ਨਵਾਂਸ਼ਹਿਰ ਵਿਖੇ ਭਗੌੜੇ ਨੂੰ ਗ੍ਰਿਫ਼ਤਾਰ ਕਰਕੇ ਭੇਜਿਆ ਜੇਲ੍ਹ
Friday, Jul 28, 2023 - 05:42 PM (IST)

ਰਾਹੋਂ (ਪ੍ਰਭਾਕਰ)- ਥਾਣਾ ਰਾਹੋਂ ਦੇ ਐੱਸ. ਐੱਚ. ਓ. ਬਲਵਿੰਦਰ ਸਿੰਘ ਦੀ ਅਗਵਾਈ ’ਚ ਹੈੱਡ ਕਾਂਸਟੇਬਲ ਰਕੇਸ਼ ਕੁਮਾਰ ਦੀ ਪੁਲਸ ਪਾਰਟੀ ਨੇ ਫਿਲੌਰ ਰੋਡ ਰਾਹੋ ’ਤੇ ਜਾ ਰਹੇ ਇਕ ਮੁਕੱਦਮੇ ’ਚ ਭਗੌੜੇ ਦੁਲਾਲ ਪੁੱਤਰ ਰਮੇਸ਼ ਨਿਵਾਸੀ ਜ਼ਿਲ੍ਹਾ ਸਿੰਰੂਮ ਝਾਰਖੰਡ ਨੂੰ ਗ੍ਰਿਫ਼ਤਾਰ ਕੀਤਾ। ਐੱਸ. ਐੱਚ. ਓ. ਬਲਵਿੰਦਰ ਸਿੰਘ ਨੇ ਦੱਸਿਆ ਕਿ ਮਾਨਯੋਗ ਅਦਾਲਤ ਵੱਲੋਂ ਦੋਸ਼ੀ ਨੂੰ ਭਗੋੜਾ ਕਰਾਰ ਦਿੱਤਾ ਗਿਆ ਸੀ, ਜਿਸ ਨੂੰ ਅੱਜ ਗ੍ਰਿਫ਼ਤਾਰ ਕਰਕੇ ਨਵਾਂਸ਼ਹਿਰ ਦੀ ਅਦਾਲਤ ’ਚ ਪੇਸ਼ ਕੀਤਾ ਗਿਆ। ਇਸ ਦੋਸ਼ੀ ਨੂੰ ਜੱਜ ਸਾਹਬ ਦੇ ਹੁਕਮਾਂ ਅਨੁਸਾਰ ਲੁਧਿਆਣਾ ਜੇਲ੍ਹ ਭੇਜ ਦਿੱਤਾ ਗਿਆ।
ਇਹ ਵੀ ਪੜ੍ਹੋ- ਰੋਪੜ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ, ਪਿਤਾ ਨੇ 1 ਸਾਲ ਦੀ ਬੱਚੀ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ