ਜਲੰਧਰ ’ਚ ਭ੍ਰਿਸ਼ਟਾਚਾਰ ਦੀਆਂ ਸਾਰੀਆਂ ਹੱਦਾਂ ਪਾਰ, ਪੁਰਾਣੀਆਂ ਇੱਟਾਂ ਨਾਲ ਤਿਆਰ ਕੀਤੀ ਜਾ ਰਹੀ ਕਰੋੜਾਂ ਦੇ ਸਪੋਰਟਸ ਹੱਬ ਦੀ ਨੀਂਹ

03/25/2022 11:33:05 AM

ਜਲੰਧਰ (ਖੁਰਾਣਾ)– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਮਾਰਟ ਸਿਟੀ ਮਿਸ਼ਨ ਤਹਿਤ ਕੇਂਦਰ ਸਰਕਾਰ ਵੱਲੋਂ ਜਲੰਧਰ ਸ਼ਹਿਰ ਨੂੰ ਸੁੰਦਰ ਅਤੇ ਸਮਾਰਟ ਬਣਾਉਣ ਲਈ ਸੈਂਕੜੇ ਕਰੋੜ ਰੁਪਏ ਭੇਜੇ ਜਾ ਚੁੱਕੇ ਹਨ ਅਤੇ ਇਸ ਵਿਚ ਪੰਜਾਬ ਸਰਕਾਰ ਵੱਲੋਂ ਵੀ ਯੋਗਦਾਨ ਪਾਇਆ ਗਿਆ ਪਰ ਸਮਾਰਟ ਸਿਟੀ ਦਾ ਵਧੇਰੇ ਪੈਸਾ ਕਮੀਸ਼ਨਖੋਰੀ ਅਤੇ ਭ੍ਰਿਸ਼ਟਾਚਾਰ ਦੀ ਭੇਟ ਚੜ੍ਹਦਾ ਜਾ ਰਿਹਾ ਹੈ। ਇਸ ਬਾਰੇ ਪਹਿਲਾਂ ਵੀ ਕਈ ਖਬਰਾਂ ਛਪੀਆਂ ਪਰ ਉਨ੍ਹਾਂ ਬਾਰੇ ਆਈਆਂ ਸਾਰੀਆਂ ਸ਼ਿਕਾਇਤਾਂ ਨੂੰ ਕਾਂਗਰਸ ਸਰਕਾਰ ਦੇ ਸਮੇਂ ਦੌਰਾਨ ਬੜੀ ਸਫ਼ਾਈ ਨਾਲ ਦਬਾਅ ਦਿੱਤਾ ਗਿਆ। ਹੁਣ ਆਮ ਆਦਮੀ ਪਾਰਟੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਕੋਲ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਜ਼ਰੀਏ ਜਲੰਧਰ ਸਮਾਰਟ ਸਿਟੀ ਦੀ ਇਕ ਸ਼ਿਕਾਇਤ ਪੁੱਜੀ ਹੈ, ਜਿਸ ਵਿਚ ਗੰਭੀਰ ਦੋਸ਼ ਲਾਇਆ ਗਿਆ ਹੈ ਕਿ ਸਮਾਰਟ ਸਿਟੀ ਦੇ 78 ਕਰੋੜ ਰੁਪਏ ਦੀ ਲਾਗਤ ਨਾਲ ਬਰਲਟਨ ਪਾਰਕ ਵਿਚ ਜਿਹੜਾ ਸਪੋਰਟਸ ਹੱਬ ਤਿਆਰ ਹੋ ਰਿਹਾ ਹੈ, ਉਸਦੀ ਨੀਂਹ ਵਿਚ ਪੁਰਾਣੀਆਂ ਇੱਟਾਂ ਦੀ ਹੀ ਵਰਤੋਂ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਇਨ੍ਹੀਂ ਦਿਨੀਂ ਸਪੋਰਟਸ ਹੱਬ ਦੀ ਨਵੀਂ ਚਾਰਦੀਵਾਰੀ ਬਣਾਉਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ, ਜਿਸ ਤਹਿਤ ਅੰਗਰੇਜ਼ਾਂ ਦੇ ਸਮੇਂ ਬਣੀ ਪੁਰਾਣੀ ਬਾਊਂਡਰੀ ਵਾਲ ਨੂੰ ਤੋੜਿਆ ਗਿਆ ਅਤੇ ਉਸ ਵਿਚੋਂ ਜਿਹੜੀਆਂ ਇੱਟਾਂ ਨਿਕਲੀਆਂ, ਉਨ੍ਹਾਂ ਦੀ ਹੀ ਬਾਊਂਡਰੀ ਵਾਲ ਦੀ ਨੀਂਹ ਵਿਚ ਵਰਤੋਂ ਕਰ ਲਈ ਗਈ।

ਇਹ ਵੀ ਪੜ੍ਹੋ: ਸਾਬਕਾ CM ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦਾ 6 ਅਪ੍ਰੈਲ ਤੱਕ ਵਧਿਆ ਜੂਡੀਸ਼ੀਅਲ ਰਿਮਾਂਡ

ਲੱਖਾਂ ਰੁਪਏ ਤਨਖਾਹ ਲੈਣ ਵਾਲੇ ਸਮਾਰਟ ਸਿਟੀ ਅਤੇ ਨਿਗਮ ਦੇ ਅਧਿਕਾਰੀਆਂ ਨੂੰ ਜਾਣਕਾਰੀ ਤੱਕ ਨਹੀਂ
ਪਿਛਲੇ ਲੰਮੇ ਸਮੇਂ ਤੋਂ ਲਿਖਿਆ ਜਾ ਰਿਹਾ ਹੈ ਕਿ ਜਲੰਧਰ ਨਗਰ ਨਿਗਮ ਅਤੇ ਜਲੰਧਰ ਸਮਾਰਟ ਸਿਟੀ ਕੰਪਨੀ ਦੇ ਉਹ ਅਧਿਕਾਰੀ, ਜਿਹੜੇ ਸਰਕਾਰੀ ਖਜ਼ਾਨੇ ਵਿਚੋਂ ਹਰ ਮਹੀਨੇ ਲੱਖਾਂ ਰੁਪਏ ਤਨਖਾਹ ਅਤੇ ਸਾਰੀਆਂ ਸੁੱਖ-ਸਹੂਲਤਾਂ ਲੈਂਦੇ ਹਨ, ਉਹ ਵਿਕਾਸ ਕਾਰਜਾਂ ਸਬੰਧੀ ਸਾਈਟ ’ਤੇ ਜਾਂਦੇ ਹੀ ਨਹੀਂ ਅਤੇ ਏਅਰਕੰਡੀਸ਼ਨ ਦਫਤਰਾਂ ਵਿਚ ਬੈਠ ਕੇ ਹੀ ਠੇਕੇਦਾਰਾਂ ਦੇ ਬਿੱਲ ਪਾਸ ਕਰ ਦਿੰਦੇ ਹਨ।
ਬਰਲਟਨ ਪਾਰਕ ਸਪੋਰਟਸ ਹੱਬ ਦੀ ਬਾਊਂਡਰੀ ਵਾਲ ਦੇ ਚੱਲ ਰਹੇ ਕੰਮ ਦਾ ਮੁਆਇਨਾ ਕਰਨ ਦੀ ਜ਼ਿੰਮੇਵਾਰੀ ਜਿਥੇ ਜਲੰਧਰ ਸਮਾਰਟ ਸਿਟੀ ਦੇ ਟੀਮ ਲੀਡਰ ਕੁਲਵਿੰਦਰ ਸਿੰਘ ਦੀ ਹੈ, ਉਥੇ ਹੀ ਨੋਡਲ ਆਫਿਸਰ ਵਜੋਂ ਜਲੰਧਰ ਨਿਗਮ ਦੇ ਐੱਸ. ਈ. ਰਜਨੀਸ਼ ਡੋਗਰਾ ਵੀ ਜ਼ਿੰਮੇਵਾਰ ਹਨ, ਜਿਨ੍ਹਾਂ ਦੀ ਟੀਮ ਨੇ ਵੀ ਸਾਈਟ ’ਤੇ ਜਾਣਾ ਹੁੰਦਾ ਹੈ ਪਰ 78 ਕਰੋੜ ਰੁਪਏ ਦੇ ਪ੍ਰਾਜੈਕਟ ਦੀ ਨੀਂਹ ਵਿਚ ਪੁਰਾਣੀਆਂ ਇੱਟਾਂ ਦੀ ਵਰਤੋਂ ਬਾਰੇ ਨਾ ਸਮਾਰਟ ਸਿਟੀ ਅਤੇ ਨਾ ਹੀ ਨਿਗਮ ਅਧਿਕਾਰੀਆਂ ਨੂੰ ਕੋਈ ਜਾਣਕਾਰੀ ਹੈ।

PunjabKesari

ਜ਼ਿਕਰਯੋਗ ਹੈ ਕਿ ਸਮਾਰਟ ਸਿਟੀ ਦੇ ਟੀਮ ਲੀਡਰ ਕੁਲਵਿੰਦਰ ਸਿੰਘ ਉਹੀ ਅਧਿਕਾਰੀ ਹਨ, ਜਿਨ੍ਹਾਂ ਨੂੰ ਤਤਕਾਲੀ ਲੋਕਲ ਬਾਡੀਜ਼ ਮੰਤਰੀ ਨਵਜੋਤ ਸਿੱਧੂ ਨੇ ਕਰੋੜਾਂ ਰੁਪਏ ਦੇ ਸਿੰਗਲ ਟੈਂਡਰ ਘਪਲੇ ਵਿਚ ਸਸਪੈਂਡ ਕੀਤਾ ਸੀ ਅਤੇ ਤਤਕਾਲੀ ਆਗੂ ਵਿਰੋਧੀ ਧਿਰ ਜਗਦੀਸ਼ ਰਾਜਾ ਨੇ ਉਨ੍ਹਾਂ ’ਤੇ 14 ਕਰੋੜ ਦੇ ਪੈਚਵਰਕ ਘਪਲੇ ਦੇ ਦੋਸ਼ ਲਾਏ ਸਨ।

ਇਹ ਵੀ ਪੜ੍ਹੋ: ਗੈਂਗਸਟਰਾਂ ਦੇ ਨਿਸ਼ਾਨੇ 'ਤੇ ਪੰਜਾਬੀ ਗਾਇਕ, ਗੈਂਗਸਟਰ ਲੱਕੀ ਪਟਿਆਲ ਦਾ ਖ਼ਾਸ ਗੁਰਗਾ ਹਥਿਆਰਾਂ ਸਣੇ ਗ੍ਰਿਫ਼ਤਾਰ

ਕਾਂਗਰਸੀ ਰਾਜ ਵਾਲੇ ਤੌਰ-ਤਰੀਕੇ ਅਜੇ ਵੀ ਕਾਇਮ
ਹੁਣ ਪੰਜਾਬ ਵਿਚ ਕਾਂਗਰਸ ਨੂੰ ਸੱਤਾ ਤੋਂ ਉਖਾੜ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਹੈ ਅਤੇ ਮੁੱਖ ਮੰਤਰੀ ਸਮੇਤ ਸਾਰਿਆਂ ਨੇ ਸੂਬੇ ਦੇ ਸਰਕਾਰੀ ਦਫਤਰਾਂ ਵਿਚ ਫੈਲੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਵੱਲ ਪੂਰਾ ਧਿਆਨ ਲਾਇਆ ਹੋਇਆ ਹੈ। ਇਸ ਦੇ ਬਾਵਜੂਦ ਜਲੰਧਰ ਨਗਰ ਨਿਗਮ ਅਤੇ ਜਲੰਧਰ ਸਮਾਰਟ ਸਿਟੀ ਵਿਚ ਕਾਂਗਰਸੀ ਰਾਜ ਵਾਲੇ ਤੌਰ-ਤਰੀਕੇ ਹੀ ਚੱਲ ਰਹੇ ਹਨ। ਕਾਂਗਰਸੀ ਰਾਜ ਸਮੇਂ ਸਰਕਾਰੀ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਖੁੱਲ੍ਹੀ ਛੋਟ ਸੀ ਕਿ ਉਹ ਜਿੰਨੀ ਮਰਜ਼ੀ ਕਮੀਸ਼ਨ ਦਾ ਲੈਣ-ਦੇਣ ਕਰਨ ਅਤੇ ਜਿਹੋ-ਜਿਹਾ ਮਰਜ਼ੀ ਕੰਮ ਕਰਨ, ਉਨ੍ਹਾਂ ਨੂੰ ਕੋਈ ਰੋਕੇਗਾ-ਟੋਕੇਗਾ ਨਹੀਂ। ਕਾਂਗਰਸੀ ਸ਼ਾਸਨ ਦੌਰਾਨ ਨਿਗਮ ਅਤੇ ਸਮਾਰਟ ਸਿਟੀ ਨਾਲ ਸਬੰਧਤ ਜਿੰਨੇ ਵੀ ਘਪਲੇ ਪ੍ਰਕਾਸ਼ਿਤ ਕੀਤੇ ਗਏ, ਉਨ੍ਹਾਂ ’ਤੇ ਕੋਈ ਐਕਸ਼ਨ ਨਹੀਂ ਹੋਇਆ, ਜਿਸ ਕਾਰਨ ਠੇਕੇਦਾਰਾਂ ਅਤੇ ਅਧਿਕਾਰੀਆਂ ਦੇ ਹੌਸਲੇ ਕਾਫ਼ੀ ਵਧ ਗਏ। ਇਹੀ ਕਾਰਜਸ਼ੈਲੀ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਦੇ ਬਾਵਜੂਦ ਬਰਕਰਾਰ ਹੈ।

PunjabKesari

ਬਰਲਟਨ ਪਾਰਕ ’ਚ ਤਿਆਰ ਹੋ ਰਹੇ ਸਪੋਰਟਸ ਹੱਬ ਦਾ ਨੀਂਹ ਪੱਥਰ, ਜਿਸ ਨੂੰ ਪਿਛਲੀ ਕਾਂਗਰਸ ਸਰਕਾਰ ਦੇ ਸਮੇਂ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਅਤੇ ਵਿਧਾਇਕ ਬਾਵਾ ਹੈਨਰੀ ਨੇ ਚੋਣ ਜ਼ਾਬਤਾ ਲੱਗਣ ਤੋਂ ਠੀਕ ਪਹਿਲਾਂ 7 ਜਨਵਰੀ ਨੂੰ ਲਾਇਆ ਸੀ। 

ਇਹ ਵੀ ਪੜ੍ਹੋ:  ਪੰਜਾਬ ਕਾਂਗਰਸ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਦਾਅਵੇਦਾਰੀ ਦੀ ਦੌੜ 'ਚ ਨੇ ਇਹ ਚਿਹਰੇ

PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News