ਸ੍ਰੀ ਕੀਰਤਪੁਰ ਸਾਹਿਬ ਵਿਖੇ ਸਾਹਮਣੇ ਆਇਆ ਕੋਰੋਨਾ ਦਾ ਪਹਿਲਾ ਮਾਮਲਾ
Saturday, Aug 01, 2020 - 04:21 PM (IST)
ਸ੍ਰੀ ਕੀਰਤਪੁਰ ਸਾਹਿਬ (ਬਾਲੀ) - ਸ੍ਰੀ ਕੀਰਤਪੁਰ ਸਾਹਿਬ ਵਿਖੇ ਕੋਰੋਨਾ ਲਾਗ ਦਾ ਪਹਿਲਾ ਮਾਮਲਾ ਸਾਹਮਣੇ ਆਉਣ ਉਪਰੰਤ ਸਿਹਤ ਵਿਭਾਗ ਅਤੇ ਨਗਰ ਪੰਚਾਇਤ ਸ੍ਰੀ ਕੀਰਤਪੁਰ ਸਾਹਿਬ ਦੇ ਅਧਿਕਾਰੀ ਪੂਰੀ ਤਰ੍ਹਾਂ ਮੁਸਤੈਦ ਹੋ ਗਏ ਹਨ। ਸਿਹਤ ਵਿਭਾਗ ਦੀ ਟੀਮ ਵੱਲੋਂਸ਼ਹਿਰ ’ਚ ਸਰਵੇ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਨਗਰ ਪੰਚਾਇਤ ਵੱਲੋਂ ਸ਼ਹਿਰ ਨੂੰ ਸੈਨੇਟਾਈਜ਼ ਕੀਤਾ ਜਾ ਰਿਹਾ ਹੈ।
ਮੁੱਢਲਾ ਸਿਹਤ ਕੇਂਦਰ ਸ੍ਰੀ ਕੀਰਤਪੁਰ ਸਾਹਿਬ ਦੇ ਐੱਸ.ਐੱਮ.ਓ ਡਾ. ਰਾਮ ਪ੍ਰਕਾਸ਼ ਸਰੋਆ ਨੇ ਦੱਸਿਆ ਕਿ ਸ੍ਰੀ ਕੀਰਤਪੁਰ ਸਾਹਿਬ ਦੀ ਇਕ ਔਰਤ ਕੋਰੋਨਾ ਪਾਜ਼ੇਟਿਵ ਆਈ ਹੈ। ਸਿਹਤ ਵਿਭਾਗ ਵੱਲੋਂ ਉਕਤ ਔਰਤ ਦੇ ਸੰਪਰਕ ’ਚ ਆਉਣ ਵਾਲੇ 5-6 ਵਿਅਕਤੀਆਂ ਦੀ ਸ਼ਨਾਖ਼ਤ ਕਰ ਲਈ ਗਈ ਅਤੇ ਇਨ੍ਹਾਂ ਦੇ ਸੰਪਰਕ ’ਚ ਆਉਣ ਵਾਲੇ ਹੋਰ ਵਿਅਕਤੀਆਂ ਦੀ ਸ਼ਨਾਖ਼ਤ ਕੀਤੀ ਜਾ ਰਹੀ ਹੈ।