ਇਨਸਾਨੀਅਤ ਸ਼ਰਮਸਾਰ: ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਦੇ ਬਾਥਰੂਮ ’ਚੋਂ ਮਿਲਿਆ ਭਰੂਣ

Thursday, Aug 17, 2023 - 06:25 PM (IST)

ਸੁਲਤਾਨਪੁਰ ਲੋਧੀ (ਧੀਰ)- ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਵਿਚੋਂ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਇਥੋਂ ਦੇ ਸਿਵਲ ਹਸਪਤਾਲ ਦੇ ਬਾਥਰੂਮ ਵਿਚ ਟਾਇਲਟ ਦੇ ਕਮੋਡ ’ਚੋਂ ਨਵਜੰਮੇ ਬੱਚੇ ਦਾ ਭਰੂਣ ਮਿਲਿਆ ਹੈ।
ਥਾਣਾ ਮੁਖੀ ਸੁਲਤਾਨਪੁਰ ਲੋਧੀ ਲਖਵਿੰਦਰ ਸਿੰਘ ਟੁਰਨਾ ਨੇ ਦੱਸਿਆ ਕਿ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ’ਚ ਤਾਇਨਾਤ ਮੈਡੀਕਲ ਅਫ਼ਸਰ ਮਨਦੀਪ ਕੌਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ 14 ਅਗਸਤ ਦੀ ਸਵੇਰ ਕਰੀਬ ਸਾਢੇ 8 ਵਜੇ ਸਫ਼ਾਈ ਕਰਮਚਾਰੀ ਬਲਜੀਤ ਕੌਰ ਨੇ ਦੱਸਿਆ ਕਿ ਹਸਪਤਾਲ ’ਚ ਨਵਜੰਮੇ ਬੱਚੇ ਦਾ ਭਰੂਣ ਟਾਇਲਟ ਦੇ ਕਮੋਡ ’ਚ ਪਿਆ ਹੈ, ਜਿਸ ’ਤੇ ਪੁਲਸ ਪਾਰਟੀ ਮੌਕੇ ’ਤੇ ਪੁੱਜੀ।

ਇਹ ਵੀ ਪੜ੍ਹੋ- ਕਿਸ਼ਤੀ 'ਚ ਬੈਠ CM ਮਾਨ ਨੇ ਹੁਸ਼ਿਆਰਪੁਰ ਤੇ ਟਾਂਡਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ
ਇਸ ਦੌਰਾਨ ਪੁਲਸ ਪਾਰਟੀ ਵੱਲੋਂ ਸੀ. ਸੀ. ਟੀ. ਵੀ. ਫੁਟੇਜ ਚੈੱਕ ਕਰਨ ’ਤੇ ਪਤਾ ਲੱਗਿਆ ਕਿ ਇਹ ਸਾਰੇ ਮੁਲਜ਼ਮ ਪਿੰਡ ਮਿਆਣੀ ਬਹਾਦੁਰ ਨਾਲ ਸੰਬੰਧਤ ਹਨ, ਜਿਸ ’ਤੇ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਸ ਨੇ ਆਰ. ਐੱਮ. ਪੀ. ਡਾਕਟਰ ਸਮੇਤ 4 ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਵੱਲੋਂ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ- ਫਾਜ਼ਿਲਕਾ 'ਚ ਵੱਡਾ ਹਾਦਸਾ: AC ਲਾ ਕੇ ਸੁੱਤੇ ਪੂਰੇ ਟੱਬਰ 'ਤੇ ਡਿੱਗੀ ਕਮਰੇ ਦੀ ਛੱਤ, ਦਾਦੀ-ਪੋਤੇ ਦੀ ਦਰਦਨਾਕ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News