਉਲੀਕੇ ਗਏ ਪ੍ਰੋਗਰਾਮ ਦੀ ਕੜੀ ਵਜੋਂ ਅੱਜ ਨਕੋਦਰ ਜਗਰਾਉਂ ਰੋਡ ਤੇ ਸੰਗੋਵਾਲ ਟੋਲ ਪਲਾਜਾ ਸਵੇਰੇ 11 ਵਜੇ ਹੀ ਲੋਕਾਂ ਲਈ ਫਰੀ ਕਰਕੇ ਧਰਨਾ ਦਿੱਤਾ ਗਿਆ। ਇਸ ਧਰਨੇ ਨੂੰ ਸੰਬੋਧਨ ਕਰਦਿਆਂ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾਈ ਆਗੂ ਸੰਦੀਪ ਅਰੋੜਾ ਦਿਲਬਾਗ ਸਿੰਘ ਚੰਦੀ, ਕਿਰਤੀ ਕਿਸਾਨ ਯੂਨੀਅਨ ਦੇ ਰਜਿੰਦਰ ਸਿੰਘ ਮੰਡ ਰਤਨ ਸਿੰਘ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਾਬਾ ਪਲਵਿੰਦਰ ਸਿੰਘ, ਕੁਲਵੰਤ ਸਿੰਘ, ਜਮਹੂਰੀ ਕਿਸਾਨ ਸਭਾ ਦੇ ਸੂਬਾਈ ਆਗੂ ਮਨੋਹਰ ਸਿੰਘ ਗਿੱਲ, ਰਾਮ ਕੈਮਵਾਲਾ, ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਨਰਿੰਦਰ ਸਿੰਘ ਬਾਜਵਾ, ਜਸਵੰਤ ਸਿੰਘ ਲੋਹਗੜ੍ਹ, ਦੋਆਬਾ ਕਿਸਾਨ ਯੂਨੀਅਨ ਦੇ ਨਰਿੰਦਰ ਸਿੰਘ ਉਧੋਵਾਲ, ਕੁਲਵੀਰ ਸਿੰਘ ਤੇ ਯੂਥ ਵਿੰਗ ਕੁੱਲ ਹਿੰਦ ਕਿਸਾਨ ਸਭਾ ਦੇ ਮਨਦੀਪ ਸਿੱਧੂ ਪਵਨਦੀਪ ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦੇ ਐੱਮ. ਐੱਸ. ਪੀ. ਦੀ ਗਰੰਟੀ ਦਾ ਕਾਨੂੰਨ ਬਣਾਵੇ, ਸਵਾਮੀਨਾਥਨ ਕਮਿਸ਼ਨ ਰਿਪੋਰਟ ਸੀ 2 50% ਨੂੰ ਲਾਗੂ ਕਰੇ।

ਇਹ ਖ਼ਬਰ ਵੀ ਪੜ੍ਹੋ : ਦੂਜੀ ਵਾਰ ਮਾਤਾ-ਪਿਤਾ ਬਣੇ ਵਿਰਾਟ-ਅਨੁਸ਼ਕਾ, ਅਦਾਕਾਰਾ ਨੇ ਪੁੱਤਰ ਨੂੰ ਦਿੱਤਾ ਜਨਮ, ਜਾਣੋ ਕੀ ਰੱਖਿਆ ਨਾਂ

ਕਿਸਾਨਾਂ ਮਜਦੂਰਾਂ ਸਿਰ ਚੜੇ ਕਰਜੇ 'ਤੇ ਪੱਕੀ ਲਕੀਰ ਫੇਰੇ। ਲਖੀਮਪੁਰ ਖੀਰੀ ਕਾਂਡ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦਿੱਤੀਆਂ ਜਾਣ। ਅਜੇ ਮਿਸ਼ਰਾ ਟੈਨੀ ਨੂੰ ਬਰਖਾਸਤ ਕਰਕੇ ਪੀੜਤਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਅੰਦੋਲਨ ਜਾਂ ਬਾਅਦ 'ਚ ਦਰਜ ਪੁਲਸ ਕੇਸ ਰੱਦ ਕੀਤੇ ਜਾਣ,  ਪੂਰੇ ਕੀਤੇ ਜਾਣ ਨਹੀਂ ਤਾਂ ਉਨ੍ਹਾਂ ਚਿਰ ਮੰਗਾ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। 

ਇਹ ਖ਼ਬਰ ਵੀ ਪੜ੍ਹੋ : ਭਰੀ ਮਹਿਫ਼ਿਲ ’ਚ ਸ਼ਾਹਿਦ ਕਪੂਰ ਦਾ ‘ਮੋਏ-ਮੋਏ’! ਕਰੀਨਾ ਕਪੂਰ ਨੇ ਅਦਾਕਾਰ ਨੂੰ ਕੀਤਾ ਨਜ਼ਰਅੰਦਾਜ਼, ਵੀਡੀਓ ਵਾਇਰਲ

ਅੱਜ ਦਾ ਧਰਨਾ 22 ਫਰਵਰੀ ਸ਼ਾਮ 5 ਵਜੇ ਤੱਕ ਜਾਰੀ ਰੱਖਿਆ ਜਾਵੇਗਾ। ਇਸ ਧਰਨੇ ਨੂੰ ਹੋਰਨਾਂ ਤੋਂ ਇਲਾਵਾ ਕੁਲਵਿੰਦਰ ਸਿੰਘ, ਬਲਜੀਤ ਸਿੰਘ, ਜਸਵੀਰ ਸਿੰਘ, ਵਰਿੰਦਰ ਸਿੰਘ, ਬਲਵਿੰਦਰ ਸਿੰਘ, ਕਸ਼ਮੀਰ ਸਿੰਘ, ਸਤਨਾਮ ਸਿੰਘ ਬਿੱਲੇ, ਬਲਵਿੰਦਰ ਸਿੰਘ ਭੱਟੀ, ਸਰਬਜੀਤ ਸਿੰਘ, ਅਮਰ ਸਿੰਘ, ਗੁਰਸੇਵਕ ਸਿੰਘ, ਲਖਵਿੰਦਰ ਸਿੰਘ, ਬਚਨ ਸਿੰਘ, ਜਰਨੈਲ ਸਿੰਘ ਲਖਵੀਰ ਸਿੰਘ ਲੋਹਗੜ੍ਹ ਆਦਿ ਸੰਬੋਧਨ ਕੀਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News