ਮੁਕੇਰੀਆਂ ਦੇ ਪਿੰਡਾਂ ’ਚ ਹੜ੍ਹ ਦਾ ਕਹਿਰ ਅਜੇ ਵੀ ਜਾਰੀ, ਘਰਾਂ ਦੇ ਘਰ ਹੋ ਰਹੇ ਤਬਾਹ

08/18/2023 12:50:28 PM

ਮੁਕੇਰੀਆਂ (ਨਾਗਲਾ, ਝਾਵਰ)-ਪਿਛਲੇ ਤਿੰਨ ਦਿਨਾਂ ਤੋਂ ਬਿਆਸ ਦਰਿਆ ਦੇ ਨਾਲ ਲੱਗਦੇ ਮੁਕੇਰੀਆਂ ਉੱਪ-ਮੰਡਲ ਦੇ ਦਰਜਨਾਂ ਪਿੰਡਾਂ ਵਿਚ ਅੱਜ ਵੀ ਭਿਆਨਕ ਸਥਿਤੀ ਬਣੀ ਹੋਈ ਹੈ। ਪਿੰਡ ਹਲੇੜ ਜਨਾਰਦਨ ਵਿਚ ਆਮ ਆਦਮੀ ਪਾਰਟੀ ਮੁਕੇਰੀਆਂ ਦੇ ਇੰਚਾਰਜ ਪ੍ਰੋਫੈਸਰ ਜੀ. ਐੱਸ. ਮੁਲਤਾਨੀ, ਐੱਸ. ਡੀ. ਐੱਮ. ਅਸ਼ੋਕ ਕੁਮਾਰ, ਤਹਿਸੀਲਦਾਰ ਅੰਮ੍ਰਿਤਬੀਰ ਸਿੰਘ, ਸੁਪਰਡੈਂਟ ਗੁਲਸ਼ਨ ਕੁਮਾਰ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਬਚਾਅ ਦਲ ਤੋਂ ਇਲਾਵਾ ਬਾਬਾ ਦੀਪ ਸਿੰਘ ਸੇਵਾ ਦਲ ਸੋਸਾਇਟੀ ਗੜ੍ਹਦੀਵਾਲਾ ਸਮੇਤ ਹੋਰ ਸਮਾਜ ਸੇਵੀ ਸੰਸਥਾਵਾਂ ਜੋ ਲੋਕਾਂ ਨੂੰ ਬਚਾਉਣ ਦਾ ਯਤਨ ਕਰ ਰਹੀਆਂ ਹਨ, ਨਾਲ ਨਿਰੀਖਣ ਕੀਤਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਮੁਕੇਰੀਆਂ ਵਿਧਾਨ ਸਭਾ ਹਲਕੇ ਦੇ ‘ਆਪ’ ਦੇ ਇੰਚਾਰਜ ਪ੍ਰੋ਼ਫ਼ੈਸਰ ਜੀ. ਐੱਸ. ਮੁਲਤਾਨੀ ਨੇ ਕਿਹਾ ਕਿ ਐੱਨ. ਟੀ. ਆਰ. ਟੀਮਾਂ ਵੀ ਬਚਾਅ ਕੰਮ ਕਰ ਰਹੀਆਂ ਹਨ। ਸਰਕਾਰ ਅਤੇ ਪ੍ਰਸ਼ਾਸਨ ਹਰ ਹਾਲਤ ਵਿਚ ਲੋਕਾਂ ਦੇ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਇਸ ਇਲਾਕੇ ਵਿਚ ਰਹਿਣ ਵਾਲੇ ਲੋਕਾਂ ਅਤੇ ਫ਼ਸਲਾਂ ਦਾ ਜੋ ਵੀ ਨੁਕਸਾਨ ਹੋਇਆ ਹੈ, ਸਰਕਾਰ ਉਸ ਦੀ ਭਰਪਾਈ ਕਰੇਗੀ।

PunjabKesari

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ ਨੂੰ ਕਾਂਗਰਸ ਮੁਕਤ ਕਰਨ ਲਈ ਭਾਜਪਾ ਤੇ ‘ਆਪ’ ਨੇ ਰਚਿਆ ਚੱਕਰਵਿਊ

ਉਨ੍ਹਾਂ ਕਿਹਾ ਕਿ ਪੌਂਗ ਡੈਮ ਦੇ ਪਾਣੀ ਨੇ ਬਿਆਸ ਦਰਿਆ ‘ਤੇ ਤਬਾਹੀ ਮਚਾਈ ਹੈ, ਜਿਸ ਨਾਲ ਪਿੰਡ ਹਲੇੜ, ਜਨਾਰਦਨ, ਸਿੰਬਲੀ, ਮਿਆਣੀ, ਕੋਲੀਆਂ, ਬੇਲਾ ਸਰਿਆਣਾ, ਨੌਸ਼ਹਿਰਾ ਪੱਤਣ, ਠਾਕੁਰ ਦੁਵਾਰਾ, ਜਾਹਿਦਪੁਰ, ਤਗੜਾ, ਟੱਲੂਵਾਲ, ਮੇਹਦੀਪੁਰ, ਟੇਰਕਿਆਣਾ ਪਾਵਰ ਹਾਊਸ 5, ਮੌਲੀ, ਚੱਕਵਾਲ, ਮੀਰਪੁਰ, ਹਰਸਾ ਕਲੋਤਾ, ਬਗਧੋਈ, ਚੱਕ ਬੱਲੀ, ਚੱਕਵਾਲ ਅਤੇ ਹੋਰ ਪਿੰਡਾਂ ਵਿਚ ਪਾਣੀ ਥੋੜ੍ਹਾ ਘੱਟ ਗਿਆ ਹੈ ਪਰ ਘਰਾਂ ਵਿਚ ਅਜੇ ਵੀ 3 ਤੋਂ 4 ਫੁੱਟ ਤੱਕ ਪਾਣੀ ਖੜ੍ਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਘਰਾਂ ਵਿਚ ਖਾਣ-ਪੀਣ ਦਾ ਕੋਈ ਸਾਮਾਨ ਨਹੀਂ ਬਚਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪ੍ਰਸ਼ਾਸਨ ਨੂੰ ਪਹਿਲਾਂ ਵੀ ਜਾਣੂ ਕਰਵਾਇਆ ਸੀ ਪਰ ਪ੍ਰਸ਼ਾਸਨ ਵੱਲੋਂ ਕੋਈ ਠੋਸ ਪ੍ਰਬੰਧ ਨਹੀਂ ਕੀਤਾ, ਜਿਸ ਕਾਰਨ ਇਹ ਸਥਿਤੀ ਪੈਦਾ ਹੋਈ ਹੈ।

PunjabKesari

ਡਰੇਨੇਜ ਵਿਭਾਗ ਦੇ ਫਲੱਡ ਕੰਟਰੋਲ ਰੂਮ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬਿਆਸ ਦਰਿਆ ਵਿਚ 2,41,500 ਕਿਊਸਿਕ ਪਾਣੀ ਛੱਡਿਆ ਹੈ ਅਤੇ ਬਿਆਸ ਦਰਿਆ ਦਾ ਪੱਧਰ 784 ਫੁੱਟ ਦੇ ਕਰੀਬ ਪਹੁੰਚ ਗਿਆ ਹੈ। ਇਸ ਸਬੰਧੀ ਐੱਸ. ਡੀ. ਐੱਮ. ਮੁਕੇਰੀਆਂ ਅਸ਼ੋਕ ਕੁਮਾਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਸਥਿਤੀ ਕਾਬੂ ਹੇਠ ਹੈ, ਸਾਰੇ ਲੋਕਾਂ ਨੂੰ ਬਚਾਅ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਖਾਣ-ਪੀਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵੱਲੋਂ ਸਮੇਂ-ਸਮੇਂ ’ਤੇ ਨਿਰੀਖਣ ਕੀਤਾ ਜਾ ਰਿਹਾ ਹੈ।

PunjabKesari

ਸਰਪੰਚ ਲਾਭ ਸਿੰਘ, ਰਮਨ ਕੁਮਾਰ, ਭੁਪਿੰਦਰ ਸਿੰਘ ਅਤੇ ਕਮਲਜੀਤ ਸਿੰਘ ਨਾਲ ਨੇ ਦੱਸਿਆ ਕਿ ਪਿੰਡ ਹਲੇੜ, ਜਰਨਾਦਣ, ਮਹਿਤਾਬਪੁਰ ਇਲਾਕੇ ਵਿਚ ਹੜ੍ਹਾਂ ਦਾ ਅਸਰ ਹੋਇਆ ਹੈ ਅਤੇ ਘਰਾਂ ਅਤੇ ਸੜਕਾਂ ਅਤੇ ਝੋਨੇ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੋ ਦਿਨਾਂ ਤੋਂ ਸਥਿਤੀ ਦਾ ਜਾਇਜ਼ਾ ਲੈ ਰਿਹਾ ਹੈ। ਅਸੀਂ ਮੁੱਖ ਮੰਤਰੀ ਅਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਤੋਂ ਮੰਗ ਕਰਦੇ ਹਾਂ ਕਿ ਉਨ੍ਹਾਂ ਦੇ ਹੋਏ ਨੁਕਸਾਨ ਦਾ ਜਲਦੀ ਤੋਂ ਜਲਦੀ ਮੁਆਵਜ਼ਾ ਦਿੱਤਾ ਜਾਵੇ। ਇਸ ਦੇ ਨਾਲ ਹੀ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਪਸ਼ੂਆਂ ਲਈ ਹਰਾ ਚਾਰਾ ਵੀ ਸਪਲਾਈ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਅਬੋਹਰ ਵਿਖੇ ਘਰ ਦੇ ਬਾਹਰ ਖੇਡ ਰਿਹਾ ਬੱਚਾ ਸੀਵਰੇਜ 'ਚ ਡਿੱਗਿਆ, CCTV 'ਚ ਕੈਦ ਹੋਈ ਘਟਨਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


 


shivani attri

Content Editor

Related News