ਟਾਂਡਾ ਵਿਖੇ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ ਦੁਸਹਿਰੇ ਦਾ ਪਵਿੱਤਰ ਤਿਉਹਾਰ

10/24/2023 5:04:20 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ) : ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਪਵਿੱਤਰ ਤਿਓਹਾਰ ਟਾਂਡਾ ਵਿਖੇ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਦੁਸਹਿਰਾ ਕਮੇਟੀ ਟਾਂਡਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਂਡਾ ਵਿਖੇ ਹਰ ਸਾਲ ਦੀ ਤਰ੍ਹਾਂ ਦੁਸਹਿਰੇ ਦਾ ਪਵਿੱਤਰ ਤਿਉਹਾਰ ਮਨਾਉਣ ਲਈ ਤਿਆਰੀਆਂ ਕੀਤੀਆਂ ਗਈਆਂ ਹਨ। ਦੁਸਹਿਰਾ ਕਮੇਟੀ ਦੇ ਪ੍ਰਧਾਨ ਕਮਲ ਕਾਂਤ ਬੰਟੀ ਦੀ ਦੇਖ-ਰੇਖ ਹੇਠ ਦੁਸਹਿਰੇ ਮੌਕੇ ਮੇਘਨਾਥ, ਰਾਵਣ ਅਤੇ ਕੁੰਭਕਰਨ ਦੇ ਪੁਤਲੇ ਬਣਾਏ ਗਏ ਹਨ ਜਿਨ੍ਹਾਂ ਨੂੰ ਦੇਰ ਸ਼ਾਮ ਅਗਨ ਭੇਟ ਜਾਵੇਗਾ।

ਇਹ ਵੀ ਪੜ੍ਹੋ: ਵਿਧਾਇਕ ਦਹੀਆ ਨੇ ਦਫਤਰ ਦੀ ਅਚਾਨਕ ਕੀਤੀ ਚੈਕਿੰਗ, BDPO ਮਿਲੇ ਗੈਰ-ਹਾਜ਼ਰ

ਦੁਸਹਿਰੇ ਦੇ ਮੌਕੇ ਸ਼ਹਿਰ ਵਿੱਚ ਕਾਫੀ ਰੌਣਕ ਤੇ ਚਹਿਲ-ਪਹਿਲ ਦੇਖਣ ਨੂੰ ਮਿਲ ਰਹੀ ਹੈ ਅਤੇ ਲੋਕ ਬੜੇ ਚਾਅ ਅਤੇ ਉਤਸਾਹ ਨਾਲ ਦੁਸਹਿਰੇ 'ਚ ਭਾਗ ਲੈਣ ਲਈ ਪਹੁੰਚ ਰਹੇ ਹਨ। ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ, ਸਾਬਕਾ ਕੈਬਨਟ ਮੰਤਰੀ ਸੰਗਤ ਸਿੰਘ ਗਿਲਜੀਆਂ, ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ, ਚੇਅਰਮੈਨ ਹਰਮੀਤ ਸਿੰਘ ਔਲਖ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲਖਵਿੰਦਰ ਸਿੰਘ ਲੱਖੀ, ਇੰਚਾਰਜ ਸ਼੍ਰੋਮਣੀ ਅਕਾਲੀ ਦਲ ਅਰਵਿੰਦਰ ਸਿੰਘ ਭੂਲਪੁਰ ਆਦਿ ਨੇ ਤਿਉਹਾਰ ਮੌਕੇ ਸ਼ਹਿਰ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਮਰਿਆਦਾ ਪੁਰਸ਼ੋਤਮ ਭਗਵਾਨ ਸ਼੍ਰੀ ਰਾਮ ਚੰਦਰ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ।

ਇਹ ਵੀ ਪੜ੍ਹੋ: ਸੂਬੇ ਲਈ ਰਾਹਤ ਦੀ ਖ਼ਬਰ, ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ 'ਚ ਆਈ ਗਿਰਾਵਟ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anuradha

Content Editor

Related News