ਗਰਮੀ ਨੇ ਦਿਖਾਏ ਆਪਣੇ ਰੰਗ, ਚਮੜੀ ਸੜ੍ਹਨ ਸਣੇ ਕਈ ਮਾੜੇ ਪ੍ਰਭਾਵ ਸਰੀਰ ਨੂੰ ਪਹੁੰਚਾ ਰਹੇ ਨੇ ਨੁਕਸਾਨ
Tuesday, Jun 18, 2024 - 11:04 AM (IST)
ਜਲੰਧਰ (ਪੁਨੀਤ) - ਗਰਮੀ ਕਾਰਨ ਸੜਕਾਂ ’ਤੇ ਸੰਨਾਟਾ ਹੈ, ਕਿਉਂਕਿ ਗਰਮੀ ਨੇ ਆਪਣੇ ਮਾੜੇ ਪ੍ਰਭਾਵ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਸਿੱਧੀ ਧੁੱਪ 'ਚ ਆਉਣ ਨਾਲ ਚਮੜੀ ’ਚ ਜਲਣ ਸ਼ੁਰੂ ਹੋ ਗਈ ਹੈ, ਜਿਸ ਕਾਰਨ ਲੋਕਾਂ ਨੂੰ ਬਚਾਅ ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ।
ਹਾਲਾਤ ਇਹ ਹਨ ਕਿ ਗਰਮੀ ਨੇ ਲੋਕਾਂ ਦਾ ਬੁਰਾ ਹਾਲ ਕਰ ਦਿੱਤਾ ਹੈ, ਜਿਨ੍ਹਾਂ ਲੋਕਾਂ ਲਈ ਇਹ ਸੰਭਵ ਹੈ, ਉਹ ਸਵੇਰੇ ਜਾਂ ਦੇਰ ਸ਼ਾਮ ਨੂੰ ਵੱਧ ਤੋਂ ਵੱਧ ਕੰਮ ਕਰਨ ਨੂੰ ਮਹੱਤਵ ਦੇ ਰਹੇ ਹਨ। ਦੁਪਹਿਰ ਸਮੇਂ ਘਰ ’ਚ ਹੀ ਰਹਿਣਾ ਉਚਿਤ ਸਮਝਿਆ ਜਾ ਰਿਹਾ ਹੈ, ਜੋ ਕਿ ਸਮੇਂ ਦੀ ਲੋੜ ਹੈ, ਕਿਉਂਕਿ ਗਰਮੀ ਕਾਰਨ ਕਈ ਤਰ੍ਹਾਂ ਦੇ ਸਰੀਰਕ ਨੁਕਸਾਨ ਹੋਣ ਦੀ ਸੰਭਾਵਨਾ ਹੈ।
ਇਹ ਖ਼ਬਰ ਵੀ ਪੜ੍ਹੋ- ਗਾਇਕਾ ਗਗਨ ਮਾਨ ਨੇ ਫੇਸਬੁੱਕ ’ਤੇ ਪੋਸਟ ਪਾ ਕੇ ਸਾਂਝੀ ਕੀਤੀ ਖ਼ੁਸ਼ੀ
ਜਲੰਧਰ ’ਚ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਤੇ ਘੱਟੋ-ਘੱਟ ਤਾਪਮਾਨ 29.2 ਡਿਗਰੀ ਦਰਜ ਕੀਤਾ ਗਿਆ। ਇਸ ਸਮੇਂ ਪੈ ਰਹੀ ਗਰਮੀ ਨੇ ਪਿਛਲੇ ਦਿਨਾਂ ਵਾਂਗ ਹੀ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਨੌਤਪਾ (ਸੂਰਜ ਧਰਤੀ ਦੇ ਨੇੜੇ) ਦੇ ਦਿਨਾਂ ਦੌਰਾਨ ਜਲੰਧਰ ਦਾ ਤਾਪਮਾਨ 45.9 ਡਿਗਰੀ ਤੱਕ ਪਹੁੰਚ ਗਿਆ ਸੀ ਤੇ ਜਿਸ ਤਰ੍ਹਾਂ ਇਸ ਸਮੇਂ ਗਰਮੀ ਵਧ ਰਹੀ ਸੀ, ਤਾਪਮਾਨ ਵਧਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
ਮੌਸਮ ਵਿਭਾਗ ਵੱਲੋਂ ਜਾਰੀ ਰੈੱਡ ਅਲਰਟ ’ਚ ਮਹਾਨਗਰ ਜਲੰਧਰ ਵੀ ਸ਼ਾਮਲ ਹੈ। ਇਸ ਲਈ ਅਗਲੇ ਕੁਝ ਦਿਨਾਂ ਲਈ ਖਾਸ ਤੌਰ 'ਤੇ ਸਾਵਧਾਨ ਰਹਿਣਾ ਚਾਹੀਦਾ ਹੈ। ਇਸ ਦੇ ਨਾਲ ਹੀ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ’ਚ ਅੰਤਰ ਲਗਾਤਾਰ ਘਟਦਾ ਜਾ ਰਿਹਾ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ ’ਚ ਰਾਤ ਨੂੰ ਵੀ ਰਾਹਤ ਦਾ ਸਿਲਸਿਲਾ ਪੂਰੀ ਤਰ੍ਹਾਂ ਖ਼ਤਮ ਹੋ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ- ਅਦਾਕਾਰਾ ਰੇਣੁਕਾਸਵਾਮੀ ਕਤਲ ਕਾਂਡ 'ਚ ਨਵਾਂ ਮੋੜ, ਸਾਹਮਣੇ ਆਈ ਪੋਸਟਮਾਰਟਮ ਰਿਪੋਰਟ ਨੇ ਉਡਾਏ ਹੋਸ਼
ਸਥਿਤੀ ਇਹ ਹੈ ਕਿ ਸਵੇਰੇ 6 ਵਜੇ ਦੇ ਕਰੀਬ ਸੂਰਜ ਦੀਆਂ ਕਿਰਨਾਂ ਦਿਖਾਈ ਦੇਣ ਲੱਗਦੀਆਂ ਹਨ ਤੇ 9 ਵਜੇ ਤੋਂ ਹੀ ਗਰਮੀ ਤੇਜ਼ ਹੋਣੀ ਸ਼ੁਰੂ ਹੋ ਜਾਂਦੀ ਹੈ। ਅੱਜ ਦਾ ਘੱਟੋ-ਘੱਟ ਤਾਪਮਾਨ 29 ਡਿਗਰੀ ਦੇ ਆਸ-ਪਾਸ ਰਿਹਾ, ਜੋ ਪਿਛਲੇ ਦਿਨ ਦੇ ਘੱਟੋ-ਘੱਟ ਤਾਪਮਾਨ ਨਾਲੋਂ 4 ਡਿਗਰੀ ਵੱਧ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।