ਡੇਰਾ ਬਾਬਾ ਨਾਨਕ ਲਈ ਇਤਿਹਾਸਕ ਸਲਾਨਾ ਪੈਦਲ ਸੰਗ ਯਾਤਰਾ ''ਬੋਲੇ ਸੋ ਨਿਹਾਲ'' ਦੇ ਜੈਕਾਰਿਆਂ ਨਾਲ ਆਰੰਭ
Wednesday, Mar 01, 2023 - 01:35 PM (IST)

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)-ਇਤਿਹਾਸਕ ਦੁਆਬੇ ਦੀ ਧਰਤੀ ਦਾ ਸਭ ਤੋਂ ਪ੍ਰਸਿੱਧ ਇਤਿਹਾਸਕ ਜੋੜ ਮੇਲਾ ਸ੍ਰੀ ਚੋਲਾ ਸਾਹਿਬ ਡੇਰਾ ਬਾਬਾ ਨਾਨਕ ਗੁਰਦਾਸਪੁਰ ਨੂੰ ਜਾਣ ਵਾਲੀ ਸਲਾਨਾ ਪੈਦਲ ਸੰਗ ਯਾਤਰਾ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਖਡਿਆਂਲਾਂ ਸੈਣੀਆਂ ਤੋਂ 'ਬੋਲੇ ਸੋ ਨਿਹਾਲ' ਦੇ ਜੈਕਾਰਿਆਂ ਵਿੱਚ ਆਰੰਭ ਹੋ ਗਈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੰਗ ਵਸਤਰ ਸ੍ਰੀ ਚੋਹਲਾ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਵਾਸਤੇ ਇਤਿਹਾਸਕ ਸਰਹੱਦੀ ਇਲਾਕਾ ਡੇਰਾ ਬਾਬਾ ਨਾਨਕ ਜਾਣ ਵਾਲੀ 4 ਦਿਨਾ ਯਾਤਰਾ ਦੀ ਆਰੰਭਤਾ ਮੌਕੇ ਸਭ ਤੋਂ ਪਹਿਲਾਂ ਪਿਛਲੇ ਕਈ ਦਿਨਾਂ ਤੋਂ ਗੁਰਦੁਆਰਾ ਸਾਹਿਬ ਅਤੇ ਹੋਰਨਾਂ ਸਰਨਾ 'ਤੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਸਰਬਤ ਦੇ ਭਲੇ ਦੀ ਅਰਦਾਸ ਨਾਲ 4 ਦਿਨਾ ਸਲਾਨਾ ਯਾਤਰਾ ਆਰੰਭ ਹੋ ਗਈ।
ਇਹ ਵੀ ਪੜ੍ਹੋ : 2 ਰੁਪਏ ਕਿਲੋ ਕਣਕ ਲੈਣ ਵਾਲਿਆਂ ਨੂੰ ਵੱਡੀ ਪਰੇਸ਼ਾਨੀ, ਈ-ਪਾਸ ਮਸ਼ੀਨਾਂ ਬਣੀਆਂ ਸਿਰਦਰਦ
ਇਸ ਸਲਾਨਾ ਦਰਸ਼ਨ ਯਾਤਰਾ ਦੀ ਅਗਵਾਈ ਕਰ ਰਹੇ ਜਥੇਦਾਰ ਰਣਧੀਰ ਸਿੰਘ ਅਤੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਨੇ ਦੱਸਿਆ ਕਿ ਅੱਜ 1 ਮਾਰਚ ਤੋਂ ਆਰੰਭ ਹੋਈ ਇਹ ਯਾਤਰਾ ਸ਼ਾਮ ਦੇ ਸਮੇਂ ਹਲਕਾ ਉੜਮੁੜ ਟਾਂਡਾ ਦੇ ਪਿੰਡ ਕੋਟਲੀ ਜੰਡੂ ਵਿਖੇ ਪਹੁੰਚ ਕੇ ਵਿਸ਼ਰਾਮ ਕਰੇਗੀ, ਉਪਰੰਤ 2 ਮਾਰਚ ਨੂੰ ਪਿੰਡ ਹਰਚੋਵਾਲ 3 ਮਾਰਚ ਨੂੰ ਪਿੰਡ ਘੁਮਾਣਾ ਪਿੱਛੇ ਵਿਸ਼ਰਾਮ ਅਤੇ ਪੜਾਅ ਉਪਰੰਤ 4 ਮਾਰਚ ਨੂੰ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਵਿਖੇ ਪਹੁੰਚ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੰਗ ਵਸਤਰ ਸ੍ਰੀ ਚੋਹਲਾ ਸਾਹਿਬ ਦੇ ਦਰਸ਼ਨ ਦੀਦਾਰੇ ਕਰੇਗੀ।
ਵਰਣਨਯੋਗ ਹੈ ਕਿ ਇਸ ਸਲਾਨਾ ਸਾਧਸੰਗਤਿ ਯਾਤਰਾ ਵਿਚ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਪੈਦਲ ਹੀ ਚਾਰ ਦਿਨ ਯਾਤਰਾ ਕਰਦੇ ਹੋਏ ਡੇਰਾ ਬਾਬਾ ਨਾਨਕ ਪਹੁੰਚਦੀਆਂ ਹਨ ਅਤੇ ਰਸਤੇ ਵਿੱਚ ਸੇਵਾਦਾਰਾਂ ਵੱਲੋਂ ਸੰਗਤ ਦੀ ਸੇਵਾ ਵਾਸਤੇ ਕਈ ਤਰ੍ਹਾਂ ਦੇ ਲੰਗਰ ਅਤੇ ਹੋਰ ਇੰਤਜ਼ਾਮ ਕਰਕੇ ਆਪਣੀ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ ਜਾਂਦਾ ਹੈ।
ਓਧਰ ਦੂਜੇ ਪਾਸੇ ਪੁਲਸ ਪ੍ਰਸ਼ਾਸਨ ਵੱਲੋਂ ਵੀ ਇਸ ਸਲਾਨਾ ਪੈਦਲ ਇਨਸਾਫ਼ ਯਾਤਰਾ ਵਿੱਚ ਸ਼ਾਮਲ ਸੰਗਤ ਦੀ ਸੁਰੱਖਿਆ ਵਾਸਤੇ ਵਿਸ਼ੇਸ਼ ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਸ਼ਰਾਰਤੀ ਅਨਸਰ ਕਿਸੇ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇ ਨਾ ਸਕਣ ਕਿਉਂਕਿ ਵੇਖਣ ਵਿੱਚ ਆਇਆ ਹੈ ਕਿ ਸਲਾਨਾ ਪੈਨਸ਼ਨ ਯਾਤਰਾ ਵਿੱਚ ਸ਼ਾਮਲ ਅਤੇ ਭਾਰੀ ਸੰਗਤ ਦੇ ਇਕੱਠ ਦਾ ਫਾਇਦਾ ਚੁੱਕ ਕੇ ਸ਼ਰਾਰਤੀ ਅਨਸਰ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦਿੰਦੇ ਹਨ। ਇਸ ਸਲਾਨਾ ਪੈਦਲ ਸੰਗ ਖੇਤਰਾ ਦੇ ਇਤਿਹਾਸਕ ਦਿਨ 'ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੰਤ ਬਾਬਾ ਸੁਖਦੇਵ ਸਿੰਘ ਬੇਦੀ ਦਰਬਾਰ ਸ੍ਰੀ ਚੋਲਾ ਸਾਹਿਬ ਡੇਰਾ ਬਾਬਾ ਨਾਨਕ, ਹਲਕਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ, ਵਿਧਾਇਕ ਰਵਜੋਤ ਸਿੰਘ ਸ਼ਾਮ ਚੁਰਾਸੀ, ਸਾਬਕਾ ਮੰਤਰੀ ਚੌਧਰੀ ਬਲਬੀਰ ਸਿੰਘ ਮਿਆਣੀ, ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ, ਜਸਵੰਤ ਸਿੰਘ ਬਿੱਟੂ ਜਲਾਲਪੁਰ, ਲਖਵਿੰਦਰ ਸਿੰਘ ਸੇਠੀ ਨੇ ਮੁਬਾਰਕਵਾਦ ਦਿੰਦੇ ਹੋਏ ਸਭਨਾਂ ਦੇ ਭਲੇ ਦੀ ਕਾਮਨਾ ਕੀਤੀ ਹੈ।
ਇਹ ਵੀ ਪੜ੍ਹੋ : ਹਾਸ਼ੀਏ ’ਤੇ ਚੱਲ ਰਹੀ ਪੰਜਾਬ ਯੂਥ ਕਾਂਗਰਸ ’ਚ ਇਕ ਵਾਰ ਫਿਰ ਤੋਂ ਜਥੇਬੰਦਕ ਚੋਣਾਂ ਦਾ ਦੌਰ ਸ਼ੁਰੂ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।