ਟਾਂਡਾ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ
Saturday, Sep 16, 2023 - 01:06 PM (IST)

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਟਾਂਡਾ ਅਤੇ ਇਸ ਦੇ ਆਸ ਪਾਸ ਪਿੰਡਾਂ ਵਿੱਚ ਸ਼ਰਧਾ, ਸਤਿਕਾਰ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਵੱਖ-ਵੱਖ ਗੁਰੂਦੁਆਰਿਆਂ ਵਿੱਚ ਰੱਖੇ ਗਏ ਪਾਠ ਦੇ ਭੋਗ ਉਪਰੰਤ ਰਾਗੀ-ਢਾਡੀ ਜਥਿਆਂ ਨੇ ਸਮੂਹ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਕਰਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਮਨ ਵਿੱਚ ਵਸਾ ਕੇ ਆਪਣਾ ਜੀਵਨ ਸਫਲਾ ਕਰਨ ਦੀ ਪ੍ਰੇਰਣਾ ਦਿੱਤੀ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੂਨਕ ਕਲਾਂ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਕੀਰਤਨੀ ਜੱਥਿਆਂ ਨੇ ਸਮੂਹ ਸੰਗਤ ਗੁਰਬਾਣੀ ਦੇ ਪਵਿੱਤਰ ਸ਼ਬਦ ਕੀਰਤਨ ਦੁਆਰਾ ਨਿਹਾਲ ਕਰਦੇ ਹੋਏ ਸੇਵਾ ਅਤੇ ਸਿਮਰਨ ਦੇ ਮਾਰਗ 'ਤੇ ਚੱਲਣ ਦੀ ਪ੍ਰੇਰਣਾ ਦਿੱਤੀ।
ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਤਰਲੋਚਨ ਸਿੰਘ, ਬਾਬਾ ਦੀਪ ਸਿੰਘ ਸੇਵਾ ਦਲ ਗੜ੍ਹਦੀਵਾਲ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ, ਜਥੇਦਾਰ ਦਵਿੰਦਰ ਸਿੰਘ ਮੂਨਕਾਂ, ਮੁੱਖ ਸੇਵਾਦਾਰ ਸਰਬੱਤ ਦਾ ਭਲਾ ਸੇਵਾ ਸੁਸਾਇਟੀ ਮੂਨਕਾਂ ਨੇ ਸਮੂਹ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਪ੍ਰਕਾਸ਼ ਦਿਹਾੜੇ ਦੀ ਮੁਬਾਰਕਬਾਦ ਦਿੱਤੀ। ਇਸ ਤੋਂ ਇਲਾਵਾ ਗੁਰੂਦਵਾਰਾ ਸ਼੍ਰੀ ਗੁਰੂ ਸਿੰਘ ਸਭਾ ਦਾਰਾਪੁਰ ਟਾਂਡਾ ਵਿਖੇ ਵੀ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਭਾਈ ਜਸਵਿੰਦਰ ਸਿੰਘ ਸੋਨੂੰ ਦੇ ਰਾਗੀ ਜੱਥੇ ਨੇ ਸਮੂਹ ਸੰਗਤ ਨੂੰ ਸ਼ਬਦ ਕੀਰਤਨ ਦੁਆਰਾ ਨਿਹਾਲ ਕਰਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਧਰ ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਜੱਥੇਦਾਰ ਹਰਜਿੰਦਰ ਸਿੰਘ ਧਾਮੀ ਨੇ ਸਮੂਹ ਨਾਨਕ ਨਾਮ ਲੇਵਾ ਸੰਗਤ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਪ੍ਰਕਾਸ਼ ਦਿਹਾੜੇ 'ਤੇ ਮੁਬਾਰਕਬਾਦ ਦਿੰਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਨੂੰ ਮਨ ਵਿੱਚ ਵਸਾ ਕੇ ਆਪਣਾ ਮਨੁੱਖਾ ਜੀਵਨ ਸਫ਼ਲਾ ਕਰਨ ਦੀ ਪ੍ਰੇਰਣਾ ਦਿੱਤੀ।
ਇਸੇ ਤਰ੍ਹਾਂ ਹੀ ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ, ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਵਿਧਾਇਕ ਜਸਵੀਰ ਸਿੰਘ ਰਾਜਾ, ਵਿਧਾਇਕ ਕਰਮਵੀਰ ਸਿੰਘ ਘੁੰਮਣ, ਜਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲਖਵਿੰਦਰ ਸਿੰਘ ਲੱਖੀ, ਹਲਕਾ ਇੰਚਾਰਜ ਟਾਂਡਾ ਅਰਵਿੰਦਰ ਸਿੰਘ ਰਸੂਲਪੁਰ, ਚੇਅਰਮੈਨ ਹਰਮੀਤ ਸਿੰਘ ਔਲਖ,ਸੰਯੁਕਤ ਆਗੂ ਮਨਜੀਤ ਸਿੰਘ ਦਸੂਹਾ, ਯੂਥ ਆਗੂ ਸਰਬਜੀਤ ਸਿੰਘ ਮੋਮੀ, 'ਆਪ' ਆਗੂ ਕੇਸ਼ਵ ਸਿੰਘ ਸੈਣੀ ਨੇ ਸਮੂਹ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਇਸ ਤੋਂ ਇਲਾਵਾ ਸ੍ਰੀ ਗੁਰੂ ਰਾਮਦਾਸ ਜੀ ਸੇਵਾ ਸੁਸਾਇਟੀ ਟਾਂਡਾ ਵੱਲੋਂ ਚਲਾਈ ਜਾ ਰਹੇ ਜੀ ਇੰਟਰਨੈਸ਼ਨਲ ਪਬਲਿਕ ਸਕੂਲ ਟਾਂਡਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਸੰਗਤੀ ਰੂਪ ਵਿੱਚ ਸ਼੍ਰੀ ਸੁਖਮਨੀ ਪਾਠ ਕਰਨ ਉਪਰੰਤ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਇਸ ਮੌਕੇ ਸੰਸਥਾ ਦੀ ਚੇਅਰਪਰਸਨ ਪਰਦੀਪ ਕੌਰ, ਐੱਮ. ਡੀ. ਬਿਕਰਮ ਸਿੰਘ ਰਸੂਲਪੁਰ, ਮੈਨੇਜਰ ਸਰਵਜੀਤ ਸਿੰਘ ਮੋਮੀ, ਪ੍ਰਿੰਸੀਪਲ ਰੇਨੂੰ ਬਾਲਾ, ਪ੍ਰਿੰਸੀਪਲ ਅਮਨਦੀਪ ਕੌਰ ਢਿੱਲੋਂ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਮੁਬਾਰਕਬਾਦ ਦਿੱਤੀ।
ਮੈਰੀਲੈਂਡ ਸਕੂਲ ਆਲਮਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਇਆ
ਇਸ ਤੋਂ ਇਲਾਵਾ ਮੈਰੀ ਲੈਂਡ ਇੰਟਰਨੈਸ਼ਨਲ ਪਬਲਿਕ ਸਕੂਲ ਆਲਮਪੁਰ ਵਿਖੇ ਜੁਗੋ ਜੁਗ ਅਟੱਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਸ਼ਰਧਾ ਸਤਿਕਾਰ ਤੇ ਉੱਥੇ ਸ਼ਾਹ ਨਾਲ ਮਨਾਇਆ ਗਿਆ। ਸਕੂਲ ਪ੍ਰਬੰਧਕ ਕਮਲ ਘੋਤੜਾ ਅਤੇ ਪ੍ਰਿੰਸੀਪਲ ਸ਼੍ਰੀਮਤੀ ਮਨਪ੍ਰੀਤ ਕੌਰ ਜੀ ਦੇ ਦਿਸ਼ਾ ਨਿਰਦੇਸ਼ਾ ਹੇਠ ਹੋਏ ਹੋਏ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਤੇ ਸਕੂਲ ਦੇ ਬੱਚਿਆਂ ਨੇ ਮਨੋਹਰ ਸ਼ਬਦ ਕੀਰਤਨ ਦੁਆਰਾ ਨਿਹਾਲ ਕੀਤਾ।
ਇਸ ਮੌਕੇ ਪ੍ਰਿੰਸੀਪਲ ਮਨਪ੍ਰੀਤ ਕੌਰ ਨੇ ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੀ ਮੁਬਾਰਕ ਦਿੰਦੇ ਹੋਏ ਪਵਿੱਤਰ ਗੁਰਬਾਣੀ ਨੂੰ ਮਨ ਵਿੱਚ ਵਸਾ ਕੇ ਆਪਣਾ ਜੀਵਨ ਸਫਲਾ ਕਰਨ ਦੀ ਪ੍ਰੇਰਣਾ ਦਿੱਤੀ। ਇਸ ਮੌਕੇ ਨਵਿਤਾ ਸਚਦੇਵਾ, ਕੁਲਵੰਤ ਕੌਰ, ਅਜਵੀਰ ਕੌਰ, ਮੋਨਿਕਾ, ਮਮਤਾ, ਪ੍ਰਿਆ ਮਿਨਹਾਸ, ਅੰਜੂ, ਤਲਵਿੰਦਰ, ਮੀਨਾ, ਅਮਨਦੀਪ, ਸ਼ਿਵਾਲੀ, ਮਿਲਣਪ੍ਰੀਤ ਸਿੰਘ, ਵਰਿੰਦਰ ਸਿੰਘ, ਰਿਸ਼ਬ ਅਤੇ ਰਾਜੇਸ਼ ਹਾਜ਼ਰ ਸਨ।
ਇਹ ਵੀ ਪੜ੍ਹੋ- ਜਲੰਧਰ ਪੁਲਸ ਦੇ ਦੋ ਮੁਲਾਜ਼ਮਾਂ ਦਾ ਹੈਰਾਨ ਕਰਦਾ ਕਾਰਾ, ਲੋਕਾਂ ਨੇ ਘੇਰਾ ਪਾ ਭਾਰਤ-ਪਾਕਿ ਸਰਹੱਦ ਤੋਂ ਕੀਤੇ ਕਾਬੂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ