ਜਲੰਧਰ: ਫੋਕਲ ਪੁਆਇੰਟ ਨੇੜੇ ਨਿਰਮਾਣ ਅਧੀਨ ਫੈਕਟਰੀ ''ਚ ਸਿਲੰਡਰ ਫਟਣ ਨਾਲ ਲੱਗੀ ਅੱਗ

08/26/2023 1:40:40 PM

ਜਲੰਧਰ (ਸੋਨੂੰ)- ਜਲੰਧਰ ਵਿਖੇ ਦੇਰ ਰਾਤ ਫੋਕਲ ਪੁਆਇੰਟ ਨੇੜੇ ਨਿਰਮਾਣ ਅਧੀਨ ਫੈਕਟਰੀ 'ਚ ਸਿਲੰਡਰ ਫੱਟਣ ਨਾਲ ਅੱਗ ਲੱਗਣ ਨਾਲ ਦਹਿਸ਼ਤ ਫੈਲ ਗਈ ਅਤੇ ਮੌਕੇ 'ਤੇ ਮੌਜੂਦ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਥਾਣਾ ਫੋਕਲ ਪੁਆਇੰਟ ਦੇ ਇੰਚਾਰਜ ਨਰਿੰਦਰ ਮੋਹਨ ਵੀ ਮੌਕੇ ’ਤੇ ਪਹੁੰਚ ਗਏ ਹਨ। ਇਕ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋਇਆ ਹੈ, ਜਿਸ ਨੂੰ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਅੰਦਰੋਂ ਬਾਹਰ ਕੱਢ ਲਿਆ ਗਿਆ ਹੈ ਪਰ ਅੰਦਰ ਕਿੰਨੇ ਲੋਕ ਸਨ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਪੁਲਸ ਮੁਤਾਬਕ ਫੈਕਟਰੀ ਅਜੇ ਨਿਰਮਾਣ ਅਧੀਨ ਸੀ। ਅੰਦਰ ਕਿਸੇ ਨੇ ਸਿਲੰਡਰ ਕੋਲ ਬੀੜੀ ਸੁੱਟ ਦਿੱਤੀ ਸੀ, ਜਿਸ ਨੂੰ ਧਮਾਕਾ ਹੋ ਗਿਆ ਅਤੇ ਬਾਅਦ ਅੱਗ ਲੱਗ ਗਈ। 

ਇਹ ਵੀ ਪੜ੍ਹੋ- ਪੰਜਾਬ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ, ਸ਼ਰੇਆਮ ਦੋ ਸਕੇ ਭਰਾਵਾਂ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 


shivani attri

Content Editor

Related News