ਫਗਵਾੜਾ ਵਿਖੇ ਰੇਲ ਗੱਡੀ ਦੀ ਲਪੇਟ ’ਚ ਆਉਣ ਨਾਲ ਕੁੜੀ ਦੀ ਮੌਤ

Wednesday, Dec 06, 2023 - 11:46 AM (IST)

ਫਗਵਾੜਾ ਵਿਖੇ ਰੇਲ ਗੱਡੀ ਦੀ ਲਪੇਟ ’ਚ ਆਉਣ ਨਾਲ ਕੁੜੀ ਦੀ ਮੌਤ

ਫਗਵਾੜਾ (ਜਲੋਟਾ)-ਫਗਵਾੜਾ ’ਚ ਰੇਲ ਗੱਡੀ ਦੀ ਲਪੇਟ ’ਚ ਆਉਣ ਨਾਲ ਇਕ ਕੁੜੀ ਦੀ ਮੌਤ ਹੋ ਗਈ ਹੈ। ਰੇਲਵੇ ਪੁਲਸ ਫਗਵਾੜਾ ਦੇ ਇੰਚਾਰਜ ਸਬ ਇੰਸਪੈਕਟਰ ਗੁਰਭੇਜ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਇਹ ਹਾਦਸਾ ਫਗਵਾੜਾ ਰੇਲਵੇ ਸਟੇਸ਼ਨ ਤੋਂ ਕੁਝ ਦੂਰੀ ’ਤੇ ਕਿਲੋਮੀਟਰ 415/6-8 ’ਤੇ ਉਸ ਸਮੇਂ ਵਾਪਰਿਆ ਜਦੋਂ ਕੁੜੀ ਦੀ ਈ. ਐੱਮ. ਯੂ.-ਅੰਮ੍ਰਿਤਸਰ-ਲੁਧਿਆਣਾ ਰੇਲ ਗੱਡੀ ਨਾਲ ਟੱਕਰ ਹੋ ਗਈ।

ਪੁਲਸ ਨੇ ਮ੍ਰਿਤਕ ਲਡ਼ਕੀ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਭੇਜ ਦਿੱਤਾ ਹੈ, ਜਿੱਥੇ ਲਾਸ਼ ਨੂੰ ਸ਼ਨਾਖਤ ਲਈ 72 ਘੰਟਿਆਂ ਲਈ ਰੱਖਿਆ ਜਾਵੇਗਾ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ : ਜਲੰਧਰ ਦੇ ਇਸ ਮਸਾਜ ਸੈਂਟਰ ’ਚ ਚੱਲ ਰਿਹੈ ਗੰਦਾ ਧੰਦਾ, ਸਾਹਮਣੇ ਆਏ ਸਟਿੰਗ ਨਾਲ ਹੋਇਆ ਵੱਡਾ ਖ਼ੁਲਾਸਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


author

shivani attri

Content Editor

Related News