ਗਦਾਈਪੁਰ ’ਚ ਜਿਊਲਰਾਂ ਦੀਆਂ ਦੁਕਾਨਾਂ ’ਚੋਂ ਕਰੋੜਾਂ ਤੋਂ ਵੱਧ ਦੀ ਚੋਰੀ ਕਰਨ ਵਾਲਾ ਗਿਰੋਹ ਬੇਨਕਾਬ

05/18/2024 11:50:38 AM

ਜਲੰਧਰ (ਜ. ਬ.)– ਜਲੰਧਰ ਕਮਿਸ਼ਨਰੇਟ ਪੁਲਸ ਦੇ ਹੱਥ ਇਕ ਵੱਡੀ ਸਫ਼ਲਤਾ ਲੱਗੀ ਹੈ। ਗਦਾਈਪੁਰ ਵਿਚ ਜਨਵਰੀ ਮਹੀਨੇ 2 ਜਿਊਲਰਾਂ ਦੀਆਂ ਦੁਕਾਨਾਂ ਨੂੰ ਨਿਸ਼ਾਨਾ ਬਣਾ ਕੇ ਇਕ ਕਰੋੜ ਤੋਂ ਵੱਧ ਦੀ ਚੋਰੀ ਕਰਨ ਵਾਲੇ ਗਿਰੋਹ ਨੂੰ ਪੁਲਸ ਨੇ ਬੇਨਕਾਬ ਕੀਤਾ ਹੈ। ਮੁਲਜ਼ਮ ਦੋਬਾਰਾ ਜਲੰਧਰ ਵਿਚ ਵਾਰਦਾਤ ਕਰਨ ਲਈ ਪਠਾਨਕੋਟ ਬਾਈਪਾਸ ਵਿਖੇ ਕਿਰਾਏ ਦੇ ਮਕਾਨ ਵਿਚ ਰਹਿ ਰਹੇ ਸਨ।

ਜਾਣਕਾਰੀ ਅਨੁਸਾਰ ਪੁਲਸ ਨੂੰ ਕੁਝ ਸੁਰਾਗ ਮਿਲੇ ਸਨ ਕਿ ਪਠਾਨਕੋਟ ਬਾਈਪਾਸ ਵਿਖੇ ਕੁਝ ਲੋਕ ਕਿਰਾਏ ਦੇ ਮਕਾਨ ਵਿਚ ਰਹਿ ਰਹੇ ਹਨ, ਜਿਨ੍ਹਾਂ ਦੀ ਮੂਵਮੈਂਟ ਸ਼ੱਕੀ ਹੈ। ਅਜਿਹੇ ਵਿਚ ਪੁਲਸ ਨੇ ਉਸ ਘਰ ’ਤੇ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ। ਪੁਲਸ ਨੇ ਵੀ ਮੂਵਮੈਂਟ ਵੇਖੀ ਅਤੇ ਟਰੈਪ ਲਾ ਕੇ 4 ਲੋਕਾਂ ਨੂੰ ਕਾਬੂ ਕਰ ਲਿਆ। ਪੁਲਸ ਕੋਲ ਕੁਝ ਅਜਿਹੇ ਸੁਰਾਗ ਸਨ, ਜਿਨ੍ਹਾਂ ਤੋਂ ਪਤਾ ਲੱਗਾ ਕਿ ਉਹ ਲੋਕ ਕਿਸੇ ਦੂਜੇ ਸੂਬੇ ਤੋਂ ਆਏ ਹਨ ਅਤੇ ਚੋਰ ਗਿਰੋਹ ਦੇ ਮੈਂਬਰ ਹਨ, ਜਿਨ੍ਹਾਂ ਨੇ ਜਲੰਧਰ ਹੀ ਨਹੀਂ, ਸਗੋਂ ਸੂਬੇ ਦੇ ਹੋਰਨਾਂ ਸ਼ਹਿਰਾਂ ਵਿਚ ਵੀ ਜਿਊਲਰਾਂ ਦੀਆਂ ਦੁਕਾਨਾਂ ’ਤੇ ਵੱਡੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੋਇਆ ਹੈ।

ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਜ਼ਰੂਰੀ ਖ਼ਬਰ, ਹੁਣ ਸ਼ਿਕਾਇਤ ਦਰਜ ਕਰਵਾਉਣ ਲਈ ਥਾਣਿਆਂ 'ਚ ਜਾਣ ਦੀ ਲੋੜ ਨਹੀਂ

ਪੁਲਸ ਸੂਤਰਾਂ ਦੀ ਮੰਨੀਏ ਤਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਵੀ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਇਸੇ ਗਿਰੋਹ ਵਿਚ ਸ਼ਾਮਲ ਸਨ। ਮੁਲਜ਼ਮਾਂ ਕੋਲੋਂ ਵੱਡੀ ਮਾਤਰਾ ਵਿਚ ਸੋਨੇ ਦੇ ਗਹਿਣੇ ਅਤੇ ਕੈਸ਼ ਬਰਾਮਦ ਹੋਇਆ ਹੈ। ਸੂਤਰਾਂ ਅਨੁਸਾਰ ਸਲੇਮਪੁਰ ਮਸੰਦਾਂ ਵਿਚ ਵੀ ਇਸੇ ਗਿਰੋਹ ਨੇ ਡਕੈਤੀ ਕੀਤੀ ਸੀ। ਜਲਦ ਪੁਲਸ ਇਸ ਮਾਮਲੇ ਵਿਚ ਪ੍ਰੈੱਸ ਕਾਨਫ਼ਰੰਸ ਕਰਕੇ ਖ਼ੁਲਾਸਾ ਕਰ ਸਕਦੀ ਹੈ।

ਇਹ ਵੀ ਪੜ੍ਹੋ- ਸੂਬੇ 'ਚ ਵਧਾਈ ਗਈ ਸੁਰੱਖਿਆ, ਸਪੈਸ਼ਲ DGP ਅਰਪਿਤ ਸ਼ੁਕਲਾ ਨੇ ਅਧਿਕਾਰੀਆਂ ਨੂੰ ਦਿੱਤੇ ਇਹ ਦਿਸ਼ਾ-ਨਿਰਦੇਸ਼
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


shivani attri

Content Editor

Related News