ਹੁਸ਼ਿਆਰਪੁਰ ਵਿਖੇ ਸਿਹਤ ਵਿਭਾਗ ਵੱਲੋਂ 545 ਘਰਾਂ ’ਚ ਦਸਤਕ, 17 ’ਚ ਮਿਲਿਆ ਲਾਰਵਾ

Saturday, Jun 15, 2024 - 11:20 AM (IST)

ਹੁਸ਼ਿਆਰਪੁਰ (ਘੁੰਮਣ)-ਗਰਮੀਆਂ ਅਤੇ ਬਰਸਾਤਾਂ ਦੇ ਮੌਸਮ ਦੀ ਆਮਦ ’ਤੇ ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ ਦੀ ਅਗਵਾਈ ’ਚ ਜ਼ਿਲ੍ਹੇ ਵਿਚ ਡੇਂਗੂ ਅਤੇ ਮਲੇਰੀਆ ਪ੍ਰਤੀ ਗਤੀਵਿਧੀਆਂ ਜਾਰੀ ਹਨ। ਇਸੇ ਤਹਿਤ ਬੀਤੇ ਦਿਨ ਹੁਸ਼ਿਆਰਪੁਰ ਸ਼ਹਿਰ ਦੇ ਸੁੰਦਰ ਨਗਰ, ਪ੍ਰੀਤਮ ਨਗਰ, ਕੱਚੇ ਕੁਆਰਟਰ, ਪ੍ਰੇਮਗੜ੍ਹ ਆਦਿ ਇਲਾਕਿਆਂ ’ਚ ਐਂਟੀ ਲਾਰਵਾ ਦੀਆਂ ਵੱਲੋਂ ਘਰਾਂ ਦਾ ਦੌਰਾ ਕਰਕੇ ਡੇਂਗੂ ਸਰਵੇਖਣ ਕੀਤਾ ਗਿਆ। ਇਸ ਦੌਰਾਨ ਬ੍ਰੀਡਿੰਗ ਚੈਕਿੰਗ ਅਤੇ ਪਾਣੀ ਦੀ ਨਿਕਾਸੀ ਚੈੱਕ ਕੀਤੀ ਗਈ ਅਤੇ ਜਿੱਥੋਂ ਮੱਛਰ ਦਾ ਲਾਰਵਾ ਮਿਲਿਆ, ਉਥੇ ਲਾਰਵੀਸਾਈਡ ਸਪਰੇਅ ਕੀਤੀ ਗਈ।

ਇਸ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਡਾ. ਜਗਦੀਪ ਸਿੰਘ ਨੇ ਦੱਸਿਆ ਬਰਸਾਤ ਦਾ ਮੌਸਮ ਸ਼ੁਰੂ ਹੁੰਦਿਆਂ ਹੀ ਵੈਕਟਰ ਬੌਰਨ ਬੀਮਾਰੀਆਂ ਦੇ ਮਰੀਜ਼ਾਂ ਦੀ ਗਿਣਤੀ ਵੀ ਵਧਣੀ ਸ਼ੁਰੂ ਹੋ ਜਾਂਦੀ ਹੈ। ਇਸ ਲਈ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ਮੁਹਿੰਮ ਤਹਿਤ ਬੀਤੇ ਦਿਨ ਸਿਹਤ ਵਿਭਾਗ ਦੇ ਐਂਟੀ ਲਾਰਵਾ ਵਿੰਗ ਅਤੇ ਜ਼ਿਲ੍ਹੇ ਭਰ ਦੇ ਮਲਟੀਪਰਪਜ਼ ਹੈਲਥ ਵਰਕਰਾਂ ਵੱਲੋਂ ਘਰ-ਘਰ ਵਿਜ਼ਿਟ ਦੌਰਾਨ ਜਮ੍ਹਾ ਪਾਣੀ ਨੂੰ ਨਸ਼ਟ ਕਰਵਾਇਆ ਗਿਆ ਅਤੇ ਪੂਰੀ ਤਰ੍ਹਾਂ ਡਰਾਈ ਰੱਖਣ ਲਈ ਕਿਹਾ ਗਿਆ ਹੈ ਤਾਂ ਜੋ ਇਹ ਬੀਮਾਰੀਆਂ ਫੈਲਾਉਣ ਵਾਲੇ ਮੱਛਰਾਂ ਦੇ ਲਾਰਵੇ ਨੂੰ ਖਤਮ ਕੀਤਾ ਜਾ ਸਕੇ।

ਇਹ ਵੀ ਪੜ੍ਹੋ- ਕੁਵੈਤ 'ਚ ਵਾਪਰੇ ਅਗਨੀਕਾਂਡ 'ਚ ਹੁਸ਼ਿਆਰਪੁਰ ਦੇ ਵਿਅਕਤੀ ਦੀ ਵੀ ਹੋਈ ਮੌਤ, 3 ਬੱਚਿਆਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ

ਡਾ. ਜਗਦੀਪ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਅੱਜ 545 ਘਰਾਂ ’ਚ ਦਸਤਕ ਦਿੱਤੀ ਗਈ ਅਤੇ ਜਿਨ੍ਹਾਂ 17 ਘਰਾਂ ’ਚ ਲਾਰਵਾ ਪਾਇਆ ਗਿਆ, ਮੌਕੇ ’ਤੇ ਹੀ ਨਸ਼ਟ ਕਰ ਦਿੱਤਾ ਗਿਆ। ਡਾ. ਜਗਦੀਪ ਸਿੰਘ ਨੇ ਦੱਸਿਆ ਕਿ ਸਿਹਤ ਕਾਮਿਆਂ ਵੱਲੋਂ ਲੋਕਾਂ ਨੂੰ ਮਲੇਰੀਆ ਅਤੇ ਡੇਂਗੂ ਤੋਂ ਬਚਾਅ ਲਈ ਜਾਗਰੂਕ ਕਰਦੇ ਸਾਫ਼-ਸਫ਼ਾਈ ਦਾ ਪੂਰਾ ਧਿਆਨ ਰੱਖਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਵਧਾਈ ਗਈ ਸੁਰੱਖਿਆ, ਵਾਧੂ ਫੋਰਸ ਕੀਤੀ ਗਈ ਤਾਇਨਾਤ, ਜਾਣੋ ਕੀ ਰਿਹਾ ਕਾਰਨ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News