ਪੰਜਾਬ ਦੇ ਕਈ ਸ਼ਹਿਰਾਂ ''ਚ ਜ਼ਹਿਰੀਲੀ ਹਵਾ ਦਾ ਕਹਿਰ, ਜਾਣੋ ਜ਼ਿਲ੍ਹਿਆਂ ਦਾ AQI

Tuesday, Nov 05, 2024 - 10:18 AM (IST)

ਜਲੰਧਰ- ਦੀਵਾਲੀ ਤੋਂ ਬਾਅਦ ਪੰਜਾਬ ਦੇ ਕਈ ਸ਼ਹਿਰਾਂ ਦੀ ਹਵਾ ਜ਼ਹਿਰੀਲੀ ਹੋ ਗਈ ਹੈ। AQI (ਏਅਰ ਕੁਆਲਿਟੀ ਇੰਡੈਕਸ) ਵਧਣ ਕਾਰਨ ਲੋਕਾਂ ਨੂੰ ਸਾਹ ਲੈਣ 'ਚ ਦਿੱਕਤ ਆ ਰਹੀ ਹੈ ਅਤੇ ਅੱਖਾਂ 'ਚ ਜਲਣ ਵਰਗੀਆਂ ਸਮੱਸਿਆਵਾਂ ਵੀ ਸਾਹਮਣੇ ਆਈਆਂ ਹਨ। ਭਾਵੇਂ ਹਵਾ ਕਾਰਨ ਪ੍ਰਦੂਸ਼ਣ ਦਾ ਪੱਧਰ ਘਟਿਆ ਹੈ ਪਰ ਰਾਤ ਸਮੇਂ ਅੱਗ ਲੱਗਣ ਦੀਆਂ ਘਟਨਾਵਾਂ ਅਤੇ ਉਦਯੋਗਾਂ ਵਿੱਚੋਂ ਨਿਕਲਦੇ ਧੂੰਏਂ ਕਾਰਨ ਪ੍ਰਦੂਸ਼ਣ ਵਧ ਰਿਹਾ ਹੈ। ਦਿਨ ਵੇਲੇ ਟ੍ਰੈਫਿਕ ਜਾਮ ਅਤੇ ਸੜਕਾਂ ਤੋਂ ਉੱਡਦੀ ਧੂੜ ਪ੍ਰਦੂਸ਼ਣ ਦੇ ਪੱਧਰ ਨੂੰ ਵਧਾ ਰਹੀ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਲਗਾਤਾਰ 3 ਛੁੱਟੀਆਂ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ

ਪੰਜਾਬ ਦੇ ਅੰਮ੍ਰਿਤਸਰ ਅਤੇ ਲੁਧਿਆਣਾ 'ਚ ਪ੍ਰਦੂਸ਼ਣ ਵਿੱਚ ਸੁਧਾਰ ਦੇਖਿਆ ਗਿਆ ਹੈ। ਅੰਮ੍ਰਿਤਸਰ, ਜੋ ਕੱਲ੍ਹ ਦੇਸ਼ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ਸੀ, ਵਿੱਚ AQI 200 ਤੋਂ ਘੱਟ ਕੇ 188 'ਤੇ ਆ ਗਿਆ ਹੈ। ਇਸੇ ਤਰ੍ਹਾਂ ਲੁਧਿਆਣਾ ਦਾ AQI 184 ਦਰਜ ਕੀਤਾ ਗਿਆ ਪਰ ਚੰਡੀਗੜ੍ਹ ਸਮੇਤ ਜਲੰਧਰ, ਖੰਨਾ, ਮੰਡੀ ਗੋਬਿੰਦਗੜ੍ਹ ਅਤੇ ਪਟਿਆਲਾ ਵਿੱਚ AQI ਅਜੇ ਵੀ 200 ਤੋਂ ਉੱਪਰ ਹੈ।

ਇਹ ਵੀ ਪੜ੍ਹੋ- ਖ਼ਤਰੇ ਦੇ ਮੂੰਹ 'ਚ ਪੰਜਾਬ ਦਾ ਇਹ ਜ਼ਿਲ੍ਹਾ, ਦੇਸ਼ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਜ਼ਿਲ੍ਹਿਆਂ ਦੀ ਸੂਚੀ 'ਚ ਸ਼ਾਮਲ

ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਸੂਬਾ ਤੇ ਕੇਂਦਰ ਸਰਕਾਰ ਮੀਂਹ ਵੱਲ ਝਾਕ ਰਹੀਆਂ ਹਨ। ਮੌਸਮ ਵਿਭਾਗ ਮੁਤਾਬਕ ਨਵੰਬਰ ਦੇ ਅੱਧ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਦਰਅਸਲ ਉੱਤਰੀ ਭਾਰਤ ਵਿੱਚ ਸਰਦੀਆਂ ਵਿੱਚ ਮੀਂਹ ਪੈਣ ਦਾ ਵੱਡਾ ਕਾਰਨ ਪੱਛਮੀ ਗੜਬੜ ਹੈ। ਇਸ ਦਾ ਕਾਰਨ ਪੂਰਬ ਵੱਲ ਚੱਲ ਰਹੀਆਂ ਹਵਾਵਾਂ ਹਨ, ਜਦਕਿ ਬੰਗਾਲ ਦੀ ਖਾੜੀ 'ਚ ਬਣਿਆ ਦਬਾਅ ਵੀ ਉੱਤਰੀ ਭਾਰਤ 'ਚ ਮੌਸਮ ਦੇ ਬਦਲਾਅ ਨੂੰ ਰੋਕ ਰਿਹਾ ਹੈ। ਇਹੀ ਕਾਰਨ ਹੈ ਕਿ ਹਿਮਾਚਲ ਦੇ ਉਪਰਲੇ ਇਲਾਕਿਆਂ 'ਚ ਅਜੇ ਤੱਕ ਬਰਫਬਾਰੀ ਨਹੀਂ ਹੋਈ ਹੈ। ਮੌਸਮ ਵਿਭਾਗ ਅਨੁਸਾਰ ਨਵੰਬਰ ਮਹੀਨੇ ਵਿੱਚ ਵੀ ਤਾਪਮਾਨ ਆਮ ਨਾਲੋਂ 2 ਤੋਂ 3 ਡਿਗਰੀ ਵੱਧ ਰਹਿਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਪੰਜਾਬ ਜ਼ਿਮਨੀ ਚੋਣਾਂ : ਕਾਂਗਰਸ ਦੇ ਗੜ੍ਹ ਡੇਰਾ ਬਾਬਾ ਨਾਨਕ ਸੀਟ 'ਤੇ ਦਿਲਚਸਪ ਹੋਵੇਗਾ ਮੁਕਾਬਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News